ਲਹਿਰਾਗਾਗਾ ਹਲਕੇ ਨੂੰ ਪੰਜਾਬ ਸਰਕਾਰ ਦਾ ਵੱਡਾ ਤੋਹਫਾ/ ਬਾਬਾ ਹੀਰਾ ਸਿੰਘ ਭੱਠਲ ਕਾਲਜ ਨੂੰ ਮੈਡੀਕਲ ਕਾਲਜ ਦਾ ਦਰਜ ਦੇਣ ਦਾ ਐਲਾਨ

0
10

ਪੰਜਾਬ ਸਰਕਾਰ ਨੇ ਲਹਿਰਾਗਾਗਾ ਵਿਖੇ ਸਥਿਤ ਬਾਬਾ ਹੀਰਾ ਸਿੰਘ ਕਾਲਜ ਬਾਰੇ ਇਤਿਹਾਸਕ ਫੈਸਲਾ ਲੈ ਕੇ ਹਲਕਾ ਵਾਸੀਆਂ ਨੂੰ ਵੱਡਾ ਤੋਹਫਾ ਦਿੱਤਾ ਐ। ਸਰਕਾਰ ਨੇ ਕਾਲਜ ਨੂੰ ਮੈਡੀਕਲ ਕਾਲਜ ਵਿਚ ਤਬਦੀਲ ਕਰਨ ਦਾ ਐਲਾਨ ਕੀਤਾ ਐ। ਸਰਕਾਰ ਦੇ ਇਸ ਕਦਮ ਤੋਂ ਬਾਦ ਸ਼ਹਿਰ ਅੰਦਰ ਦੀਵਾਲੀ ਵਰਗਾ ਮਾਹੌਲ ਐ ਅਤੇ ਲੋਕਾਂ ਵੱਲੋਂ ਸਰਕਾਰ ਦੇ ਫੈਸਲੇ ਦੀ ਸ਼ਲਾਘਾ ਕੀਤੀ ਜਾ ਰਹੀ ਹੈ। ਇਸੇ ਨੂੰ ਲੈ ਵੱਖ-ਵੱਖ ਇਲਾਕਿਆਂ ਵਿੱਚ ਲੱਡੂ ਵੰਡੇ ਗਏ ਅਤੇ ਆਤਿਸ਼ਬਾਜ਼ੀ ਵੀ ਕੀਤੀ ਗਈ।
ਲਹਿਰਾ ਗਾਗਾ ਦੇ ਲੋਕਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਕੈਬਿਨਟ ਮੰਤਰੀ ਬਰਿੰਦਰ ਗੋਇਲ ਅਤੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕੀਤਾ ਐ। ਲੋਕਾਂ ਦਾ ਕਹਿਣਾ ਹੈ ਕਿ ਇਹ ਸਾਡੇ ਲਈ ਇਤਿਹਾਸਿਕ ਫੈਸਲਾ ਹੈ ਤੇ ਸਾਡੇ ਰੁਜ਼ਗਾਰ ਵਿੱਚ ਵੱਡਾ ਵਾਧਾ ਹੋਵੇਗਾ। ਲੋਕਾਂ ਨੇ ਕਿਹਾ ਕਿ ਜੋ ਪੁਰਾਣੀਆਂ ਸਰਕਾਰਾਂ ਨਹੀਂ ਕਰ ਸਕੀਆਂ ਉਹ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਰ ਵਿਖਾਇਆ ਐ, ਜਿਸ ਲਈ ਉਹ ਸਰਕਾਰ ਦੇ ਧੰਨਵਾਦੀ ਹਨ।

LEAVE A REPLY

Please enter your comment!
Please enter your name here