ਫਰੀਦਕੋਟ ਵਿਖੇ ਸਕਿੱਲ ਡਿਵੈਲਵਮੈਂਟ ਸੈਂਟਰ ਦਾ ਉਦਘਾਟਨ/ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੀਤਾ ਲੋਕ ਅਰਪਨ

0
7

ਕੈਬਨਿਟ ਮੰਤਰੀ ਅਮਨ ਅਰੋੜਾ ਅੱਜ ਫਰੀਦਕੋਟ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਬਾਬਾ ਫਰੀਦ ਯੂਨੀਵਰਸਿਟੀ ਅਧੀਨ ਚੱਲ ਰਹੇ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਰਸਮੀ ਉਦਘਾਟਨ ਕੀਤਾ। ਇਹ ਸੈਂਟਰ ਪੰਜਾਬ ਸਰਕਾਰ ਅਤੇ ਬਾਬਾ ਫਰੀਦ ਯੂਨੀਵਰਸਿਟੀ ਦਰਮਿਆਨ ਹੋਏ ਸਮਝੌਤੇ ਤਹਿਤ ਤਹਿਤ ਚਾਲੂ ਕੀਤਾ ਗਿਆ ਐ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸਰਕਾਰ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਐ ਅਤੇ ਇਹ ਯਤਨ ਅੱਗੇ ਵੀ ਜਾਰੀ ਰਹਿਣਗੇ।
ਗੌਰਤਲਬ ਹੈ ਕਿ ਪੰਜਾਬ ਸਰਕਾਰ ਅਤੇ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਵਿਚਕਾਰ ਇੱਕ ਐਮ. ਉਂ.ਯੂ ਸਾਈਨ ਹੋਇਆ ਸੀ ਜਿਸ ਅਨੁਸਾਰ ਨੌਜਵਾਨਾਂ ਨੂੰ ਸਿਹਤ ਸਬੰਧੀ ਹੁਨਰ ਨੂੰ ਵਿਕਸਤ ਕਰਨ ਲਈ ਟ੍ਰੇਨਿੰਗ ਦਿੱਤੀ ਜਾਂਦੀ ਹੈ। ਇਸ ਸਬੰਧੀ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕੇ ਅੱਜ ਦੇ ਸਮੇ ਵਿਚ ਹੈਲਥ ਵਰਕਰਾਂ ਦੀ ਪੰਜਾਬ ਜਾਂ ਭਾਰਤ ਹੀ ਨਹੀਂ ਪੁਰੀ ਦੁਨੀਆ ਚ ਮੰਗ ਵਧੀ ਹੈ ਅਤੇ ਪੰਜਾਬ ਸਰਕਾਰ ਦੇ ਉਦਮਾ ਸਦਕਾ ਨੌਜਵਾਨਾਂ ਨੂੰ ਇਸ ਫੀਲਡ ਚ ਹੁਨਰਮੰਦ ਬਣਾਇਆ ਜਾਂਦਾ ਹੈ ਜਿਸ ਨਾਲ ਉਹ ਖੁਦ ਆਪਣੇ ਪੈਰਾਂ ਉਤੇ ਖੜੇ ਹੋ ਸਕਣਗੇ।
ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਚ ਨਰਸਿੰਗ ਸਟਾਫ ਦੀ ਕਮੀ ਦੇ ਚਲਦੇ ਵੀ ਇਨ੍ਹਾਂ ਦੀ ਟ੍ਰੇਨਿੰਗ ਤੋਂ ਬਾਅਦ ਹਸਪਤਾਲਾਂ ਚ ਸੇਵਾਵਾਂ ਲਈਆ ਜਾ ਸਕਣਗੀਆਂ ਅਤੇ ਆਉਣ ਵਾਲੇ ਸਮੇਂ ਵਿਚ ਨੌਜਵਾਨਾਂ ਦਾ ਭਵਿੱਖ ਹੋਰ ਵੀ ਵਧੀਆ ਬਣ ਸਕੇਗਾ। ਉਨ੍ਹਾਂ ਇਸ  ਉੱਦਮ ਲਈ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜੀਵ ਸੂਦ ਦੀ ਵੀ ਸਲਾਘਾ ਕੀਤੀ।

LEAVE A REPLY

Please enter your comment!
Please enter your name here