ਗੁਰਦਾਸਪੁਰ ਦੇ ਪਿੰਡਾਂ ’ਚ ਨਸ਼ਾਂ ਵਿਰੋਧੀ ਰੈਲੀ/ ਪਿੰਡ ਭੁੱਲੇ ਚੱਕ ਦੀ ਪੰਚਾਇਤ ਦਾ ਉਪਰਾਲਾ

0
7

ਪੰਜਾਬ ਸਰਕਾਰ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਦਾ ਦੂਸਰਾ ਪੜਾਅ ਸ਼ੁਰੂ ਕਰ ਦਿੱਤਾ ਗਿਆ ਹੈ, ਜਿਸ ਦੇ ਤਹਿਤ ਵੱਖ-ਵੱਖ ਪ੍ਰੋਗਰਾਮ ਉਲੀਕੇ ਕੇ ਜਾ ਰਹੇ ਹਨ। ਇਸੇ ਕੜੀ ਵਿੱਚ ਪਿੰਡ ਭੁੱਲੇ ਚੱਕ ਦੀ ਪੰਚਾਇਤ ਵੱਲੋਂ ਪਿੰਡ ਵਿੱਚ ਨਸ਼ਾ ਵਿਰੋਧੀ ਰੈਲੀ ਕੱਢੀ ਗਈ। ਰੈਲੀ ਦੌਰਾਨ ਪਿੰਡ ਦੇ ਸਰਪੰਚ ਬਲਵਿੰਦਰ ਸਿੰਘ ਤੇ ਸਮੁੱਚੇ ਪੰਚਾਇਤ ਮੈਂਬਰਾਂ ਮੌਜੂਦ ਰਹੇ। ਰੈਲੀ ਵਿਚ ਸ਼ਾਮਲ ਪਿੰਡ ਵਾਸੀਆਂ ਨੇ ਹੱਥਾਂ ਵਿਚ ਨਸ਼ਾ ਵਿਰੋਧੀ ਨਾਅਰੇ ਲਿਖੀਆਂ ਤਖਤੀਆਂ ਅਤੇ ਬੈਨਰ ਫੜੇ ਹੋਏ ਸਨ। ਇਸ ਮੌਕੇ ਸੰਬੋਧਨ ਕਰਦਿਆਂ ਸਰਪੰਚ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਿਦਾਇਤਾਂ ਤੇ ਅਤੇ ਹਲਕਾ ਇੰਚਾਰਜ ਰਮਨ ਬਹਿਲ ਦੇ ਦਿਸ਼ਾ ਨਿਰਦੇਸ਼ਾਂ ਦੇ ਇਹ ਰੈਲੀ ਕੱਢੀ ਜਾ ਰਹੀ ਹੈ ਅਤੇ ਪਿੰਡ ਵਾਸੀਆਂ ਵੱਲੋਂ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਹਰ ਤਰ੍ਹਾਂ ਦਾ ਸਹਿਯੋਗ ਕਰਨ ਦਾ ਵਿਸ਼ਵਾਸ ਦਿਵਾਇਆ ਗਿਆ ਹੈ।

LEAVE A REPLY

Please enter your comment!
Please enter your name here