ਮਾਨਸਾ ’ਚ ਸੇਵਾਮੁਕਤ PRTC ਮੁਲਾਜ਼ਮਾਂ ਦੀ ਭੁੱਖ-ਹੜਤਾਲ/ ਪੈਨਸ਼ਨ ਤੇ ਹੋਰ ਮੰਗਾਂ ਮੰਨਣ ਦੀ ਕੀਤੀ ਮੰਗ

0
8

ਪੀਆਰਟੀਸੀ ਤੋਂ ਸੇਵਾਮੁਕਤ ਹੋਏ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਖਿਲਾਫ ਸੰਘਰਸ਼ ਦਾ ਵਿਗੁਲ ਵਜਾ ਦਿੱਤੇ ਐ। ਇਸੇ ਤਹਿਤ ਅੱਜ ਸੇਵਾਮੁਕਤ ਮੁਲਾਜਮਾਂ ਨੇ ਮਾਨਸਾ ਦੇ ਕਸਬਾ ਬੁਢਲਾਡਾ ਵਿਖੇ ਭੁੱਖ ਹੜਤਾਲ ਸ਼ੁਰੂ ਕੀਤੀ।  ਬੁਢਲਾਡਾ ਦਫਤਰ ਦੇ ਸਾਹਮਣੇ ਰੋਸ ਪ੍ਰਦਰਸ਼ਨ ਕਰਦੇ ਕਰਮਚਾਰੀਆਂ ਨੇ ਕਿਹਾ ਕਿ ਉਨ੍ਹਾਂ ਦੇ ਬਕਾਇਆ ਬਕਾਏ ਅਤੇ ਮੈਡੀਕਲ ਬਿੱਲਾਂ ਦਾ ਭੁਗਤਾਨ ਲੰਬੇ ਸਮੇਂ ਤੋਂ ਨਹੀਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੇਵਾਮੁਕਤ ਮੁਲਾਜ਼ਮ ਸਰਕਾਰੀ ਦਫਤਰਾਂ ਦੇ ਗੇੜੇ ਮਾਰ ਮਾਰ ਕੇ ਅੱਕ ਚੁੱਕੇ ਹਨ, ਜਿਸ ਦੇ ਚਲਦਿਆਂ ਉਨ੍ਹਾਂ ਨੇ ਭੁੱਖ ਹੜਤਾਲ ਕਰਨ ਦਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਸਰਕਾਰ ਮੰਗਾਂ ਪ੍ਰਵਾਨ ਨਹੀਂ ਕਰਦੀ, ਸੰਗਰਸ਼ ਜਾਰੀ ਰਹੇਗਾ।

LEAVE A REPLY

Please enter your comment!
Please enter your name here