ਅਕਾਲੀ ਦਲ ਨੇ ਅਮਨ ਕਾਨੂੰਨ ਨੂੰ ਲੈ ਕੇ ਘੇਰੀ ਸਰਕਾਰ/ ਦੁਕਾਨ ’ਤੇ ਗੋਲੀਆਂ ਚੱਲਣ ’ਤੇ ਚੁੱਕੇ ਸਵਾਲ/ ਕਿਹਾ, ਅਪਰਾਧੀਆਂ ਦੇ ਦਿਲਾਂ ਤੋਂ ਖਤਮ ਹੋਇਆ ਕਾਨੂੰਨ ਦਾ ਡਰ

0
7

ਸ਼੍ਰੋਮਣੀ ਅਕਾਲੀ ਦਲ ਨੇ ਅਮਨ ਕਾਨੂੰਨ ਦੀ ਵਿਗੜਦੀ ਸਥਿਤੀ ਨੂੰ ਲੈ ਕੇ ਪੰਜਾਬ ਸਰਕਾਰ ਉਤੇ ਸ਼ਬਦੀ ਹਮਲਾ ਬੋਲਿਆ ਐ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਪਾਰਟੀ ਬੁਲਾਰਾ ਅਰਸ਼ਦੀਪ ਕਲੇਰ ਨੇ ਕਿਹਾ ਕਿ ਪੰਜਾਬ ਅੰਦਰ ਆਮ ਆਦਮੀ ਸਰਕਾਰ ਬਣਨ ਤੋਂ ਬਾਅਦ ਲਗਾਤਾਰ ਹਾਲਾਤ ਖਰਾਬ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਅਪਰਾਧੀਆਂ ਦੇ ਹੌਂਸਲੇ ਇਸ ਕਦਰ ਵੱਧ ਗਏ ਨੇ ਕਿ ਉਨ੍ਹਾਂ ਨੂੰ ਹੁਣ ਪੁਲਿਸ ਦਾ ਭੋਰਾ ਡਰ ਨਹੀਂ ਰਿਹਾ ਅਤੇ ਉਹ ਬੇਖੌਫ ਹੋ ਕੇ ਘਟਨਾਵਾਂ ਨੂੰ ਅੰਜ਼ਾਮ ਦੇ ਰਹੇ ਹਨ।
ਮੁੱਖ ਮੰਤਰੀ ਦੇ ਦੌਰੇ ਤੋਂ ਠੀਕ ਪਹਿਲਾਂ ਇਕ ਦੁਕਾਨ ਉਤੇ ਗੋਲੀਆਂ ਚੱਲਣ ਦੀ ਵਾਪਰੀ ਘਟਨਾ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਘਟਨਾ ਤੋਂ ਸਪੱਸ਼ਟ ਹੋ ਗਿਆ ਐ ਕਿ ਹੁਣ ਗੈਂਗਸਟਰਾਂ ਅਤੇ ਅਪਰਾਧੀਆਂ ਨੂੰ ਕਿਸੇ ਕਿਸਮ ਦਾ ਡਰ ਨਹੀਂ ਰਿਹਾ। ਉਨ੍ਹਾਂ ਕਿਹਾ ਕਿ ਘਟਨਾ ਸੂਬੇ ਦੀ ਸੁਰੱਖਿਆ ਪ੍ਰਣਾਲੀ ’ਤੇ ਗੰਭੀਰ ਸਵਾਲ ਖੜੇ ਕਰਦੀ ਹੈ ਅਤੇ ਸਰਕਾਰ ਦੀ ਨਾਕਾਮੀ ਨੂੰ ਉਜਾਗਰ ਕਰਦੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ ਅਤੇ ਸਰਕਾਰ ਹਾਲਾਤਾਂ ’ਤੇ ਕਾਬੂ ਪਾਉਣ ਵਿੱਚ ਪੂਰੀ ਤਰ੍ਹਾਂ ਅਸਫ਼ਲ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਾਨੂੰਨ-ਵਿਵਸਥਾ ਨੂੰ ਠੀਕ ਕਰਨ ਦੀ ਬਜਾਏ ਸਿਰਫ਼ ਇਸ਼ਤਿਹਾਰਬਾਜ਼ੀ ਤੱਕ ਸੀਮਿਤ ਰਹਿ ਗਈ ਹੈ।

LEAVE A REPLY

Please enter your comment!
Please enter your name here