ਪੰਜਾਬ ਜਗਰਾਉ ’ਚ ਅਕਾਲੀ ਆਗੂਆਂ ਨੇ ਸਰਕਾਰ ਵੱਲ ਸਾਧੇ ਨਿਸ਼ਾਨੇ / ਸਰੂਪ ਮਾਮਲੇ ਦੇ ਸਿਆਸੀਕਰਨ ਦੇ ਇਲਜ਼ਾਮ By admin - January 13, 2026 0 9 Facebook Twitter Pinterest WhatsApp ਲੁਧਿਆਣਾ ਦਿਹਾਤੀ ਦੇ ਅਕਾਲੀ ਆਗੂਆਂ ਨੇ ਜਗਰਾਉਂ ਵਿਖੇ ਪ੍ਰੈੱਸ ਕਾਨਫਰੰਸ ਕਰ ਕੇ 328 ਸਰੂਪ ਮਾਮਲੇ ਨੂੰ ਲੈ ਕੇ ਸਰਕਾਰ ਨੂੰ ਘੇਰਿਆ ਐ। ਆਗੂਆਂ ਨੇ ਕਿਹਾ ਕਿ ਸਰਕਾਰ 328 ਮਾਮਲੇ ਵਿਚ ਐਸਆਈਟੀ ਬਣਾ ਕੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੂੰ ਫਸਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਬਣਾਈ ਐਸਆਈਟੀ ਵਿਚ ਸ਼ਾਮਲ ਕੀਤੇ ਗਏ ਪੁਲਿਸ ਮੁਲਾਜਮਾਂ ਦੀ ਕਾਰਗੁਜਾਰੀ ਪਰਿਵਾਰ ਵੀ ਅਕਾਲੀ ਦਲ ਵਿਰੋਧੀ ਰਹੀ ਐ, ਇਸ ਲਈ ਅਕਾਲੀ ਦਲ ਨੂੰ ਇਸ ਸਿੱਟ ਝੂਠੀਆਂ ਰਿਪੋਰਟਾਂ ਬਣਾਉਣ ਦੀ ਸ਼ੱਕ ਹੈ। ਉਨ੍ਹਾਂ ਕਿਹਾ ਕਿ ਸਰਕਾਰ ਤਰਨ ਤਾਰਨ ਚੋਣਾਂ ਦੇ ਨਤੀਜਿਆਂ ਤੋਂ ਡਰੀ ਹੋਈ ਐ, ਜਿਸ ਕਾਰਨ ਉਹ ਅਜਿਹੇ ਹੱਥਕੰਡੇ ਅਪਨਾ ਰਹੀ ਐ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜਸਕਰਨ ਸਿੰਘ ਦਿਓਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਮੁੱਦੇ ਨੂੰ ਭਟਕਾਉਣ ਦੀ ਕੋਸ਼ਿਸ਼ ਕਰ ਰਹੀ। ਉਹਨਾਂ ਕਿਹਾ ਕਿ ਇਸ ਮਾਮਲੇ ਤੇ ਸਿਆਸਤ ਨਹੀਂ ਹੋਣੀ ਚਾਹੀਦੀ ਕਿਉਂਕਿ ਉਹਨਾਂ ਦਾ ਟਾਰਗੇਟ ਸ਼੍ਰੋਮਣੀ ਅਕਾਲੀ ਦਲ ਅਤੇ ਸੁਖਬੀਰ ਸਿੰਘ ਬਾਦਲ ਹੈ ਇਸ ਕਰਕੇ ਉਹ ਇਸ ਤਰ੍ਹਾਂ ਦੀ ਬਿਆਨਬਾਜ਼ੀ ਕਰ ਰਹੇ ਹਨ ਅਤੇ ਸੁਖਬੀਰ ਸਿੰਘ ਬਾਦਲ ਤੇ ਉਹ ਪਰਚਾ ਦੇਣਾ ਚਾਹੁੰਦੇ ਹਨ। ਕਿਉਂਕਿ ਪਿਛਲੇ ਕੁਝ ਦਿਨਾਂ ਦੇ ਦੌਰਾਨ ਕਾਫੀ ਜਿਆਦਾ ਅਕਾਲੀ ਦਲ ਅਤੇ ਸੁਖਬੀਰ ਸਿੰਘ ਬਾਦਲ ਨੂੰ ਪਸੰਦ ਕੀਤਾ ਜਾ ਰਿਹਾ ਹੈ ਜਿਸ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਡਰੀ ਹੋਈ ਹੈ।