ਅੰਮ੍ਰਿਤਸਰ ਦੇ ਰਾਮ ਨਗਰ ਕਾਲੋਨੀ ’ਚ ਭਿੱੜੀਆਂ ਦੋ ਧਿਰਾਂ/ ਪਾਰਕਿੰਗ ਵਿਵਾਦ ਨੇ ਧਾਰਿਆ ਹਿੰਸਕ ਰੂਪ/ ਸੀਸੀਟੀਵੀ ਵਾਇਰਲ, ਪੀੜਤ ਧਿਰ ਨੇ ਮੰਗਿਆ ਇਨਸਾਫ਼

0
8

ਅੰਮ੍ਰਿਤਸਰ ਦੇ ਅਧੀਨ ਆਉਂਦੀ ਰਾਮ ਨਗਰ ਕਲੋਨੀ ਵਿੱਚ ਉਸ ਵੇਲੇ ਵੱਡਾ ਹੰਗਾਮਾ ਹੋ ਗਿਆ ਜਦੋਂ ਗੱਡੀ ਦੀ ਪਾਰਕਿੰਗ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹਿੰਸਕ ਝੜਪ ਹੋ ਗਈ। ਇਸ ਝਗੜੇ ਵਿਚ ਇਕ ਧਿਰ ਦੇ ਦੋ ਨੌਜਵਾਨਾਂ ਵੱਲੋਂ ਦੂਜੀ ਧਿਰ ਦੇ ਨੌਜਵਾਨ ਦੀ ਕੁੱਟਮਾਰ ਕੀਤੀ। ਜਦੋਂ ਪੀੜਤ ਦੀ ਪਤਨੀ ਬਚਾਉਣ ਆਈ ਤਾਂ ਉਸ ਨਾਲ ਵੀ ਕੁੱਟਮਾਰ ਕੀਤੀ। ਪੀੜਤ ਧਿਰ ਨੇ ਪੁਲਿਸ ਕੋਲ ਸ਼ਿਕਾਇਤ ਦੇ ਕੇ ਕਾਰਵਾਈ ਮੰਗੀ ਐ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਐ।
ਇਹ ਪੂਰੀ ਘਟਨਾ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ, ਜਿਸ ਦੀ ਵੀਡੀਓ ਹੁਣ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਸੀਸੀਟੀਵੀ ਫੁਟੇਜ ਵਿੱਚ ਸਾਫ਼ ਤੌਰ ’ਤੇ ਦੋ ਨੌਜਵਾਨ ਇੱਕ ਨੌਜਵਾਨ ਨੂੰ ਕੁੱਟਦੇ ਹੋਏ ਨਜ਼ਰ ਆ ਰਹੇ ਹਨ। ਪੀੜਤ ਨੌਜਵਾਨ ਅਤੇ ਉਸ ਦੀ ਘਰਵਾਲੀ ਨੇ ਪੁਲਿਸ ਪ੍ਰਸ਼ਾਸਨ ਉੱਤੇ ਗੰਭੀਰ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਦੂਸਰੀ ਧਿਰ ਦੀ ਸੱਤਾਧਾਰੀਆਂ ਨਾਲ ਪਹੁੰਚ ਹੋਣ ਕਾਰਨ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ।
ਇਨਸਾਫ ਦੀ ਮੰਗ ਨੂੰ ਲੈ ਕੇ ਅੱਜ ਪੀੜਤ ਪਰਿਵਾਰ ਵੱਲੋਂ ਵਾਲਮੀਕੀ ਸਮਾਜ ਦੇ ਆਗੂਆਂ ਦੇ ਨਾਲ ਮਿਲ ਕੇ ਅੰਮ੍ਰਿਤਸਰ ਦੇ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਗਿਆ। ਉੱਥੇ ਹੀ ਵਾਲਮੀਕੀ ਸਮਾਜ ਦੇ ਆਗੂਆਂ ਨੇ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਿਆ ਕਰਦੇ ਹੋਏ ਦੋਸ਼ੀਆਂ ਖਿਲਾਫ਼ ਤੁਰੰਤ ਅਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

LEAVE A REPLY

Please enter your comment!
Please enter your name here