ਤਰਨ ਤਾਰਨ ਪੁਲਿਸ ਵੱਲੋਂ ਡੇਢ ਕਿੱਲੋ ਹੈਰੋਇਨ ਬਰਾਮਦ/ ਪਾਕਿਸਤਾਨੀ ਸਮੱਗਲਰਾਂ ਵੱਲੋਂ ਸੁੱਟੀ ਗਈ ਸੀ ਖੇਪ

0
7

ਤਰਨ ਤਾਰਨ ਪੁਲਿਸ ਨੇ ਪਾਕਿਸਤਾਨੀ ਸਮਗਲਰਾਂ ਵੱਲੋਂ ਸੁੱਟੀ ਗਈ ਨਸ਼ੇ ਦੀ ਖੇਪ ਬਰਾਮਦ ਕੀਤੀ ਐ। ਜਾਣਕਾਰੀ ਅਨੁਸਾਰ ਸਰਹੱਦ ਤੇ ਡਰੋਨ ਦੀ ਹਲਚਲ ਵੇਖਣ ਤੋਂ ਬਾਦ ਪੁਲਿਸ ਨੇ ਇਲਾਕੇ ਅੰਦਰ ਤਲਾਸ਼ੀ ਮੁਹਿੰਮ ਚਲਾਈ ਗਈ ਸੀ, ਜਿਸ ਦੌਰਾਨ ਡੇਢ ਕਿੱਲੋ ਹੈਰੋਇਨ ਬਰਾਮਦ ਹੋਈ ਐ। ਇਹ ਹੈਰੋਇਨ ਸਰਹੱਦ ਨੇੜਲੇ ਖੇਤਾਂ ਵਿਚੋਂ ਪਈ ਮਿਲੀ ਐ। ਪੁਲਿਸ ਨੇ ਹੈਰੋਇਨ ਕਬਜੇ ਵਿਚ ਲੈ ਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।
ਇਸ ਸਬੰਧੀ ਐੱਸ. ਪੀ. (ਡੀ) ਰਿਪੁਤਪਨ ਸਿੰਘ ਨੇ ਦੱਸਿਆ ਕਿ ਥਾਣਾ ਖੇਮਕਰਨ ਦੀ ਪੁਲਸ ਨੂੰ ਸੂਚਨਾਂ ਮਿਲੀ ਸੀ ਕਿ ਭਾਰਤ-ਪਾਕਿ ਸਰਹੱਦ ਨਾਲ ਲੱਗਦੀ ਬੀ. ਓ. ਪੀ. ਗਜ਼ਲ ਦੇ ਕੋਲ ਡਰੋਨ ਦੀ ਹਲਚਲ ਹੋਈ ਹੈ। ਜਿਸ ’ਤੇ ਤੁਰੰਤ ਕਾਰਵਾਈ ਕਰਦਿਆਂ ਐੱਸ. ਐੱਚ. ਓ. ਖੇਮਕਰਨ ਅਵਤਾਰ ਸਿੰਘ ਦੀ ਅਗਵਾਈ ’ਚ ਪੁਲਸ ਪਾਰਟੀ ਵੱਲੋਂ ਸਰਚ ਆਪ੍ਰੇਸ਼ਨ ਚਲਾਇਆ ਗਿਆ ਜਿਸ ਦੌਰਾਨ ਇਕ ਕਿਸਾਨ ਦੀ ਜ਼ਮੀਨ ’ਚੋਂ ਇਕ ਪੀਲੇ ਰੰਗ ਦਾ ਪੈਕੇਟ ਮਿਲਿਆ, ਜਿਸ ਵਿਚੋਂ 1 ਕਿਲੋ ਹੈਰੋਇਨ ਬਰਾਮਦ ਹੋਈ ਹੈ।
ਇਸੇ ਤਰ੍ਹਾਂ ਥਾਣਾ ਖਾਲੜਾ ਪੁਲਸ ਨੇ ਸੂਚਨਾਂ ਦੇ ਆਧਾਰ ’ਤੇ ਬੀ.ਐੱਸ.ਐੱਫ. ਦੇ ਜਵਾਨਾਂ ਨਾਲ ਮਿਲ ਕੇ ਪਿੰਡ ਵਾਂ ਤਾਰਾ ਸਿੰਘ ਵਿਖੇ ਕੀਤੇ ਸਰਚ ਆਪ੍ਰੇਸ਼ਨ ਦੌਰਾਨ ਖੇਤ ਵਿਚੋਂ ਲਵਾਰਿਸ ਹਾਲਤ ਵਿਚ 511 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਵੱਲੋਂ ਸਬੰਧਤ ਥਾਣਿਆਂ ’ਚ ਅਣਪਛਾਤੇ ਮੁਲਜ਼ਮਾਂ ਵਿਰੁੱਧ ਐੱਨ.ਡੀ.ਪੀ.ਐੱਸ. ਐਕਟ ਅਧੀਨ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ

LEAVE A REPLY

Please enter your comment!
Please enter your name here