ਕਪੂਰਥਲਾ ’ਚ ਐਬੂਲੈਂਸ ਚਾਲਕ ਦੀ ਮੌਤ/ ਅਣਪਛਾਤੇ ਵਾਹਨ ਦੀ ਟੱਕਰ ਨਾਲ ਗਈ ਜਾਨ

0
7

 

ਕਪੂਰਥਲਾ ਦੇ ਪਿੰਡ ਗਾਜੀ ਉਡਾਣਾਂ ਨੇੜੇ ਅਣਪਛਾਤੇ ਵਾਹਨ ਵਲੋਂ ਐਂਬੂਲੈਂਸ ਨੂੰ ਟੱਕਰ ਮਾਰੇ ਜਾਣ ਕਾਰਨ ਐਂਬੂਲੈਂਸ ਚਾਲਕ ਦੀ ਮੌਤ ਹੋਣ ਦੀ ਖਬਰ ਹੈ। ਮਿ੍ਤਕ ਦੀ ਪਹਿਚਾਣ ਨਰਿੰਦਰ ਸਿੰਘ  ਉਰਫ਼ ਗੋਲਡੀ ਪੁੱਤਰ ਦਿਲਬਾਗ ਸਿੰਘ ਵਾਸੀ ਚੰਡੀਗੜ੍ਹ ਵਜੋਂ ਹੋਈ। ਜਾਣਕਾਰੀ ਅਨੁਸਾਰ ਅਣਪਛਾਤੇ ਵਾਹਨ ਦੀ ਟੱਕਰ ਕਾਰਨ ਗੰਭੀਰ ਜ਼ਖਮੀ ਹੋਏ ਡਰਾਈਵਰ ਨੂੰ ਸੜਕ ਸੁਰੱਖਿਆ ਫੋਰਸ ਨੇ ਸੁਭਾਨਪੁਰ ਨੇੜੇ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ, ਜਿੱਥੇ ਉਸਦੀ ਹਾਲਤ ਨੂੰ  ਗੰਭੀਰ ਦੇਖਦਿਆਂ ਉਸਨੂੰ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾ ਰੈਫ਼ਰ ਕਰ ਦਿੱਤਾ ਗਿਆ ਜਿੱਥੇ ਉਸਦੀ ਇਲਾਜ ਦੌਰਾਨ ਮੌਤ ਹੋ ਗਈ।
ਥਾਣਾ ਢਿਲਵਾਂ ਦੇ ਏ.ਐਸ.ਆਈ. ਜਸਬੀਰ ਸਿੰਘ ਦੇ ਦੱਸਣ ਮੁਤਾਬਕ ਐਂਬੂਲੈਂਸ ਚਾਲਕ ਚੰਡੀਗੜ੍ਹ ਤੋਂ ਅੰਮਿ੍ਤਸਰ ਮਰੀਜ਼ ਲੈਣ ਲਈ ਜਾ ਰਿਹਾ ਸੀ ਤਾਂ ਜੀ.ਟੀ. ਰੋਡ ‘ਤੇ ਗਾਜ਼ੀ ਗੁਡਾਣਾ ਨੇੜੇ ਇਹ ਹਾਦਸਾ ਵਾਪਰ ਗਿਆ। ਏ.ਐਸ.ਆਈ. ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ‘ਤੇ ਅਣਪਛਾਤੇ ਵਾਹਨ ਚਾਲਕ ਦੇ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ ਤੇ ਮਿ੍ਤਕ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਲਾਸ਼ ਦਾ ਪੋਸਟਮਾਰਟਮ ਕਰਵਾਕੇ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।

LEAVE A REPLY

Please enter your comment!
Please enter your name here