ਨਸਾ ਵਿਖੇ ਨਸ਼ਿਆਂ ਵਿਰੁਧ ਜਾਗਰੂਕਤਾ ਰੈਲੀ/ ਵਿਧਾਇਕ ਵਿਜੇ ਸਿੰਗਲਾ ਸਮੇਤ ਅਹਿਮ ਹਸਤੀਆਂ ਰਹੀਆਂ ਮੌਜੂਦ

0
6

ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁਧ ਮੁਹਿੰਮ ਦੇ ਦੂਜੇ ਪੜਾਅ ਤਹਿਤ ਪੰਜਾਬ ਭਰ ਅੰਦਰ ਨਸ਼ਿਆਂ ਖਿਲਾਫ ਜਾਗਰੂਕਤਾ ਮੁਹਿੰਮ ਵਿੱਢੀ ਗਈ ਹੈ। ਇਸੇ ਤਹਿਤ ਮਾਨਸਾ ਵਿਖੇ ਵੀ ਵਿਧਾਇਕ ਵਿਜੇ ਇੰਦਰ ਸਿੰਗਲਾ ਅਤੇ ਨਗਰ ਕੌਂਸਲ ਮਾਨਸਾ ਦੇ ਸਹਿਯੋਗ ਨਾਲ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਵਿਚ ਵੱਡੀ ਗਿਣਤੀ ਲੋਕਾਂ ਨੇ ਸ਼ਿਰਕਤ ਕੀਤੀ।
ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਵਿਜੇ ਸਿੰਗਲਾ ਨੇ ਕਿਹਾ ਕਿ ਨਸ਼ੇ ਸਾਡੇ ਸਮਾਜ ਦੇ ਸਭ ਤੋਂ ਵੱਡਾ ਦੁਸ਼ਮਣ ਹਨ, ਇਸ ਲਈ ਸਰਕਾਰ ਵੱਲੋਂ ਇਸ ਨੂੰ ਖਤਮ ਕਰਨ ਲਈ ਯੁੱਧ ਨਸ਼ਿਆਂ ਵਿਰੁਧ ਮੁਹਿੰਮ ਵਿੱਢੀ ਗਈ ਸੀ, ਜਿਸ ਦੇ ਪਹਿਲੇ ਗੇੜ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਸੀ, ਜਿਸ ਦੇ ਚਲਦਿਆਂ ਸਰਕਾਰ ਨੇ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਇਸ ਦਾ ਦੂਜਾ ਪੜਾਅ ਸ਼ੁਰੂ ਕੀਤਾ ਐ।
ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਜਾਗਰੂਕਤਾ ਰੈਲੀ ਕੱਢ ਕੇ ਲੋਕਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕੀਤਾ ਜਾ ਰਿਹਾ ਐ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਨਸ਼ਿਆਂ ਤਸਕਰਾਂ ਬਾਰੇ ਸੂਚਨਾ ਪੁਲਿਸ ਨੂੰ ਦੇਣ ਦੇ ਨਾਲ ਨਾਲ ਜਿਹੜੇ ਨੌਜਵਾਨ ਨਸ਼ਿਆਂ ਦੀ ਗ੍ਰਿਫਤ ਵਿਚ ਆ ਚੁੱਕੇ ਨੇ, ਉਨ੍ਹਾਂ ਦੇ ਇਲਾਜ ਵਿਚ ਸਹਿਯੋਗ ਲਈ ਪ੍ਰੇਰਿਤ ਕੀਤਾ ਜਾ ਰਿਹਾ ਐ।

LEAVE A REPLY

Please enter your comment!
Please enter your name here