ਪੰਜਾਬ ਕਪੂਰਥਲਾ ’ਚ ਨੌਜਵਾਨ ਦੀ ਲਾਸ਼ ਬਰਾਮਦ/ ਪਿੰਡ ਹਮੀਰਾ ਨੇੜੇ ਖਾਲੀ ਪਲਾਟ ’ਚੋਂ ਮਿਲੀ ਲਾਸ਼ By admin - January 14, 2026 0 7 Facebook Twitter Pinterest WhatsApp ਕਪੂਰਥਲਾ ਦੇ ਪਿੰਡ ਹਮੀਰਾ ਨੇੜੇ ਭੇਦਭਰੇ ਹਾਲਤਾਂ ਵਿਚ ਇਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਐ। ਨੌਜਵਾਨ ਦੀ ਲਾਸ਼ ਇਕ ਖਾਲੀ ਪਲਾਟ ਵਿਚ ਪਈ ਮਿਲੀ ਹੈ। ਮਿਤਕ ਦੀ ਪਹਿਚਾਣ ਸ਼ਮਸ਼ੇਰ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਬਸ਼ੀਰਪੁਰਾ ਜਲੰਧਰ ਵਜੋਂ ਹੋਈ ਹੈ। ਪਰਿਵਾਰ ਦੇ ਦੱਸਣ ਮੁਤਾਬਕ ਨੌਜਵਾਨ 6 ਜਨਵਰੀ ਨੂੰ ਸ਼ਾਮੀ ਘਰੋਂ ਲਾਪਤਾ ਹੋਇਆ ਸੀ। ਪੁਲਿਸ ਨੇ ਲਾਸ਼ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤੀ ਐ। ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਮ੍ਰਿਤਕ ਮੰਗਲਵਾਰ ਸ਼ਾਮ 4 ਵਜੇ ਦੇ ਕਰੀਬ ਘਰੋਂ ਗਿਆ ਸੀ, ਜਿਸ ਦੀ ਕਈ ਦਿਨਾਂ ਤੋਂ ਭਾਲ ਕਰਦੇ ਰਹੇ ਪਰੰਤੂ ਉਹ ਨਹੀਂ ਮਿਲਿਆ। ਉਸ ਦੀ ਅੱਜ 6 ਦਿਨਾਂ ਬਾਅਦ ਲਾਸ਼ ਬਰਾਮਦ ਹੋਈ ਐ। ਲਾਸ਼ ਮਿਲਣ ਦੀ ਸੂਚਨਾ ਮਿਲਣ ‘ਤੇ ਥਾਣਾ ਸੁਭਾਨਪੁਰ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾਘਰ ਵਿਚ ਰਖਵਾ ਦਿੱਤੀ ਹੈ। ਪੁਲਿਸ ਵਲੋਂ ਲਾਸ਼ ਦੇ ਪੋਸਟਮਾਰਟਮ ਤੋਂ ਬਾਅਦ ਬਣਦੀ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।