ਪੰਜਾਬ ਹੁਸ਼ਿਆਰਪੁਰ ’ਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ/ ਪਿੰਡ ਉਮਰਪੁਰ ਦੀ ਘਟਨਾ By admin - January 14, 2026 0 5 Facebook Twitter Pinterest WhatsApp ਪੰਜਾਬ ਸਰਕਾਰ ਦੀ ਨਸ਼ਿਆਂ ਖਿਲਾਫ ਸਖਤੀ ਦੇ ਬਾਵਜੂਦ ਨਸ਼ੇ ਕਾਰਨ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਥੰਮ੍ਹ ਨਹੀਂ ਰਿਹਾ। ਤਾਜ਼ਾ ਮਾਮਲਾ ਹੁਸ਼ਿਆਰਪੁਰ ਦੇ ਪਿੰਡ ਉਮਰਪੁਰ ਤੋਂ ਸਾਹਮਣੇ ਆਇਆ ਹੈ, ਜਿੱਥੇ ਇਕ 22 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ ਹੈ। ਮ੍ਰਿਤਕ ਦੀ ਸਰੀਰ ਤੇ ਸਰਿੰਜ ਲੱਗੀ ਹੋਈ ਸੀ, ਜਿਸ ਤੋਂ ਉਸ ਦੀ ਮੌਤ ਨਸ਼ੇ ਦੀ ਓਵਰਡੋਜ ਕਾਰਨ ਹੋਈ ਮੰਨੀ ਜਾ ਰਹੀ ਹੈ। ਮ੍ਰਿਤਕ ਦੀ ਮਾਂ ਦੇ ਦੱਸਣ ਮੁਤਾਬਕ ਉਸ ਦਾ ਪੁੱਤਰ ਇਕੋ ਇਕ ਸਹਾਰਾ ਸੀ ਜੋ ਨਸ਼ੇ ਦੀ ਭੇਂਟ ਚੜ ਗਿਆ ਹੈ। ਪੀੜਤ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਦੋਸ਼ ਲਾਇਆ ਹੈ ਕਿ ਇਲਾਕੇ ਵਿੱਚ ਨਸ਼ੇ ਦਾ ਕਾਰੋਬਾਰ ਪੁਲਸ ਦੀ ਕਥਿਤ ਮਿਲੀਭੁਗਤ ਨਾਲ ਵਧਦਾ ਜਾ ਰਿਹਾ ਹੈ। ਮ੍ਰਿਤਕ ਦੀ ਮਾਂ ਨੇ ਦੱਸਿਆ ਕਿ ਉਸ ਨੇ ਪਹਿਲਾਂ ਵੀ ਨਸ਼ਾ ਵੇਚਣ ਵਾਲਿਆਂ ਨੂੰ ਕਈ ਵਾਰ ਬੇਨਤੀ ਕੀਤੀ ਸੀ ਕਿ ਉਹ ਉਨ੍ਹਾਂ ਦੇ ਪੁੱਤਰ ਨੂੰ ਨਸ਼ਾ ਨਾ ਦੇਣ ਪਰ ਨਸ਼ੇ ਦੇ ਸੌਦਾਗਰਾਂ ਨੇ ਇਕ ਨਾ ਸੁਣੀ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਪੁਲਸ ਨਸ਼ਾ ਰੋਕਣ ਵਿੱਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋ ਰਹੀ ਹੈ। ਮ੍ਰਿਤਕ ਦੀ ਮਾਂ ਨੇ ਸਰਕਾਰ ਤੋਂ ਨਸ਼ਿਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ।