ਪੰਜਾਬ ਮੋਗਾ ਪਹੁੰਚੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ/ ਭਿੰਡਰਕਲਾਂ ਵਿਖੇ ਨੌਜਵਾਨ ਦੇ ਭੋਗ ’ਚ ਕੀਤੀ ਸ਼ਿਰਕਤ/ ਕਤਲ ਹੋਏ ਨੌਜਵਾਨ ਦੇ ਮਾਪਿਆਂ ਨਾਲ ਸਾਂਝਾ ਕੀਤਾ ਦੁੱਖ By admin - January 14, 2026 0 6 Facebook Twitter Pinterest WhatsApp ਸਾਬਕਾ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਮੋਗਾ ਤੇ ਹਲਕਾ ਧਰਮਕੋਟ ਅਧੀਨ ਪੈਂਦੇ ਪਿੰਡ ਭਿੰਡਰਕਲਾਂ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਬੀਤੇ ਦਿਨੀਂ ਕਤਲ ਹੋਏ ਨੌਜਵਾਨ ਦੀ ਅੰਤਮ ਅਰਦਾਸ ਵਿਚ ਸ਼ਿਰਕਤ ਕੀਤੀ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਪਰਿਵਾਰ ਨਾਲ ਮਿਲਣੀ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਚਰਨਜੀਤ ਚੰਨੀ ਨੇ ਕਿਹਾ ਕਿ ਇਸ ਕਤਲ ਨਾਲ ਮਾਪਿਆਂ ਦਾ ਜਵਾਨ ਪੁੱਤਰ ਚਲੇ ਗਿਆ ਐ ਪਰ ਸਰਕਾਰ ਨੇ ਅਜੇ ਤਕ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਇਹ ਸਿਆਸੀ ਰੰਜ਼ਿਸ਼ ਤਹਿਤ ਕੀਤਾ ਗਿਆ ਕਤਲ ਐ ਜਿਸ ਦਾ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਅਮਨ ਕਾਨੂੰਨ ਇਸ ਕਤਲ ਡਗਮਗਾ ਗਈ ਐ ਕਿ ਅਪਰਾਧੀਆਂ ਨੂੰ ਪੁਲਿਸ ਦਾ ਕੋਈ ਡਰ ਨਹੀਂ ਰਿਹਾ। ਉਨ੍ਹਾਂ ਕਿਹਾ ਕਿ ਮ੍ਰਿਤਕ ਨੌਜਵਾਨ ਉਤੇ ਐਨੀ ਬੇਰਹਿਮੀ ਨਾਲ ਹਮਲਾ ਕੀਤਾ ਗਿਆ ਐ ਕਿ ਉਨ੍ਹਾਂ ਉਤੇ 30 ਤੋਂ 35 ਗੋਲੀਆਂ ਚਲੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਮ੍ਰਿਤਕ ਦਾ ਕਸੂਰ ਸਿਰਫ ਐਨਾ ਹੀ ਸੀ ਕਿ ਉਸ ਨੇ ਕਾਂਗਰਸ ਜੁਆਇਨ ਕੀਤੀ ਸੀ ਅਤੇ ਬਲਾਕ ਸੰਮਤੀ ਚੋਣਾਂ ਵਿਚ ਵੀ ਜਿੱਤ ਦਰਜ ਕੀਤੀ ਸੀ। ਉਨ੍ਹਾਂ ਕਿਹਾ ਕਿ ਪਹਿਲਾਂ ਸਿਆਸੀ ਆਗੂ 7/51 ਵਰਗੇ ਮਾਮਲਿਆਂ ਵਿਚ ਮਾੜੀ ਮੋਟੀ ਦਖਲ ਅੰਦਾਜੀ ਕਰ ਦਿਆ ਕਰਦੇ ਸੀ ਪਰ ਮੌਜੂਦਾ ਸਰਕਾਰ ਸਮੇਂ ਕਤਲ ਵਰਗੇ ਮਾਮਲਿਆਂ ਵਿਚ ਵੀ ਲੋਕਾਂ ਨੂੰ ਕੇਸ ਦਰਜ ਕਰਵਾਉਣ ਲਈ ਧਰਨੇ ਦੇਣੇ ਪੈ ਰਹੇ ਨੇ। ਉਨ੍ਹਾਂ ਪੁਲਿਸ ਪ੍ਰਸਾਸਨ ਨੂੰ ਤਾੜਣਾ ਕਰਦਿਆਂ ਕਿਹਾ ਕਿ ਸਰਕਾਰਾਂ ਆਉਂਦੀਆਂ ਜਾਂਦੀਆਂ ਰਹਿੰਦੀਆਂ ਨੇ, ਇਸ ਲਈ ਪੁਲਿਸ ਪ੍ਰਸ਼ਾਸਨ ਨੂੰ ਆਪਣਾ ਕੰਮ ਨਿਰਪੱਖ ਹੋ ਕੇ ਕਰਨਾ ਚਾਹੀਦਾ ਹੈ। ਉਨ੍ਹਾਂ ਪੁਲਿਸ ਨੂੰ ਦਿੱਤੀ ਨਸੀਹਤ ਕਿਹਾ ਪੰਜਾਬ ਦਾ ਅੱਗੇ ਹੀ ਪਹਿਲਾਂ ਬਹੁਤ ਨੁਕਸਾਨ ਹੋ ਚੁੱਕਿਆ ਹੈ ਲਗਾਤਾਰ ਪੰਜਾਬ ਵਿੱਚ ਇਹੋ ਜਿਹੀਆਂ ਘਟਨਾ ਵਾਪਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਦੋਸ਼ੀਆਂ ਨੂੰ ਜਲਦ ਨਾ ਫੜਿਆ ਗਿਆ ਤਾਂ ਕਾਂਗਰਸ ਵੱਲੋਂ ਮਜਬੂਰਨ ਸੰਘਰਸ਼ ਕਰਨਾ ਪਵੇਗਾ।