ਮੁਕਤਸਰ ਸਾਹਿਬ ਪਹੁੰਚੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ/ ਮੇਲਾ ਮਾਘੀ ਮੌਕੇ ਰੱਖੀ ਪਾਰਟੀ ਕਾਨਫਰੰਸ ’ਚ ਕੀਤੀ ਸ਼ਿਰਕਤ

0
7

ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਪਾਰਟੀ ਵੱਲੋਂ ਰੱਖੀ ਗਈ ਸਿਆਸੀ ਕਾਨਫਰੰਸ ਵਿਚ ਸ਼ਿਰਕਤ ਕੀਤੀ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਰਵਨੀਤ ਬਿੱਟੂ ਨੇ ਕਿਹਾ ਕਿ ਪੰਜਾਬ ਦੇ ਵਿਕਾਸ ਲਈ ਡਬਲ ਇੰਜਨ ਵਾਲੀ ਸਰਕਾਰ ਦੀ ਲੋੜ ਐ, ਇਸ ਲਈ ਪੰਜਾਬ ਦੇ ਲੋਕ ਪੰਜਾਬ ਅੰਦਰ ਭਾਜਪਾ ਨੂੰ ਜਿਤਾਉਣ ਦਾ ਮੰਨ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਹੋਈਆਂ ਬਲਾਕ ਸੰਮਤੀ ਚੋਣਾਂ ਵਿਚ ਭਾਜਪਾ ਨੂੰ ਲੋਕਾਂ ਦਾ ਸ਼ਾਨਦਾਰ ਹੁੰਗਾਰਾ ਮਿਲਾ ਐ, ਜਿਸ ਤੋਂ ਪਾਰਟੀ ਦੇ ਹੌਂਸਲੇ ਬੁਲੰਦ ਨੇ।
ਉਨ੍ਹਾਂ ਨੇ ਮਨਰੇਗਾ ਸਕੀਮ ਬਾਰੇ ਬੋਲਦਿਆਂ ਕਾਂਗਰਸ ਨੂੰ ਘੇਰਦਿਆਂ ਕਿਹਾ ਕਿ ਇਹ ਵਧੀਆ ਗੱਲ ਹੈ ਕਿ ਕਾਂਗਰਸ ਨੇ ਇੰਨਾ ਰੌਲਾ ਪਾਇਆ ਹੈ ਕਿਉਂਕਿ ਲੋਕਾਂ ਨੂੰ ਹੁਣ ਪਤਾ ਲੱਗ ਗਿਆ ਹੈ ਕਿ ਮਨਰੇਗਾ ਸਕੀਮ ਤਹਿਤ ਹੁਣ 100 ਦੀ ਥਾਂ 125 ਦਿਨ ਦੀ ਦਿਹਾੜੀ ਮਿਲਣੀ ਹੈ। ਉਨ੍ਹਾਂ ਨੇ ਕਾਂਗਰਸ ਵਲੋਂ ਮੁੱਖ ਮੰਤਰੀ ਦੇ ਚਿਹਰੇ ਬਗੈਰ ਚੋਣਾਂ ਲੜਨ ਦੇ ਬਿਆਨ ਬਾਰੇ ਬੋਲਦਿਆਂ ਕਿਹਾ ਕਿ ਇੱਥੋਂ ਕਾਂਗਰਸ ਦੀ ਕਮਜ਼ੋਰੀ ਪਤਾ ਲੱਗਦੀ ਹੈ ਕਿਉਂਕਿ ਕਾਂਗਰਸ ਕੋਲ ਕੋਈ ਚਿਹਰਾ ਨਹੀਂ ਹੈ।
ਰਵਨੀਤ ਬਿੱਟੂ ਨੇ ਕਿਹਾ ਕਿ ਕਾਂਗਰਸ ਵਾਲੇ ਮੁੱਖ ਮੰਤਰੀ ਤਾਂ ਉਸ ਵੇਲੇ ਬਣਾਉਗੇ, ਜਦੋਂ ਉਨ੍ਹਾਂ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਪੈਸਾ ਨਾ ਕਾਂਗਰਸ ਕੋਲ ਹੈ, ਨਾ ਆਮ ਆਦਮੀ ਪਾਰਟੀ ਅਤੇ ਨਾ ਹੀ ਅਕਾਲੀਆਂ ਕੋਲ ਹੈ, ਚਾਬੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਹੈ। ਇਸ ਲਈ ਅਸੀਂ ਡਬਲ ਇੰਜਣ ਦੀ ਸਰਕਾਰ ਬਣਾ ਕੇ ਆਪਣੇ ਕੰਮ ਲੈਣੇ ਹਨ।

LEAVE A REPLY

Please enter your comment!
Please enter your name here