ਪੰਜਾਬ ਅੰਮ੍ਰਿਤਸਰ ’ਚ ਲੜਕੀ ਦੇ ਸਹੁਰਾ ਪਰਿਵਾਰ ਦੀ ਗੁੰਡਾਗਰਦੀ/ ਪੇਕਾ ਪਰਿਵਾਰ ਦੇ ਘਰ ’ਤੇ ਇੱਟਾਂ-ਰੋੜਿਆਂ ਨਾਲ ਹਮਲਾ By admin - January 17, 2026 0 6 Facebook Twitter Pinterest WhatsApp ਅੰਮ੍ਰਿਤਸਰ ਦੇ ਸ਼ਹੀਦ ਊਧਮ ਸਿੰਘ ਨਗਰ ਇਲਾਕੇ ਇਕ ਵਿਆਹੁਤਾ ਦੇ ਸਹੁਰਾ ਪਰਿਵਾਰ ਵੱਲੋਂ ਸ਼ਰੇਆਮ ਗੁੰਡਾਗਰਦੀ ਦੀ ਖਬਰ ਐ। ਇਥੇ ਗਲੀ ਨੰਬਰ 6 ਵਿੱਚ ਇਕ ਘਰ ਉਤੇ ਹਮਲਾ ਕਰ ਕੇ ਬੂਰੀ ਤਰ੍ਹਾਂ ਭੰਨਤੋੜ ਕੀਤੀ ਗਈ। ਹਮਲੇ ਦੀ ਵਜ੍ਹਾ ਮਾਮੂਲੀ ਬਹਿਸ਼ ਦੱਸਿਆ ਜਾ ਰਿਹਾ ਐ। ਸਹੁਰਾ ਪਰਿਵਾਰ ਨੇ ਪਹਿਲਾਂ ਲੜਕੀ ਤੇ ਉਸ ਦੇ ਭਰਾ ਨਾਲ ਕੁੱਟਮਾਰ ਕੀਤੀ ਅਤੇ ਬਾਦ ਵਿਚ ਘਰ ਉਤੇ ਇੱਟਾਂ ਰੋੜਿਆਂ ਨਾਲ ਹਮਲਾ ਕਰ ਦਿੱਤਾ। ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਐ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮਾਮਲਾ ਉਸ ਵੇਲੇ ਸ਼ੁਰੂ ਹੋਇਆ ਜਦੋਂ ਲੜਕੀ ਆਪਣੇ ਪਰਿਵਾਰ ਅਤੇ ਸਹੁਰਾ ਪਰਿਵਾਰ ਦੇ ਨਾਲ ਖੰਡੂਰ ਸਾਹਿਬ ਨਤਮਸਤਕ ਹੋਣ ਲਈ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਰੇਲਵੇ ਟਿਕਟ ਵੇਟਿੰਗ ਵਿੱਚ ਹੋਣ ਕਾਰਨ ਮਾਮੂਲੀ ਬਹਿਸ ਹੋਈ, ਜੋ ਬਾਅਦ ਵਿੱਚ ਖ਼ੂਨੀ ਰੂਪ ਧਾਰ ਗਈ। ਦੋਸ਼ ਹੈ ਕਿ ਲੜਕੀ ਦੇ ਸਹੁਰੇ ਅਤੇ ਦਿਓਰ ਵੱਲੋਂ ਰਸਤੇ ਵਿੱਚ ਹੀ ਲੜਕੀ ਦੇ ਭਰਾ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ, ਜਦਕਿ ਲੜਕੀ ਨਾਲ ਭੱਦੀ ਸ਼ਬਦਾਵਲੀ ਵਰਤਦਿਆਂ ਹੱਥੋਪਾਈ ਵੀ ਕੀਤੀ ਗਈ। ਇਸ ਤੋਂ ਬਾਅਦ ਹਮਲਾਵਰ ਅੰਮ੍ਰਿਤਸਰ ਆ ਗਏ, ਜਿੱਥੇ ਉਨ੍ਹਾਂ ਨੇ ਲੜਕੀ ਦੇ ਪੇਕੇ ਘਰ ‘ਤੇ ਧਾਵਾ ਬੋਲ ਦਿੱਤਾ। ਘਰ ਵਿੱਚ ਦਾਖ਼ਲ ਹੋ ਕੇ ਸਾਮਾਨ ਦੀ ਭੰਨ-ਤੋੜ ਕੀਤੀ ਗਈ ਅਤੇ ਬਾਹਰ ਖੜ੍ਹੇ ਮੋਟਰਸਾਈਕਲ ਨੂੰ ਵੀ ਨੁਕਸਾਨ ਪਹੁੰਚਾਇਆ ਗਿਆ। ਹਮਲੇ ਦੀ ਸਾਰੀ ਕਾਰਵਾਈ ਘਰ ਦੇ ਬਾਹਰ ਲੱਗੇ CCTV ਕੈਮਰਿਆਂ ਵਿੱਚ ਕੈਦ ਹੋ ਗਈ ਹੈ, ਜਿਸ ਵਿੱਚ ਹਮਲਾਵਰਾਂ ਨੂੰ ਲਾਠੀਆਂ ਅਤੇ ਡੰਡਿਆਂ ਨਾਲ ਤੋੜ-ਫੋੜ ਕਰਦੇ ਅਤੇ ਪਰਿਵਾਰਕ ਮੈਂਬਰਾਂ ਨਾਲ ਮਾਰ-ਕੁੱਟ ਕਰਦੇ ਦੇਖਿਆ ਜਾ ਸਕਦਾ ਹੈ। ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਇਹ ਫੁਟੇਜ ਉਨ੍ਹਾਂ ਦੀ ਸ਼ਿਕਾਇਤ ਦਾ ਸਭ ਤੋਂ ਵੱਡਾ ਸਬੂਤ ਹੈ। ਪਰਿਵਾਰ ਦੇ ਦੱਸਣ ਮੁਤਾਬਕ ਹਮਲਾਵਰਾਂ ਨੇ ਘਰ ਦੀਆਂ ਔਰਤਾਂ ਨਾਲ ਵੀ ਬੂਰੀ ਤਰ੍ਹਾਂ ਕੁੱਟਮਾਰ ਕੀਤੀ ਗਈ। ਫਿਲਹਾਲ ਮਾਮਲੇ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ ਅਤੇ CCTV ਫੁਟੇਜ ਪੁਲਿਸ ਦੇ ਹਵਾਲੇ ਕਰ ਦਿੱਤੀ ਗਈ ਹੈ।