ਫਤਹਿਗੜ੍ਹ ਸਾਹਿਬ ਦੇ ਪਿੰਡ ਬਡਾਲੀ ਆਲਾ ਸਿੰਘ ਸੜਕ ਦਾ ਉਦਘਾਟਨ/ ਹਲਕਾ ਵਿਧਾਇਕ ਨੇ ਲੋਕ ਅਰਪਨ ਕੀਤੀ ਸੜਕ/ ਲੋਕਾਂ ਦੀ ਚਿਰੌਕਣੀ ਮੰਗ ਹੋਈ ਪੂਰੀ

0
4

ਫਤਹਿਗੜ੍ਹ ਸਾਹਿਬ ਦੇ ਵਿਧਾਇਕ ਲਖਬੀਰ ਸਿੰਘ ਰਾਏ ਵੱਲੋਂ ਅੱਜ ਪਿੰਡ ਬਡਾਲੀ ਆਲਾ ਵਿਖੇ ਪਿੰਡ ਦੀ ਫਿਰਨੀ ਦਾ ਉਦਘਾਟਨ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਸੜਕ ਦੀ ਉਸਾਰੀ ਵਿਚ ਘਟੀਆ ਮਟੀਰੀਅਲ ਵਰਤੇ ਜਾਣ ਦੀ ਸ਼ਿਕਾਇਤ ਮਿਲੀ ਸੀ, ਜਿਸ ਬਾਰੇ ਸੀਐਮ ਮਾਨ ਕੋਲ ਸ਼ਿਕਾਇਤ ਕੀਤੀ ਗਈ ਸੀ, ਜਿਸ ਤੋਂ ਬਾਦ ਸੜਕ ਦੀ ਉਸਾਰੀ ਵਿਚ ਵਰਤੇ ਮਟੀਰੀਅਲ ਦੀ ਜਾਂਚ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਇਹ ਵਿਕਾਸ ਲੋਕਾਂ ਦੇ ਪੈਸੇ ਨਾਲ ਹੋ ਰਿਹਾ ਐ, ਇਸ ਲਈ ਕੰਮ ਵਿਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਪੈਸੇ ਦੀ ਦੁਰਵਰਤੋਂ ਨਹੀਂ ਹੋਣ ਦਿੱਤੀ ਜਾਵੇਗੀ, ਜੇਕਰ ਕੋਈ ਠੇਕੇਦਾਰ ਮਾੜਾ ਮਟੀਰੀਅਲ ਵਰਤਦਾ ਹੈ ਤਾਂ ਉਸ ਨੂੰ ਤੁਰੰਤ ਰੋਕ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਪਿੰਡਾਂ ਨਾਲ ਸੰਬੰਧਿਤ ਲੋਕਾਂ ਨੂੰ ਸਰਕਾਰੀ ਕੰਮਾਂ ਦੀ ਪਹਿਰੇਦਾਰੀ ਕਰਨੀ ਚਾਹੀਦੀ ਹੈ। ਜੇਕਰ ਅਸੀਂ ਸਾਰੇ ਹੀ ਜਾਗਰੂਕ ਹੋਵਾਂਗੇ ਤਾਂ ਹੀ ਰੰਗਲਾ ਪੰਜਾਬ ਬਣਾਉਣ ਦੇ ਵਿੱਚ ਕਾਮਯਾਬ ਹੋਵਾਂਗੇ।
ਉਹਨਾਂ ਕਿਹਾ ਕਿ ਉਕਤ ਸੜਕ ਦੇ ਮਾਮਲੇ ਵਿੱਚ ਸੈਂਪਲ ਦੀ ਰਿਪੋਰਟ ਪੋਜੀਟਿਵ ਆਈ ਹੈ, ਇਸ ਸੜਕ ਦੇ ਉੱਤੇ ਇੱਕ ਲੇਅਰ ਪਾਉਣੀ ਬਾਕੀ ਹੈ ਜੋ ਕਿ ਮੌਸਮ ਦੇ ਠੀਕ ਹੋਣ ਤੋਂ ਬਾਅਦ ਹੀ ਪਾਈ ਜਾਵੇਗੀ। ਪਹਿਲੀ ਲੇਅਰ ਸ਼ਹੀਦੀ ਜੋੜ ਮੇਲ 2025 ਦੇ ਕਾਰਨ ਪਾ ਦਿੱਤੀ ਗਈ ਸੀ ਕਿਉਂਕਿ ਲੱਖਾਂ ਦੀ ਤਾਦਾਦ ਵਿੱਚ ਸੰਗਤਾਂ ਨੇ ਆਉਣਾ ਹੁੰਦਾ ਹੈ ਤਾਂ ਜੋ ਆਮ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਾ ਹੋਵੇ।
ਉਹਨਾਂ ਕਿਹਾ ਕਿ ਬਡਾਲੀ ਆਲਾ ਸਿੰਘ ਪਿੰਡ ਦੇ ਲੋਕ ਪਿਛਲੇ ਲੰਮੇ ਸਮੇਂ ਤੋਂ ਗੰਦੇ ਪਾਣੀ ਅਤੇ ਟੁੱਟੇ ਰਸਤੇ ਦੀ ਸਮੱਸਿਆ ਦੇ ਨਾਲ ਜੂਝ ਰਹੇ ਸਨ ਅਤੇ ਨਾਲੀਆਂ ਦਾ ਗੰਦਾ ਪਾਣੀ ਸੜਕਾਂ ਤੇ ਘੁੰਮਦਾ ਸੀ ਪਰ ਹੁਣ ਨਾਲਾ ਬਣਾ ਕੇ ਪਾਣੀ ਨੂੰ ਅੰਡਰਗਰਾਊਂਡ ਕਰ ਦਿੱਤਾ ਗਿਆ ਹੈ ਅਤੇ ਇੰਟਰਲੋਕ ਟਾਈਲਾ ਦੇ ਨਾਲ ਰਸਤੇ ਨੂੰ ਪੱਕਾ ਕਰ ਦਿੱਤਾ ਗਿਆ ਹੈ। ਪਿੰਡ ਦੀ ਦਿੱਖ ਸੁੰਦਰ ਬਣ ਗਈ ਹੈ ਇਸ ਦੇ ਨਾਲ ਪਿੰਡ ਦੇ ਲੋਕਾਂ ਵਿੱਚ ਖੁਸ਼ੀ ਦਾ ਮਾਹੌਲ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹਈਆ ਕਰਵਾਉਣ ਦੇ ਲਈ ਵਚਨਬੱਧ ਹੈ।

LEAVE A REPLY

Please enter your comment!
Please enter your name here