ਪੰਜਾਬ ਤਰਨ ਤਾਰਨ ਪੁਲਿਸ ਵੱਲੋਂ ਨਸ਼ੇ ਦੀ ਖੇਪ ਸਮੇਤ ਦੋ ਕਾਬੂ/ 264 ਗਰਾਮ ਹੈਰੋਇਨ ਤੇ ਹਥਿਆਰ ਬਰਾਮਦ By admin - January 17, 2026 0 7 Facebook Twitter Pinterest WhatsApp ਤਰਨ ਤਾਰਨ ਅਧੀਨ ਆਉਂਦੇ ਖਾਲੜਾ ਪੁਲਿਸ ਨੇ ਦੋ ਸਮਗਲਰਾਂ ਨੂੰ ਨਸ਼ੇ ਤੇ ਹਥਿਆਰਾਂ ਦੀ ਖੇਪ ਸਮੇਤ ਗ੍ਰਿਫਤਾਰ ਕੀਤਾ ਐ। ਫੜੇ ਗਏ ਮੁਲਜਮਾਂ ਦੀ ਪਛਾਣ ਸੰਦੀਪ ਸਿੰਘ ਉਰਫ਼ ਮੰਗਾ ਵਾਸੀ ਖੇਮਕਰਨ ਤੇ ਅਕਾਸ਼ਦੀਪ ਸਿੰਘ ਵਾਸੀ ਮਹਿਦੀਪੁਰ ਵਜੋਂ ਹੋਈ ਐ। ਪੁਲਿਸ ਨੇ ਇਨ੍ਹਾਂ ਦੇ ਕਬਜੇ ਵਿਚੋਂ 264 ਗ੍ਰਾਮ ਹੈਰੋਇਨ, ਗਲੌਕ ਪਿਸਤੌਲ, ਮੈਗਜ਼ੀਨ, ਦੋ ਮੋਬਾਈਲ ਫੋਨ ਤੇ ਮੋਟਰਸਾਈਕਲ ਬਰਾਮਦ ਕੀਤਾ ਐ। ਪੁਲਿਸ ਵੱਲੋਂ ਅਗਲੀ ਜਾਂਚ ਕੀਤੀ ਜਾ ਰਹੀ ਐ, ਜਿਸ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਹੈ। ਪੁਲਿਸ ਦੀ ਮੁਢਲੀ ਪੁਛਗਿੱਛ ਦੌਰਾਨ ਮੁਲਜਮਾਂ ਨੇ ਇਹ ਖੇਪ ਸੰਦੀਪ ਸਿੰਘ ਉਰਫ਼ ਵਿੱਕੀ ਵਾਸੀ ਭੰਡਾਲ ਪਾਸੋਂ ਲਿਆਉਣ ਦੀ ਗੱਲ ਕਬੂਲੀ ਹੈ। ਪੁਲਿਸ ਜਾਂਚ ਮੁਤਾਬਕ ਗੁਆਂਢੀ ਦੇਸ਼ ਪਾਕਿਸਤਾਨ ਦੇ ਸਮਗਲਰਾਂ ਨਾਲ ਸਿੱਧੇ ਤੌਰ ਉਪਰ ਸਬੰਧ ਬਣਾ ਕੇ ਡਰੋਨ ਦੀ ਮਦਦ ਨਾਲ ਹਥਿਆਰ ਅਤੇ ਹੈਰੋਇਨ ਦੀਆਂ ਖੇਪਾਂ ਮੰਗਵਾਉਂਦੇ ਸਨ। ਪੁਲਿਸ ਨੇ ਇਨ੍ਹਾਂ ਨੂੰ ਬੀ.ਐੱਸ.ਐੱਫ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਬੀ.ਐੱਸ.ਐੱਫ ਅਤੇ ਥਾਣਾ ਖਾਲੜਾ ਦੀ ਪੁਲਸ ਵੱਲੋਂ ਸਾਂਝੇ ਆਪ੍ਰੇਸ਼ਨ ਦੌਰਾਨ ਇਕ ਮੋਟਰਸਾਈਕਲ ਉਪਰ ਸਵਾਰ ਦੋ ਸ਼ੱਕੀ ਵਿਅਕਤੀਆਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ, ਜਿਨ੍ਹਾਂ ਵੱਲੋਂ ਪੁਲਿਸ ਪਾਰਟੀ ਨੂੰ ਵੇਖਦੇ ਹੋਏ ਹੱਥ ਵਿਚ ਫੜ੍ਹੇ ਮੋਮੀ ਲਿਫਾਫੇ ਨੂੰ ਸੜਕ ਕਿਨਾਰੇ ਸੁੱਟ ਦਿੱਤਾ ਗਿਆ। ਇਸ ਦੌਰਾਨ ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਸੁੱਟੇ ਗਏ ਲਿਫਾਫੇ ਦੀ ਤਲਾਸ਼ੀ ਲੈਣ ਦੌਰਾਨ ਉਸ ਵਿਚੋਂ 264 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਅਤੇ ਮੁਲਜ਼ਮਾਂ ਪਾਸੋਂ 2 ਮੋਬਾਈਲ ਫੋਨ ਅਤੇ ਇਕ ਗਲੌਕ ਪਿਸਤੌਲ ਸਮੇਤ ਮੈਗਜ਼ੀਨ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਤਿੰਨੇ ਮੁਲਜ਼ਮ ਰਲ ਕੇ ਗੁਆਂਢੀ ਦੇਸ਼ ਪਾਕਿਸਤਾਨ ਵਿਚ ਬੈਠੇ ਤਸਕਰਾਂ ਨਾਲ ਸਬੰਧ ਬਣਾਉਂਦੇ ਹੋਏ ਉਥੋਂ ਡਰੋਨ ਦੀ ਮਦਦ ਨਾਲ ਹਥਿਆਰ ਅਤੇ ਹੈਰੋਇਨ ਮੰਗਵਾਉਂਦੇ ਸਨ, ਜਿਸ ਨੂੰ ਅੱਗੇ ਵੱਖ-ਵੱਖ ਸ਼ਹਿਰਾਂ ਵਿਚ ਵੇਚਣ ਦਾ ਧੰਦਾ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਦੋਵਾਂ ਦੇ ਮੋਬਾਈਲ ਫੋਨ ਦੀ ਜਾਂਚ ਕਰਨ ਦੌਰਾਨ ਉਕਤ ਗੱਲ ਸਾਹਮਣੇ ਆਈ ਹੈ। ਡੀ.ਐੱਸ.ਪੀ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਖਾਲੜਾ ਵਿਖੇ ਉਕਤ ਦੋਵਾਂ ਮੁਲਜ਼ਮਾਂ ਦੇ ਖਿਲਾਫ ਪਰਚਾ ਦਰਜ ਕਰਦੇ ਹੋਏ ਤੀਸਰੇ ਫਰਾਰ ਮੁਲਜ਼ਮ ਦੀ ਗ੍ਰਿਫਤਾਰੀ ਸਬੰਧੀ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ।