ਪੰਜਾਬ ਆਪ ਸਾਂਸਦ ਮਾਲਵਿੰਦਰ ਕੰਗ ਦਾ ਪ੍ਰਧਾਨ ਮੰਤਰੀ ਵੱਲ ਪੱਤਰ/ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਿਆਂ ਖਿਲਾਫ਼ ਕਾਰਵਾਈ ਦੀ ਮੰਗ By admin - January 18, 2026 0 5 Facebook Twitter Pinterest WhatsApp ਆਮ ਆਦਮੀ ਪਾਰਟੀ ਦੇ ਸਾਂਸਦ ਮਾਲਵਿੰਦਰ ਸਿੰਘ ਕੰਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲ ਪੱਤਰ ਲਿਖ ਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਿਆਂ ਖਿਲਾਫ ਕਾਰਵਾਈ ਮੰਗੀ ਐ। ਆਪਣੇ ਪੱਤਰ ਵਿਚ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਇਕ ਜਾਅਲੀ ਵੀਡੀਓ ਪ੍ਰਸ਼ਾਰਿਤ ਕਰ ਕੇ ਸਿੱਖ ਗੁਰੂਆਂ ਬਾਰੇ ਇੰਤਰਾਜ਼ਯੋਗ ਟਿੱਪਣੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਭਾਜਪਾ ਆਗੂ ਕਪਿਲ ਮਿਸ਼ਰਾ ਦਾ ਨਾਮ ਲੈਂਦਿਆਂ ਕਿਹਾ ਕਿ ਇਸ ਆਗੂ ਨੇ ਵੀ ਫਰਜ਼ੀ ਵੀਡੀਓ ਜ਼ਰੀਏ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਹੈ,ਇਸ ਲਈ ਅਜਿਹੀ ਬਿਰਤੀ ਵਾਲੇ ਲੋਕਾਂ ਖਿਲਾਫ ਸਖਤ ਕਾਰਵਾਈ ਚਾਹੀਦੀ ਹੈ। ਇਨ੍ਹਾਂ ਕਿਹਾ ਕਿ ਐਫਐਸਐਲ ਰਿਪੋਰਟ ਵਿੱਚ ਵੀਡੀਓ ਨੂੰ ਛੇੜਛਾੜ ਦੀ ਗੱਲ ਸਾਹਮਣੇ ਆ ਚੁੱਕੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਲੋਕ ਸਮਾਜ ਅੰਦਰ ਵੰਡੀਆਂ ਪਾਉਣ ਦਾ ਕਾਰਨ ਬਣਦੇ ਹਨ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਲਈ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਨ ਅਤੇ ਸਿੱਖ ਭਾਈਚਾਰੇ ਲਈ ਨਿਆਂ ਯਕੀਨੀ ਬਣਾਉਣ ਦੀ ਅਪੀਲ ਕੀਤੀ।