ਬੁਢਲਾਡਾ ’ਚ ਕਾਂਗਰਸੀ ਆਗੂਆਂ ਦਾ ਪ੍ਰਦਰਸ਼ਨ/ ਸਫਾਈ ਨੂੰ ਲੈ ਕੇ ਪ੍ਰਸ਼ਾਸਨ ਖਿਲਾਫ ਨਾਅਰੇਬਾਜ਼ੀ/ ਕਾਂਗਰਸੀ ਆਗੂਆਂ ਨੇ ਖੁਦ ਕੀਤੀ ਸਫਾਈ

0
5

ਮਾਨਸਾ ਅਧੀਨ ਆਉਂਦੇ ਬੁਢਲਾਡਾ ਸ਼ਹਿਰ ਸਫਾਈ ਦਾ ਮੁੱਦਾ ਲਗਾਤਾਰ ਗਰਮਾਇਆ ਹੋਇਆ ਐ। ਸਫਾਈ ਦੇ ਮੰਦੇ ਹਾਲ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਇਸੇ ਨੂੰ ਲੈ ਕੇ ਇਕੱਠਾ ਹੋਏ ਕਾਂਗਰਸੀ ਆਗੂਆਂ ਨੇ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ।  ਇਸ ਸਬੰਧੀ ਮੀਡੀਆ ਨਾਲ ਗੱਲਬਾਤ ਕਰਦਿਆਂ ਕਾਂਗਰਸ ਆਗੂ ਰਣਵੀਰ ਕੌਰ ਮੀਆਂ ਨੇ ਕਿਹਾ ਕਿ ਬੁਢਲਾਡਾ ਵਿੱਚ ਹਰ ਪਾਸੇ ਕੂੜੇ ਦੇ ਢੇਰ ਹਨ ਜਿਸ ਕਾਰਨ ਬਿਮਾਰੀਆਂ ਫੈਲਣ ਦਾ ਡਰ ਹੈ, ਇਸ ਲਈ ਕਾਂਗਰਸ ਨੇ ਸਵੱਛਤਾ ਮੁਹਿੰਮ ਸ਼ੁਰੂ ਕੀਤੀ ਹੈ ਅਤੇ ਕਾਂਗਰਸ ਵਰਕਰ ਖੁਦ ਸ਼ਹਿਰ ਦੀ ਸਫਾਈ ਕਰ ਰਹੇ ਹਨ।
ਰਣਵੀਰ ਕੌਰ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਰੋਜ਼ਗਾਰ ਦੀ ਭਾਲ ਵਿੱਚ ਬਾਹਰ ਨਿਕਲ ਰਹੇ ਹਨ, ਪਰ ਸ਼ਹਿਰ ਦੀ ਸਵੱਛਤਾ ਵੀ ਇੱਕ ਵੱਡਾ ਮੁੱਦਾ ਹੈ ਕਿਉਂਕਿ ਅੱਜ ਦੀ ਨੌਜਵਾਨ ਪੀੜ੍ਹੀ ਸਵੱਛਤਾ ਨੂੰ ਪਸੰਦ ਕਰਦੀ ਹੈ, ਇਸ ਲਈ ਕੂੜੇ ਦੇ ਢੇਰਾਂ ਕਾਰਨ ਪ੍ਰਸ਼ਾਸਨ ਦੀ ਲਾਪਰਵਾਹੀ ਦਾ ਖਮਿਆਜ਼ਾ ਬੁਢਲਾਡਾ ਭੁਗਤ ਰਿਹਾ ਹੈ।

LEAVE A REPLY

Please enter your comment!
Please enter your name here