ਫਰੀਦਕੋਟ ਪੁਲਿਸ ਦਾ ਨਸ਼ਿਆਂ ਖਿਲਾਫ ਐਕਸ਼ਨ/ ਆਪਰੇਸ਼ਨ ਕਾਸੋ ਤਹਿਤ ਘਰਾਂ ਦੀ ਤਲਾਸ਼ੀ ਮੁਹਿੰਮ

0
4

ਫਰੀਦਕੋਟ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਮੁਹਿੰਮ ਲਗਾਤਾਰ ਜਾਰੀ ਐ। ਇਸੇ ਤਹਿਤ ਪੁਲਿਸ ਨੇ ਆਪਰੇਸ਼ਨ ਕਾਸੋ ਤਹਿਤ ਵੱਖ ਵੱਖ ਇਲਾਕਿਆਂ ਅੰਦਰ ਸ਼ੱਕੀਆਂ ਦੇ ਟਿਕਾਣਿਆਂ ਦੀ ਚੈਕਿੰਗ ਕੀਤੀ ਜਾ ਰਹੀ ਐ। ਇਸ ਦੌਰਾਨ ਪੁਲਿਸ ਟੀਮਾਂ ਵੱਲੋਂ ਸ਼ੱਕੀ ਘਰਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਪੀ ਰਮਨਦੀਪ ਸਿੰਘ ਨੇ ਦੱਸਿਆ ਕਿ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਸ਼ਹਿਰ ਵਿੱਚ ਅਮਨ ਕਾਨੂੰਨ ਬਣਾਈ ਰੱਖਣ ਲਈ ਸਖ਼ਤ ਕਦਮ ਚੁੱਕੇ ਜਾਣਗੇ।
ਉਨ੍ਹਾਂ ਅੱਗੇ ਕਿਹਾ ਕਿ ਨਸ਼ੇ ਦੇ ਖਾਤਮੇ ਲਈ ਇਹ ਕਾਸੋ ਆਪਰੇਸ਼ਨ ਲਗਾਤਾਰ ਚਲਾਇਆ ਜਾ ਰਿਹਾ ਹੈ। ਫਰੀਦਕੋਟ ਦੇ ਪੂਰੇ ਜਿਲ੍ਹੇ ਚ ਮਾੜੇ ਅਨਸਰਾਂ ਖਿਲਾਫ ਉਨ੍ਹਾਂ ਦੇ ਪਿੰਡਾਂ, ਸ਼ਹਿਰਾਂ ’ਚ ਵੱਖ ਵੱਖ ਪੁਲਿਸ ਟੀਮਾਂ ਨੇ ਪਹੁੰਚ ਕੇ ਤਲਾਸ਼ੀ ਲਈ ਜਾ ਰਹੀ ਐ।  ਉਨ੍ਹਾਂ ਨਸ਼ਾ ਮੁਕਤ ਸਮਾਜ ਸਿਰਜਣ ਲਈ ਲੋਕਾਂ ਨੂੰ ਪੁਲਿਸ ਪ੍ਰਸ਼ਾਸਨ ਨੂੰ ਬਣਦਾ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ।

LEAVE A REPLY

Please enter your comment!
Please enter your name here