ਪੰਜਾਬ ਚੰਡੀਗੜ੍ਹ ਦੇ ਰਾਏਪੁਰ ਕਲਾਂ ਗਊਸ਼ਾਲਾ ਪਹੁੰਚੇ ਗਵਰਨਰ ਕਟਾਰੀਆ/ ਗਊਆਂ ਦੀ ਭੇਦਭਰੀ ਹਾਲਤ ’ਚ ਮੌਤ ਦਾ ਜਾਇਜ਼ਾ/ ਸਖਤ ਕਾਰਵਾਈ ਦੀ ਹਦਾਇਤ By admin - January 18, 2026 0 6 Facebook Twitter Pinterest WhatsApp ਚੰਡੀਗੜ੍ਹ ਦੇ ਪ੍ਰਸ਼ਾਸਕ ਤੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆਂ ਨੇ ਚੰਡੀਗੜ੍ਹ ਦੇ ਰਾਏਪੁਰ ਕਲਾਂ ਵਿਖੇ ਸਥਿਤ ਗਊਸ਼ਾਲਾ ਦਾ ਦੌਰਾ ਕੀਤਾ ਅਤੇ ਗਊਸ਼ਾਲਾ ਅੰਦਰ 60 ਗਊਆਂ ਦੀ ਭੇਦਭਰੀ ਹਾਲਤ ਵਿਚ ਮੌਤਾਂ ਦਾ ਜਾਇਜ਼ਾ ਲਿਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਗਵਰਨਰ ਕਟਾਰੀਆਂ ਨੇ ਕਿਹਾ ਕਿ ਪੂਰੇ ਮਾਮਲੇ ਦੀ ਜਾਂਚ ਚੱਲ ਰਹੀ ਹੈ ਅਤੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਦੱਸਣਯੋਗ ਹੈ ਕਿ ਬੀਤੇ ਦਿਨੀਂ ਇਸ ਗਊਸ਼ਾਲਾ ਵਿੱਚ ਵੱਡੀ ਗਿਣਤੀ ਗਊਆਂ ਅਤੇ ਵੱਛਿਆਂ ਦੀ ਭੇਦਭਰੀ ਹਾਲਤ ਵਿੱਚ ਮੌਤ ਹੋ ਗਈ ਸੀ। ਪ੍ਰਸ਼ਾਸਨ ਨੇ ਸਖ਼ਤ ਕਾਰਵਾਈ ਕਰਦਿਆਂ ਲਾਪਰਵਾਹੀ ਵਰਤਣ ਦੇ ਦੋਸ਼ ਵਿੱਚ ਕਈ ਉੱਚ ਅਧਿਕਾਰੀਆਂ ਅਤੇ ਕਰਮਚਾਰੀਆਂ ‘ਤੇ ਕਾਰਵਾਈ ਕੀਤੀ ਸੀ। ਇੱਥੇ ਪਲਾਟ ਦਾ ਦੌਰਾ ਕਰਨ ਤੋਂ ਬਾਦ ਮੀਡੀਆ ਨਾਲ ਗੱਲਬਾਤ ਕਰਦਿਆਂ ਰਾਜਪਾਲ ਕਟਾਰੀਆਂ ਕਿਹਾ ਕਿ ਪਲਾਂਟ 11 ਜਨਵਰੀ ਤੋਂ ਬੰਦ ਸੀ ਅਤੇ ਇੱਥੇ ਮਰੀਆਂ ਹੋਈਆਂ ਗਾਵਾਂ ਦਾ ਸਸਕਾਰ ਕੀਤਾ ਜਾਂਦਾ ਹੈ, ਜਿਸ ਕਾਰਨ ਇਹ ਨਹੀਂ ਹੋ ਸਕਿਆ। ਪਰ ਇਸ ਪੂਰੇ ਮਾਮਲੇ ਦੀ ਜਾਂਚ ਚੱਲ ਰਹੀ ਹੈ ਅਤੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਬਾਕੀ ਮਸ਼ੀਨਾਂ ਦੀ ਮੁਰੰਮਤ ਦਾ ਕੰਮ ਕੀਤਾ ਜਾ ਰਿਹਾ ਹੈ।