ਰਾਜਪਾਲ ਕਟਾਰੀਆਂ ਨੂੰ ਮਿਲਿਆ ਭਾਜਪਾ ਆਗੂਆਂ ਦਾ ਵਫਦ/ ਸੂਬੇ ਦੇ ਮਸਲਿਆਂ ਨੂੰ ਲੈ ਕੇ ਸੌਂਪਿਆ ਮੰਗ ਪੱਤਰ

0
6

ਪੰਜਾਬ ਭਾਜਪਾ ਆਗੂਆਂ ਦੇ ਵਫਦ ਨੇ ਚੰਡੀਗੜ੍ਹ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ।  ਭਾਜਪਾ ਆਗੂ ਸੁਭਾਸ਼ ਸ਼ਰਮਾ ਦੀ ਅਗਵਾਈ ਵਾਲੇ ਵਫਦ ਨੇ ਰਾਜਪਾਲ ਨੂੰ ਮਿਲ ਕੇ ਸੂਬੇ ਦੀਆਂ ਭਖਦੀਆਂ ਮੁਸ਼ਕਿਲਾਂ ਸਬੰਧੀ ਇਕ ਮੰਗ ਪੱਤਰ ਸੌਂਪਿਆ। ਭਾਜਪਾ ਆਗੂਆਂ ਦਾ ਇਲਜਾਮ ਸੀ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ ਪਰ ਸਰਕਾਰ ਮੂਕ ਦਰਸ਼ਕ ਬਣੀ ਹੋਈ ਐ। ਭਾਜਪਾ ਆਗੂਆਂ ਨੇ ਰਾਜਪਾਲ ਤੋਂ ਮਾਮਲੇ ਵਿਚ ਦਖਲ ਦੇਣ ਦੀ ਮੰਗ ਕੀਤੀ।
ਆਗੂਆਂ ਨੇ ਭਾਜਪਾ ਨੇ ਚਿੰਤਾ ਪ੍ਰਗਟਾਈ ਕਿ ਸੂਬੇ ਵਿੱਚ ਰੋਜ਼ਾਨਾ ਕਤਲ ਹੋ ਰਹੇ ਹਨ ਅਤੇ ਫਿਰੌਤੀ ਦੀਆਂ ਕਾਲਾਂ ਆ ਰਹੀਆਂ ਹਨ। ਫਾਉਨ੍ਹਾਂ ਰਾਜਪਾਲ ਤੋਂ ਮੰਗ ਕੀਤੀ ਕਿ ਇਸ ਮਾਮਲੇ ਵਿੱਚ ਡੀ. ਜੀ. ਪੀ. ਅਤੇ ਗ੍ਰਹਿ ਮੰਤਰੀ ਨੂੰ ਤਲਬ ਕੀਤਾ ਜਾਵੇ ਅਤੇ ਪੁੱਛਿਆ ਜਾਵੇ ਕਿ ਉਹ ਇਨ੍ਹਾਂ ਹਾਲਾਤਾਂ ਨਾਲ ਨਜਿੱਠਣ ਲਈ ਕੀ ਕਦਮ ਚੁੱਕ ਰਹੇ ਹਨ?  ਭਾਜਪਾ ਆਗੂ ਸੁਭਾਸ਼ ਸ਼ਰਮਾ ਨੇ ਕਿਹਾ ਕਿ ਸੂਬਾ ਸਰਕਾਰ ਮੀਡੀਆ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਇਸ ਦੀ ਤੁਲਨਾ ਐਮਰਜੈਂਸੀ ਨਾਲ ਕਰਦਿਆਂ ਕਿਹਾ ਕਿ ਇੰਨੀ ਪਾਬੰਦੀ ਤਾਂ ਇੰਦਰਾ ਗਾਂਧੀ ਨੇ ਵੀ ਨਹੀਂ ਲਗਾਈ ਸੀ ਅਤੇ ਅਜਿਹੇ ਹਾਲਾਤ ਲੋਕਤੰਤਰ ਰਹਿਤ ਦੇਸ਼ਾਂ ਜਿਵੇਂ ਚੀਨ ਵਿੱਚ ਹੁੰਦੇ ਹਨ।
ਭਾਜਪਾ ਆਗੂ ਕੇਵਲ ਢਿੱਲੋਂ ਨੇ ਨਸ਼ਿਆਂ ਦੇ ਮੁੱਦੇ ‘ਤੇ ਸਰਕਾਰ ਨੂੰ ਘੇਰਦਿਆਂ ਦੱਸਿਆ ਕਿ ਲੁਧਿਆਣਾ ਦੇ ਪਿੰਡ ਸ਼ੇਰੇਵਾਲ ਵਿੱਚ ਇਕ ਮਾਂ ਨੇ ਨਸ਼ੇ ਕਾਰਨ ਆਪਣੇ ਛੇਵੇਂ ਪੁੱਤਰ ਨੂੰ ਵੀ ਗੁਆ ਦਿੱਤਾ। ਉਨ੍ਹਾਂ ਕਿਹਾ ਕਿ ਸਰਕਾਰ ਦੇ ਨਸ਼ਾ ਰੋਕਣ ਦੇ ਦਾਅਵੇ ਖੋਖਲੇ ਸਾਬਤ ਹੋ ਰਹੇ ਹਨ। ਵਫ਼ਦ ਨੇ ਆਤਿਸ਼ੀ ਦੇ ਵੀਡੀਓ ਮਾਮਲੇ ‘ਚ ਪੰਜਾਬ ਸਰਕਾਰ ਵੱਲੋਂ ਕੀਤੀ ਗਈ ਕਾਰਵਾਈ ਨੂੰ ਗਲਤ ਦੱਸਿਆ। ਆਗੂਆਂ ਨੇ ਪ੍ਰਸ਼ਾਸਨ ਦਾ ਨਿੱਜੀ ਸਿਆਸਤ ਲਈ ਇਸਤੇਮਾਲ ਕਰਨ ਦੇ ਇਲਜਾਮ ਵੀ ਲਾਏ।
ਸਿਹਤ ਠੀਕ ਨਾ ਹੋਣ ਦੇ ਚਲਦਿਆਂ ਪਾਰਟੀ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਵਫਦ ਵਿਚ ਸ਼ਾਮਲ ਨਹੀਂ ਹੋ ਸਕੇ। ਇਸੇ ਤਰ੍ਹਾਂ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਮਲੇਰਕੋਟਲਾ ਰੈਲੀ ਵਿਚ ਸ਼ਾਮਲ ਕਾਰਨ ਨਹੀਂ ਪਹੁੰਚ ਸਕੇ।  ਭਾਜਪਾ ਆਗੂਆਂ ਨੇ ਸਪੱਸ਼ਟ ਕੀਤਾ ਕਿ ਸੂਬੇ ਦੀਆਂ ਸੰਸਥਾਵਾਂ ਦੀ ਦੁਰਵਰਤੋਂ ਅਰਵਿੰਦ ਕੇਜਰੀਵਾਲ ਦੇ ਇਸ਼ਾਰੇ ‘ਤੇ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਏਜੰਸੀਆਂ ਮੀਡੀਆ ‘ਤੇ ਦਬਾਅ ਪਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਸਰਕਾਰ ਲੋਕਤੰਤਰ ਦੇ ਚੌਥੇ ਥੰਮ੍ਹ ‘ਤੇ ਹਮਲਾ ਕਰ ਰਹੀ ਹੈ।

LEAVE A REPLY

Please enter your comment!
Please enter your name here