ਜਲੰਧਰ ਪੁਲਿਸ ਵੱਲੋਂ ਕਤਲ ਦੇ ਦੋਸ਼ੀਆਂ ਦਾ ਐਨਕਾਊਟਰ/ ਮੁਕਾਬਲੇ ਤੋਂ ਬਾਦ ਜ਼ਖਮੀ ਹਾਲਤ ’ਚ ਗ੍ਰਿਫਤਾਰ

0
6

ਜਲੰਧਰ ਪੁਲਿਸ ਨੇ ਕਤਲ ਕਾਂਡ ਦੇ ਦੋ ਦੋਸ਼ੀਆਂ ਦਾ ਐਨਕਾਊਟਰ ਕੀਤਾ ਐ। ਪੁਲਿਸ ਨੇ ਦੋਵਾਂ ਨੂੰ ਮੁਕਾਬਲੇ ਤੋਂ ਬਾਅਦ ਜ਼ਖਮੀ ਹਾਲਤ ਵਿਚ ਗ੍ਰਿਫਤਾਰ ਕੀਤਾ ਐ। ਦੋਵੇਂ ਮੁਲਜਮ ਦੋ ਦਿਨ ਪਹਿਲਾਂ ਹੋਏ ਕੇਸਰ ਧਾਮੀ ਕਤਲ ਕਾਂਡ ਮਾਮਲੇ ਵਿਚ ਲੋੜੀਂਦੇ ਸਨ। ਜਲੰਧਰ ਦਿਹਾਤੀ ਪੁਲਿਸ ਨੇ ਸਵੇਰੇ 8 ਵਜੇ ਦੇ ਕਰੀਬ ਅਪਰਾਧੀਆਂ ਨੂੰ ਘੇਰ ਲਿਆ, ਅਤੇ ਜਦੋਂ ਉਨ੍ਹਾਂ ਨੇ ਆਤਮ ਸਮਰਪਣ ਕਰਨ ਤੋਂ ਇਨਕਾਰ ਕਰ ਦਿੱਤਾ ਤਾਂ ਅਪਰਾਧੀਆਂ ਅਤੇ ਪੁਲਿਸ ਵਿਚਕਾਰ ਮੁਕਾਬਲਾ ਹੋ ਗਿਆ। ਇਸ ਵਿੱਚ ਦੋਵਾਂ ਅਪਰਾਧੀਆਂ ਦੀਆਂ ਲੱਤਾਂ ਵਿੱਚ ਗੋਲੀ ਲੱਗੀ। ਦੋਵਾਂ ਨੂੰ ਕਾਬੂ ਕਰ ਲਿਆ ਗਿਆ ਅਤੇ ਇਲਾਜ ਲਈ ਹਸਪਤਾਲ ਭੇਜਿਆ ਗਿਆ ਐ।
ਇੱਕ ਅਪਰਾਧੀ ਦੀ ਪਛਾਣ ਜੱਸਾ ਵਜੋਂ ਹੋਈ ਹੈ ਜਿਸ ਵਿਰੁੱਧ ਪਹਿਲਾਂ ਵੀ ਅਪਰਾਧਿਕ ਮਾਮਲੇ ਦਰਜ ਹਨ।  ਐਸਐਸਪੀ ਹਰਵਿੰਦਰ ਸਿੰਘ ਵਿਰਕ ਨੇ ਕਿਹਾ ਕਿ ਦੋਵਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਛੁੱਟੀ ਮਿਲਣ ‘ਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ।
ਪੁਲਿਸ ਨੇ ਮੁਲਜਮਾਂ ਤੋਂ ਅਪਰਾਧ ਵਿੱਚ ਵਰਤੇ ਗਏ ਦੋ ਪਿਸਤੌਲ ਬਰਾਮਦ ਕੀਤੇ ਅਤੇ ਉਨ੍ਹਾਂ ਨੂੰ ਇਲਾਜ ਲਈ ਨੇੜਲੇ ਸਿਵਲ ਹਸਪਤਾਲ ਲੈ ਗਈ। ਅਪਰਾਧੀਆਂ ਨੇ ਪੁਲਿਸ ਦੀ ਗੱਡੀ ਅਤੇ ਪੁਲਿਸ ‘ਤੇ ਚਾਰ ਗੋਲੀਆਂ ਚਲਾਈਆਂ ਸਨ, ਜਿਸ ਕਾਰਨ ਪੁਲਿਸ ਨੂੰ ਜਵਾਬੀ ਕਾਰਵਾਈ ਕਰਨ ਅਤੇ ਉਨ੍ਹਾਂ ਨੂੰ ਫੜਨ ਲਈ ਮਜਬੂਰ ਹੋਣਾ ਪਿਆ।
ਐਸਐਸਪੀ ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਪਿਛਲੇ ਦਿਨ, ਆਦਮਪੁਰ ਵਿੱਚ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ ਬਾਹਰ, ਦੁਪਹਿਰ 3 ਵਜੇ, ਪੁਰਾਣੀ ਰੰਜਿਸ਼ ਕਾਰਨ, ਦੋਸ਼ੀ ਜੱਸਾ ਅਤੇ ਉਸਦੇ ਸਾਥੀ ਨੇ ਬਾਈਕ ਸਵਾਰ ਕੇਸਰ ਧਾਮੀ ਦੇ ਸਿਰ ਵਿੱਚ ਗੋਲੀ ਮਾਰ ਦਿੱਤੀ ਅਤੇ ਮੌਕੇ ਤੋਂ ਭੱਜ ਗਏ। ਗੋਲੀਬਾਰੀ ਤੋਂ ਬਾਅਦ, ਦੋਵੇਂ ਮੁਲਜ਼ਮਾਂ ਨੇ ਢਕੌਲੀ ਕਲਾਂ ਵਿੱਚ ਆਪਣੇ ਹਥਿਆਰ ਲੁਕਾ ਦਿੱਤੇ ਅਤੇ ਭੱਜ ਗਏ, ਜਿਸ ਤੋਂ ਬਾਅਦ ਉਨ੍ਹਾਂ ਦੀ ਟੀਮ ਨੇ ਜਾਲ ਵਿਛਾ ਕੇ ਢਕੌਲੀ ਕਲਾਂ ਵਿੱਚ ਲੁਕ ਗਏ। ਸਵੇਰੇ, ਦੋਵੇਂ ਮੁਲਜ਼ਮ ਆਪਣੇ ਹਥਿਆਰ ਚੁੱਕਣ ਲਈ ਮੌਕੇ ‘ਤੇ ਵਾਪਸ ਆਏ ਅਤੇ ਆਪਣੀ ਬਾਈਕ ‘ਤੇ ਭੱਜਣ ਦੀ ਕੋਸ਼ਿਸ਼ ਕੀਤੀ। ਜਦੋਂ ਪੁਲਿਸ ਨੇ ਉਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਨ੍ਹਾਂ ਨੇ ਪੁਲਿਸ ਦੀ ਗੱਡੀ ‘ਤੇ ਗੋਲੀਬਾਰੀ ਕੀਤੀ। ਪੁਲਿਸ ਪੁੱਛਗਿੱਛ ਦੌਰਾਨ, ਦੋਵਾਂ ਨੂੰ ਫੜ ਲਿਆ ਗਿਆ।
ਦੱਸਣਯੋਗ ਹੈ ਕਿ ਦੋ ਦਿਨ ਪਹਿਲਾਂ, ਆਦਮਪੁਰ ਵਿੱਚ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ ਬਾਹਰ, ਦੁਪਹਿਰ 3 ਵਜੇ, ਚਾਰ ਸਾਲ ਪੁਰਾਣੀ ਰੰਜਿਸ਼ ਕਾਰਨ, ਦੋਸ਼ੀ ਜੱਸਾ ਅਤੇ ਉਸਦੇ ਸਾਥੀ ਨੇ ਬਾਈਕ ਸਵਾਰ ਕੇਸਰ ਧਾਮੀ ਦੇ ਸਿਰ ਵਿੱਚ ਗੋਲੀ ਮਾਰ ਦਿੱਤੀ ਅਤੇ ਮੌਕੇ ਤੋਂ ਭੱਜ ਗਏ। ਗੋਲੀਬਾਰੀ ਤੋਂ ਬਾਅਦ, ਨੇੜੇ-ਤੇੜੇ ਭੀੜ ਇਕੱਠੀ ਹੋ ਗਈ ਅਤੇ ਜ਼ਖਮੀ ਨੌਜਵਾਨ ਨੂੰ ਨੇੜਲੇ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਗੋਲੀਬਾਰੀ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੀ ਆਦਮਪੁਰ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ।

LEAVE A REPLY

Please enter your comment!
Please enter your name here