ਮੋਗਾ ’ਚ ਧੁੰਦ ਕਾਰਨ ਭਿਆਨਕ ਸੜਕ ਹਾਦਸਾ/ ਦੋ ਟਰੱਕਾਂ ਤੇ ਕਾਰ ਵਿਚਾਲੇ ਟੱਕਰ/ ਕਾਰ ਚਾਲਕ ਗੰਭੀਰ ਜ਼ਖ਼ਮੀ

0
6

 

ਮੋਗਾ ਜ਼ਿਲ੍ਹੇ ਦੇ ਪਿੰਡ ਜਨੇਰ ਨੇੜੇ ਅੱਜ ਉਸ ਵੇਲੇ ਵੱਡਾ ਹਾਦਸਾ ਵਾਪਰ ਗਿਆ ਜਦੋਂ ਸੰਘਣੀ ਧੁੰਦ ਦੇ ਚਲਦਿਆਂ ਦੋ ਟਰੱਕਾਂ ਅਤੇ ਇੱਕ ਕਾਰ ਦੀ ਆਪਸ ਵਿੱਚ ਜ਼ੋਰਦਾਰ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਦੇ ਪਰਖਚੇ ਉੱਡ ਗਏ। ਹਾਦਸੇ ਦੌਰਾਨ ਕਾਰ ਚਾਲਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ, ਜਿਸਨੂੰ ਐਸਐਸਐਫ ਦੀ ਟੀਮ ਨੇ ਤੁਰੰਤ ਇਲਾਜ ਲਈ ਮੋਗਾ ਦੇ ਸਿਵਲ ਹਸਪਤਾਲ ਭੇਜਿਆ ਗਿਆ। ਹਾਦਸੇ ਵਿੱਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ। ਪੁਲਿਸ ਨੇ ਹਾਦਸਾ ਗ੍ਰਸਤ ਵਾਹਨ ਕਬਜੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪ੍ਰਤੱਖਦਰਸ਼ੀਆਂ ਮੁਤਾਬਕ ਸਵੇਰ ਦੇ ਸਮੇਂ ਇਲਾਕੇ ਵਿੱਚ ਧੁੰਦ ਕਾਫ਼ੀ ਜ਼ਿਆਦਾ ਸੀ, ਜਿਸ ਕਾਰਨ ਦਿੱਖ ਘੱਟ ਹੋ ਗਈ ਅਤੇ ਇਹ ਹਾਦਸਾ ਵਾਪਰਿਆ। ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਟ੍ਰੈਫਿਕ ਨੂੰ ਸੁਚੱਜਾ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਮੇਲ ਸਿੰਘ ਨੇ ਦੱਸਿਆ ਕਿ ਉਹ ਹਰ ਹਫ਼ਤੇ ਚੰਡੀਗੜ੍ਹ ਜਾਇਆ ਕਰਦੇ ਹਨ। ਅਚਾਨਕ ਅੱਜ ਇਹ ਹਾਦਸਾ ਵਾਪਰ ਗਿਆ, ਜਿਸ ਤੋਂ ਬਾਅਦ ਜਖ਼ਮੀ ਨੂੰ ਤੁਰੰਤ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।
ਉਨ੍ਹਾਂ ਕਿਹਾ ਕਿ ਉਹ ਖੁਦ ਹਸਪਤਾਲ ਪਹੁੰਚ ਕੇ ਜਖ਼ਮੀ ਦੀ ਖੇਰਖ਼ਬਰ ਲੈ ਰਹੇ ਹਨ। ਗੁਰਮੇਲ ਸਿੰਘ ਮੁਤਾਬਕ, ਇਹ ਸੜਕ ਹਾਦਸਾ ਘਣੀ ਧੁੰਦ ਕਾਰਨ ਵਾਪਰਿਆ। ਧੁੰਦ ਬਹੁਤ ਜ਼ਿਆਦਾ ਹੋਣ ਕਾਰਨ ਮੋਗਾ ਵੱਲੋਂ ਗਗੜੇ ਰਾਹੀਂ ਚੰਡੀਗੜ੍ਹ ਨੂੰ ਜਾ ਰਹੀਆਂ ਦੋ ਹੈਵੀ ਗੱਡੀਆਂ ਦੀ ਆਪਸੀ ਟੱਕਰ ਹੋ ਗਈ, ਜਿਸ ਨਾਲ ਇਹ ਭਿਆਨਕ ਹਾਦਸਾ ਵਾਪਰਿਆ।
ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਟਰੱਕ ਅਤੇ ਕਾਰ ਦਰਮਿਆਨ ਭਿਆਨਕ ਸੜਕ ਹਾਦਸਾ ਵਾਪਰਿਆ ਹੈ।ਕਾਰ ਚਾਲਕ ਦੀ ਪਛਾਣ ਗਿਆਨ ਸਿੰਘ ਵਾਸੀ ਗਗੜੇ ਵਜੋਂ ਹੋਈ ਹੈ, ਜੋ ਗਗੜੇ ਤੋਂ ਚੱਲ ਕੇ ਚੰਡੀਗੜ੍ਹ ਵੱਲ ਜਾ ਰਿਹਾ ਸੀ। ਉਹਨਾਂ ਕਿਹਾ ਕਿ ਟਰੱਕ ਕਾਰ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ, ਜਿਸ ਕਾਰਨ ਟਰੱਕ ਨੇ ਕਾਰ ਨੂੰ ਟੱਕਰ ਮਾਰ ਦਿੱਤੀ।ਹਾਦਸੇ ਵਿੱਚ ਕਾਰ ਚਾਲਕ ਗਿਆਨ ਸਿੰਘ ਗੰਭੀਰ ਤੌਰ ‘ਤੇ ਜਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਮੋਗਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਅਧਿਕਾਰੀ ਨੇ ਕਿਹਾ ਕਿ ਮਾਮਲੇ ਸੰਬੰਧੀ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

LEAVE A REPLY

Please enter your comment!
Please enter your name here