ਸੰਗਰੂਰ ਦੇ ਲੌਂਗੋਵਾਲ ਵਿਖੇ ਕਿਸਾਨਾਂ ਦਾ ਪ੍ਰਦਰਸ਼ਨ/ ਕਿਸਾਨਾਂ ਨੂੰ ਡਿਟੇਨ ਕਰਨ ਖਿਲਾਫ਼ ਕੀਤੀ ਨਾਅਰੇਬਾਜ਼ੀ/ ਕਿਸਾਨਾਂ ਨੂੰ ਬਿਨਾਂ ਸ਼ਰਤ ਰਿਹਾਅ ਕਰਨ ਦੀ ਮੰਗ

0
6

ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਵੱਲੋਂ ਲੌਂਗੋਵਾਲ ਵਿਖੇ ਡਰੇਨ ਵਾਲਾ ਪੁਲ ਬੰਦ ਕਰ ਕੇ ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀ ਕਿਸਾਨਾਂ ਦਾ ਇਲਜਾਮ ਹੈ ਕਿ ਪੁਲਿਸ ਵੱਲੋਂ ਆਮ ਆਦਮੀ ਪਾਰਟੀ ਦੀ ਮਜੀਠਾ ਵਿਖੇ ਹੋਈ ਰੈਲੀ ਦੇ ਮੱਦੇਨਜ਼ਰ ਕਿਸਾਨਾਂ ਨੂੰ ਡਿਟੇਨ ਕੀਤਾ ਗਿਆ ਐ, ਜੋ ਕਿਸਾਨਾਂ ਨਾਲ ਸਰਾਸਰ ਧੱਕਾ ਹੈ। ਕਿਸਾਨਾਂ ਦਾ ਕਹਿਣਾ ਐ ਕਿ ਕਿਸਾਨ ਸਰਕਾਰ ਸਾਹਮਣੇ ਆਪਣੀਆਂ ਮੰਗਾਂ ਰੱਖਣਾ ਚਾਹੁੰਦੇ ਸੀ ਪਰ ਸਰਕਾਰ ਨੇ ਗੱਲ ਸੁਣਨ ਦੀ ਥਾਂ ਪੁਲਿਸ ਰਾਹੀਂ ਡਟੇਨ ਕਰਵਾ ਦਿੱਤਾ ਹੈ। ਪ੍ਰਦਰਸ਼ਨ ਦੌਰਾਨ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਸੋਮਾ ਤੋਂ ਇਲਾਵਾ ਵੱਡੀ ਗਿਣਤੀ ਕਿਸਾਨ ਮੌਜੂਦ ਰਹੇ। ਕਿਸਾਨਾਂ ਨੇ ਕਿਹਾ ਕਿ ਜਦੋਂ ਤਕ ਕਿਸਾਨ ਰਿਹਾਅ ਨਹੀਂ ਹੁੰਦੇ, ਪ੍ਰਦਰਸ਼ਨ ਜਾਰੀ ਰਹੇਗਾ।
ਦੱਸਣਯੋਗ ਐ ਕਿ ਕਿਸਾਨ ਨੇਤਾ ਸਰਵਨ ਸਿੰਘ ਪੰਧੇਰ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਪੰਜਾਬ ਸਰਕਾਰ ਖਿਲਾਫ  ਪ੍ਰਦਰਸ਼ਨ ਕਰਨ ਲਈ ਮਜੀਠਾ ਪਹੁੰਚੇ ਸਨ ਜਿੱਥੇ ਪੁਲਿਸ ਦੇ ਵੱਲੋਂ ਸਰਵਣ ਸਿੰਘ ਪੰਧੇਰ ਸਮੇਤ ਕਾਫੀ ਸਾਰੇ ਕਿਸਾਨਾਂ ਨੂੰ ਹਿਰਾਸਤ  ਵਿਚ ਲੈ ਲਿਆ ਸੀ। ਕਿਸਾਨਾਂ ਦਾ ਕਹਿਣਾ ਸੀ ਕਿ ਜਦੋਂ ਤਕ ਪੁਲਿਸ ਵੱਲੋਂ ਹਿਰਾਸਤ ਵਿਚ ਲਏ ਗਏ ਕਿਸਾਨ ਰਿਹਾਅ ਨਹੀਂ ਕੀਤੇ ਜਾਣਦੇ, ਪ੍ਰਦਰਸ਼ਨ ਜਾਰੀ ਰਹੇਗਾ।
ਕਿਸਾਨਾਂ ਦੋਸ਼ ਲਗਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮੋਦੀ ਅਤੇ ਅਮਿਤ ਸ਼ਾਹ ਦੀ ਸਹਿ ਤੇ ਖਨੌਰੀ ਅਤੇ ਸੰਭੂ ਮੋਰਚਾ ਉਜਾੜਿਆ ਗਿਅ ਸੀ ਜਿਸ ਵਿਚ ਕਿਸਾਨਾਂ ਦਾ ਪੌਣੇ 4 ਕਰੋੜ ਦਾ ਨੁਕਸਾਨ ਕੀਤਾ ਗਿਆ। ਇਸੇ ਸਬੰਧੀ ਅੱਜ ਕਿਸਾਨਾਂ ਵਲੋਂ ਮਜੀਠਾ ਰੈਲੀ ਵਿਚ ਮੁੱਖ ਮੰਤਰੀ ਤੋਂ ਸਵਾਲ ਪੁੱਛੇ ਜਾਣੇ ਸਨ ਪਰੰਤੂ ਮੁੱਖ ਮੰਤਰੀ ਵਲੋਂ ਕਿਸਾਨ ਆਗੂਆਂ ਨੂੰ ਗ੍ਰਿਫਤਾਰ ਕੀਤਾ ਗਿਆ ਤਾਂ ਕਿ ਕਿਸਾਨ ਮੁੱਖ ਮੰਤਰੀ ਦੀ ਰੈਲੀ ਵਿਚ ਨਾ ਪਹੁੰਚ ਸਕਣ। ਕਿਸਾਨਾਂ ਨੇ ਦੋਸ਼ ਲਗਾਇਆ ਕਿ ਖਨੌਰੀ ਮੋਰਚੇ ਵਿਚ ਕਿਸਾਨਾਂ ਦਾ ਸਮਾਨ ਚੋਰੀ ਹੋਇਆ ਅਤੇ ਬੰਦੇ ਵੀ ਪਰੂਫ ਹੋ ਗਏ ਪਰੰਤੂ ਅਜੇ ਤੱਕ ਸਰਕਾਰ ਨੇ ਕੋਈ ਕਾਰਵਾਈ ਨਹੀਂ ਕੀਤੀ।
ਕਿਸਾਨਾਂ ਨੇ ਕਿਹਾ ਕਿ ਸਾਨੂੰ 7 ਤਰੀਕ ਨੂੰ ਮੀਟਿੰਗ ਲਈ ਬੁਲਾਇਆ ਸੀ ਪਰੰਤੂ ਕੋਈ ਜਵਾਬ ਨਹੀਂ ਦਿੱਤਾ ਗਿਆ। ਸੀਡ ਬਿਲ ਅਤੇ ਬਿਜਲੀ ਬਿਲ ਪ੍ਰਤੀ ਸਰਕਾਰ ਨੇ ਆਪਣਾ ਕੋਈ ਠੋਸ ਪ੍ਰਤੀਕਰਮ ਨਹੀਂ ਦਿੱਤਾ। ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਕੋਈ ਨੌਕਰੀ ਨਹੀਂ ਦਿੱਤੀ ਗਈ। ਜਿਹੜੇ ਕਿਸਾਨ ਜਖ਼ਮੀ ਹੋਏ ਅਤੇ ਅੱਖਾਂ ਦੀ ਰੋਸ਼ਨੀ ਗਵਾ ਗਏ ਉਹਨਾਂ ਦੇ ਪਰਿਵਾਰਾਂ ਦੀ ਵੀ ਕੋਈ ਮੱਦਦ ਨਹੀਂ ਕੀਤੀ ਗਈ। ਸਰਕਾਰ ਦੀ ਸਹਿ ਤੇ ਸੰਭੂ ਅਤੇ ਖਨੌਰੀ ਮੋਰਚੇ ਤੋਂ ਕਿਸਾਨਾਂ ਦਾ ਕਰੋੜਾਂ ਰੁਪਏ ਦਾ ਸਮਾਨ ਚੋਰੀ ਅਤੇ ਖੁਰਦ ਬੁਰਦ ਕੀਤਾ ਗਿਆ। ਕਿਸਾਨ ਸ਼ਾਂਤੀਪੂਰਵਕ ਧਰਨਾ ਲਗਾ ਕੇ ਸਰਕਾਰ ਤੋਂ ਸਵਾਲ ਪੁੱਛਦੇ ਹਨ ਤਾਂ ਪੁਲਿਸ ਕਿਸਾਨਾਂ ਦੇ ਘਰਾਂ ਤੇ ਛਾਪੇ ਮਾਰਕੇ ਕਿਸਾਨਾਂ ਨੂੰ ਗ੍ਰਿਫਤਾਰ ਕਿਉਂ ਕਰਦੀ ਹੈ।

LEAVE A REPLY

Please enter your comment!
Please enter your name here