ਪੰਜਾਬ ਖਮਾਣੋਂ ’ਚ ਗਾਰਮੈਂਟਸ ਮਾਲਕ ਦੇ ਘਰ ’ਤੇ ਫਾਇਰਿੰਗ/ ਮੋਟਰ ਸਾਈਕਲ ਚਾਲਕ ਗੋਲੀ ਚਲਾ ਕੇ ਫਰਾਰ/ ਪੁਲਿਸ ਨੇ ਖੋਲ੍ਹ ਬਰਾਮਦ ਕਰ ਕੇ ਜਾਂਚ ਆਰੰਭੀ By admin - January 19, 2026 0 6 Facebook Twitter Pinterest WhatsApp ਖਮਾਣੋਂ ਸ਼ਹਿਰ ਵਿਚ ਬੀਤੀ ਦੇਰ ਰਾਤ ਮਾਹੌਲ ਉਸ ਵੇਲੇ ਦਹਿਸ਼ਤ ਵਾਲਾ ਬਣ ਗਿਆ ਜਦੋਂ ਅਣਪਛਾਤੇ ਮੋਟਰ ਸਾਈਕਲ ਸਵਾਰ ਨੇ ਇਕ ਗਾਰਮੈਂਟਸ ਦੇ ਮਾਲਕ ਦੇ ਘਰ ਉਤੇ ਗੋਲੀਆਂ ਚਲਾ ਦਿੱਤੀਆਂ। ਹਮਲਾਵਰ ਵੱਲੋਂ ਵਾਰ ਵਾਰ ਰਿਵਾਲਵਰ ਲੋਡ ਕਰਨ ਸਮੇਂ ਇਕ ਗੋਲੀ ਹੇਠਾਂ ਡਿੱਗ ਗਈ, ਜਿਸ ਨੂੰ ਮੌਕੇ ਤੇ ਪਹੁੰਚੀ ਪੁਲਿਸ ਨੇ ਬਰਾਮਦ ਕਰ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਘਟਨਾ ਤੋਂ ਬਾਅਦ ਕਾਰੋਬਾਰੀਆਂ ਵਿਚ ਭਾਰੀ ਦਹਿਸ਼ਤ ਪਾਈ ਜਾ ਰਹੀ ਹੈ। ਖਬਰਾਂ ਮੁਤਾਬਕ ਸ਼ਹਿਰ ਦੇ ਕਾਰੋਬਾਰੀਆਂ ਨੂੰ ਪਿਛਲੇ ਦਿਨਾਂ ਦੌਰਾਨ ਇੰਟਰਨੈਸ਼ਨਲ ਨੰਬਰਾਂ ਤੋਂ ਧਮਕੀਆਂ ਦੇ ਫੋਨ ਆ ਰਹੇ ਸਨ। ਘਟਨਾ ਤੋਂ ਬਾਅਦ ਕਾਰੋਬਾਰੀਆਂ ਅੰਦਰ ਸਹਿਮ ਤੇ ਗੁੱਸਾ ਪਾਇਆ ਜਾ ਰਿਹਾ ਐ। ਉਧਰ ਘਟਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਘਟਨਾ ਦੀ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਮੌਕੇ ਤੇ ਪਹੁੰਚੇ ਡੀਐਸਪੀ ਗੁਰਮੀਤ ਸਿੰਘ ਨੇ ਦੱਸਿਆ ਕਿ ਖਮਾਣੋਂ ਪੁਲਿਸ ਵੱਲੋਂ ਇਸ ਮਾਮਲੇ ਨੂੰ ਲੈ ਕੇ ਵੱਖੋ ਵੱਖ ਪੰਜ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ ਅਤੇ ਛੇਤੀ ਹੀ ਮਾਮਲੇ ਨੂੰ ਸੁਲਝਾ ਲਿਆ ਜਾਵੇਗਾ।