ਪੰਜਾਬ ਬਾਲ ਭਿੱਖਿਆ ਬਾਰੇ ਮੰਤਰੀ ਬਲਜੀਤ ਕੌਰ ਦਾ ਬਿਆਨ/ ਭੀਖ ਮੰਗਣ ਮਾਮਲਿਆਂ ’ਚ ਕਮੀ ਦਾ ਦਾਅਵਾ/ ਵਿਸ਼ੇਸ਼ ਮੁਹਿੰਮ ਤਹਿਤ ਬਚਾਏ ਗਏ 1023 ਬੱਚੇ By admin - January 19, 2026 0 5 Facebook Twitter Pinterest WhatsApp ਪੰਜਾਬ ਸਰਕਾਰ ਵੱਲੋਂ ਬਾਲ ਭੀਖਿਆ ਨੂੰ ਖਤਮ ਕਰਨ ਲਈ ਵਿੱਢੀ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲਿਆ ਐ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਸੂਬੇ ਵਿੱਚੋਂ ਬਾਲ ਭੀਖਿਆ ਦੀ ਸਮਾਜਿਕ ਕੁਰੀਤੀ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਐ। ਸਰਕਾਰ ਦੇ ਯਤਨਾਂ ਦੀ ਬਦੌਲਤ ਹੁਣ ਤਕ 1023 ਬੱਚਿਆਂ ਨੂੰ ਬਚਾਇਆ ਗਿਆ ਐ ਅਤੇ ਇਹ ਕਾਰਵਾਈ ਅੱਗੇ ਵੀ ਜਾਰੀ ਰਹੇਗੀ। ਉਨ੍ਹਾਂ ਲੋਕਾਂ ਨੂੰ ਸਰਕਾਰ ਦੇ ਇਸ ਉਪਰਾਲੇ ਵਿਚ ਸਾਥ ਦੇਣ ਦੀ ਅਪੀਲ ਕੀਤੀ ਤਾਂ ਜੋ ਬੱਚਿਆਂ ਤੋਂ ਭੀਖ ਮੰਗਵਾਉਣ ਦੀ ਕੁਰੀਤੀ ਨੂੰ ਜੜ੍ਹੋਂ ਖਤਮ ਕੀਤਾ ਜਾ ਸਕੇ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਕਿਹਾ ਕਿ ਸੂਬੇ ਭਰ ਵਿੱਚ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੌਰਾਨ ਬੀਤੇ ਦੋ ਦਿਨਾਂ ਵਿੱਚ ਸਾਰੇ ਜ਼ਿਲ੍ਹਿਆਂ ਦੇ ਹਾਟਸਪਾਟਾਂ ’ਤੇ ਕੀਤੀਆਂ ਗਈਆਂ ਛਾਪੇਮਾਰੀਆਂ ਦੌਰਾਨ ਕੁੱਲ 31 ਭੀਖ ਮੰਗਦਿਆਂ ਬੱਚਿਆਂ ਨੂੰ ਰੈਸਕਿਊ ਕੀਤਾ ਗਿਆ। ਇਨ੍ਹਾਂ ਵਿੱਚੋਂ 4 ਬੱਚਿਆਂ ਨੂੰ ਦਸਤਾਵੇਜ਼ੀ ਪੁਸ਼ਟੀ ਉਪਰੰਤ ਬਾਲ ਭਲਾਈ ਕਮੇਟੀ ਵੱਲੋਂ ਮੌਕੇ ’ਤੇ ਹੀ ਮਾਪਿਆਂ ਦੇ ਸਪੁਰਦ ਕਰ ਦਿੱਤਾ ਗਿਆ, ਜਦਕਿ 27 ਬੱਚਿਆਂ ਨੂੰ ਆਰਜ਼ੀ ਤੌਰ ’ਤੇ ਬਾਲ ਘਰਾਂ ਵਿੱਚ ਭੇਜਿਆ ਗਿਆ ਹੈ। ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਪ੍ਰੋਜੈਕਟ ਜੀਵਨਜਯੋਤ 2.0 ਅਧੀਨ ਹੁਣ ਤੱਕ ਕੁੱਲ 1023 ਬੱਚਿਆਂ ਨੂੰ ਬਾਲ ਭੀਖ ਮੰਗਵਾਉਣ ਤੋਂ ਬਚਾਇਆ ਜਾ ਚੁੱਕਾ ਹੈ। ਇਨ੍ਹਾਂ ਵਿੱਚੋਂ 38 ਬੱਚਿਆਂ ਨੂੰ ਸਪਾਂਸਰਸ਼ਿਪ ਸਕੀਮ ਦਾ ਲਾਭ, 349 ਬੱਚਿਆਂ ਦੇ ਸਕੂਲਾਂ ਵਿੱਚ ਦਾਖਲੇ, 9 ਬੱਚਿਆਂ ਨੂੰ ਆਂਗਨਵਾਡੀ ਕੇਂਦਰਾਂ ਨਾਲ ਜੋੜਿਆ ਗਿਆ, ਜਦਕਿ 13 ਬੱਚਿਆਂ ਨੂੰ ਆਯੁਸ਼ਮਾਨ ਭਾਰਤ ਸਕੀਮ ਅਧੀਨ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਮੁਹਿੰਮ ਦੇ ਸਕਾਰਾਤਮਕ ਨਤੀਜਿਆਂ ਵੱਜੋਂ ਸੂਬੇ ਵਿੱਚ ਬਾਲ ਭੀਖ ਮੰਗਵਾਉਣ ਦੀ ਪ੍ਰਵਿਰਤੀ ਵਿੱਚ ਲਗਾਤਾਰ ਘਾਟ ਦਰਜ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਬਾਲ ਭੀਖ ਮੰਗਵਾਉਣ ਖ਼ਿਲਾਫ਼ ਜ਼ੀਰੋ ਟੋਲਰੈਂਸ ਨੀਤੀ ਅਪਣਾਈ ਹੋਈ ਹੈ ਅਤੇ ਇਹ ਕਾਰਵਾਈਆਂ ਹੋਰ ਤੇਜ਼ ਕੀਤੀਆਂ ਜਾਣਗੀਆਂ। ਡਾ. ਬਲਜੀਤ ਕੌਰ ਨੇ ਸਪਸ਼ਟ ਕੀਤਾ ਕਿ ਜੇਕਰ ਕੋਈ ਵੀ ਵਿਅਕਤੀ ਬੱਚਿਆਂ ਨੂੰ ਭੀਖ ਮੰਗਣ ਲਈ ਮਜਬੂਰ ਕਰਦਾ ਪਾਇਆ ਗਿਆ ਤਾਂ ਉਸ ਦੇ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।