ਸ਼੍ਰੋਮਣੀ ਅਕਾਲੀ ਦਲ ਦਾ ਸੀਐਮ ਮਾਨ ’ਤੇ ਹਮਲਾ/ ਬੀਤੇ ਸਮੇਂ ਦਿੱਤੇ ਬਿਆਨਾਂ ’ਤੇ ਚੁੱਕੇ ਸਵਾਲ/ ਬੁਲਾਰਾ ਅਰਸ਼ਦੀਪ ਕਲੇਰ ਨੇ ਕੀਤੀ ਪ੍ਰੈੱਸ ਕਾਨਫਰੰਸ

0
7

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਬੁਲਾਰਾ ਅਰਸ਼ਦੀਪ ਕਲੇਰ ਨੇ ਸੀਐਮ ਮਾਨ ਤੇ ਸ਼ਬਦੀ ਹਮਲਾ ਬੋਲਿਆ ਹੈ। ਇਸ ਸਬੰਧੀ ਕੀਤੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਰਸ਼ਦੀਪ ਕਲੇਰ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਪੰਜਾਬ ਦੇ ਮਸਲਿਆਂ ਵੱਲ ਧਿਆਨ ਦੇਣ ਦੀ ਥਾਂ ਅਕਾਲੀ ਦਲ ਨੂੰ ਬਦਨਾਮ ਕਰਨ ਵਿਚ ਲੱਗੇ ਹੋਏ ਹਨ। ਦਿੱਲੀ ਵਿਖੇ ਅਮਿਤ ਸ਼ਾਹ ਨਾਲ ਮਿਲਣੀ ਬਾਰੇ ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਵੀ ਮੁੱਖ ਮੰਤਰੀ ਮਾਨ ਨੇ ਪੰਜਾਬ ਦੇ ਹਿਤਾਂ ਬਾਰੇ ਕੋਈ ਗੱਲਬਾਤ ਨਹੀਂ ਕੀਤੀ ਸਗੋਂ ਪ੍ਰੈੱਸ ਸਾਹਮਣੇ ਗਲਤ ਬਿਆਨੀ ਕੀਤੀ ਹੈ। ਮੁੱਖ ਮੰਤਰੀ ਮਜੀਠਾ ਵਿਖੇ ਕੀਤੀ ਰੈਲੀ ਬਾਰੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸੜਕਾਂ ਦੇ ਪੈਚ ਵਰਕ ਦਾ ਉਦਘਾਟਨ ਕਰ ਕੇ ਪੰਜਾਬ ਦਾ ਪੈਸੇ ਖਰਾਬ ਕਰ ਰਹੇ ਹਨ।

LEAVE A REPLY

Please enter your comment!
Please enter your name here