ਪੰਜਾਬ ਫਿਰੋਜ਼ਪੁਰ ’ਚ ਸੜਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ/ ਕਾਰ ਤੇ ਮੋਟਰ ਸਾਇਕਲ ਵਿਚਾਲੇ ਹੋਈ ਟੱਕਰ By admin - January 20, 2026 0 7 Facebook Twitter Pinterest WhatsApp ਫਿਰੋਜ਼ਪੁਰ ਦੇ ਪਿੰਡ ਮੋਹਨ ਕੇ ਹਿਠਾੜ ਵਿਖੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਵਿੰਦਰ ਸਿੰਘ ਵਾਸੀ ਪਿੰਡ ਪਾਲੀਵਾਲਾ ਜਲਾਲਾਬਾਦ ਵਜੋਂ ਹੋਈ ਐ। ਘਟਨਾ ਦਾ ਪਤਾ ਚੱਲਣ ਬਾਅਦ ਮੌਕੇ ਤੇ ਪਹੁੰਚੇ ਵਿਧਾਇਕ ਫੋਜਾ ਸਿੰਘ ਸਰਾਰੀ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਪੁਲਿਸ ਨੂੰ ਬਣਦੀ ਕਾਰਵਾਈ ਦੀ ਹਦਾਇਤ ਦਿੱਤੀ। ਜਾਣਕਾਰੀ ਅਨੁਸਾਰ ਗੁਰਵਿੰਦਰ ਸਿੰਘ ਕਰੀਬ 2 ਵਜੇ ਦੁਪਹਿਰ ਆਪਣੇ ਮੋਟਰਸਾਈਕਲ ’ਤੇ ਜਾ ਰਿਹਾ ਸੀ ਕਿ ਜਦੋਂ ਉਹ ਪਿੰਡ ਮੋਹਨ ਕੇ ਹਿਠਾੜ ਨੇੜੇ ਪਹੁੰਚਿਆ ਤਾਂ ਇਕ ਤੇਜ਼ ਰਫਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ। ਪੁਲਿਸ ਨੇ ਲਾਸ਼ ਨੂੰ ਪੋਸਟ ਮਾਰਟਮ ਲਈ ਭੇਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।