ਪੰਜਾਬ ਅੰਮ੍ਰਿਤਸਰ ’ਚ ਨੌਜਵਾਨ ਵੱਲੋਂ ਖੁਦਕੁਸ਼ੀ/ ਚੋਰੀ ਦੇ ਦੋਸ਼ਾਂ ਤੋਂ ਪ੍ਰੇਸ਼ਾਨ ਸੀ ਨੌਜਵਾਨ/ ਪਰਿਵਾਰ ਨੇ ਲਾਏ ਗੰਭੀਰ ਇਲਜ਼ਾਮ, ਪੁਲਿਸ ਕਰ ਰਹੀ ਜਾਂਚ By admin - January 20, 2026 0 6 Facebook Twitter Pinterest WhatsApp ਅੰਮ੍ਰਿਤਸਰ ਦੇ ਬਾਬਾ ਦੀਪ ਸਿੰਘ ਕਾਲੋਨੀ ਵਿਚ ਇਕ ਨੌਜਵਾਨ ਵੱਲੋਂ ਭੇਦਭਰੀ ਹਾਲਤ ਵਿਚ ਖੁਦਕੁਸ਼ੀ ਦੀ ਖਬਰ ਐ। ਮ੍ਰਿਤਕ ਦੀ ਪਛਾਣ ਸੱਤਿਮ ਕੁਮਾਰ ਵਜੋਂ ਹੋਈ ਐ। ਮ੍ਰਿਤਕ ਦਾ ਪਰਿਵਾਰ ਨੇ ਘਟਨਾ ਲਈ ਚੋਰੀ ਦੇ ਝੂਠੇ ਇਲਜਾਮਾਂ ਨੂੰ ਜ਼ਿੰਮੇਵਾਰ ਦੱਸਿਆ ਐ। ਮ੍ਰਿਤਕ ਦੇ ਚਾਚਾ ਸੂਰਜ ਕੁਮਾਰ ਦੇ ਦੱਸਣ ਮੁਤਾਬਕ ਉਸ ਦੇ ਭਤੀਜੇ ਉਤੇ ਉਸ ਦੇ ਮਾਲਕ ਨੇ ਚੋਰੀ ਦੇ ਝੂਠੇ ਇਲਜਾਮ ਲੱਗੇ ਸੀ, ਜਿਸ ਤੋਂ ਪ੍ਰੇਸ਼ਾਨ ਹੋ ਕੇ ਉਸ ਨੇ ਇਹ ਖਤਰਨਾਕ ਕਦਮ ਚੁੱਕਿਆ ਐ। ਪੁਲਿਸ ਨੇ ਪਰਿਵਾਰ ਦੇ ਬਿਆਨਾਂ ਉਤੇ ਜਾਂਚ ਸ਼ੁਰੂ ਕਰ ਦਿੱਤੀ ਐ। ਮ੍ਰਿਤਕ ਦੇ ਚਾਚਾ ਸੂਰਜ ਕੁਮਾਰ ਨੇ ਦੋਸ਼ ਲਗਾਇਆ ਕਿ ਉਨ੍ਹਾਂ ਦੇ ਭਤੀਜੇ ‘ਤੇ ਮਾਲਕ ਵੱਲੋਂ ਚੋਰੀ ਦੇ ਝੂਠੇ ਇਲਜ਼ਾਮ ਲਗਾਏ ਗਏ ਸਨ, ਜਿਸ ਕਾਰਨ ਉਹ ਗਹਿਰੇ ਡਿਪਰੈਸ਼ਨ ਵਿੱਚ ਚਲਾ ਗਿਆ ਅਤੇ ਅੰਤ ਵਿੱਚ ਇਹ ਕਦਮ ਚੁੱਕ ਲਿਆ। ਪਰਿਵਾਰ ਮੁਤਾਬਕ ਸੱਤਿਮ ਕੁਮਾਰ ਪੜ੍ਹਾਈ ਦੇ ਨਾਲ-ਨਾਲ ਪਾਰਟ ਟਾਈਮ ਕੰਮ ਕਰਦਾ ਸੀ ਅਤੇ ਆਪਣੇ ਪਿਤਾ ਦਾ ਹੱਥ ਬਟਾਂਦਾ ਸੀ, ਜੋ ਠੇਕੇਦਾਰੀ ਦਾ ਕੰਮ ਕਰਦੇ ਹਨ। ਪਰ ਜਿੱਥੇ ਉਹ ਕੰਮ ਕਰਦਾ ਸੀ, ਉਥੇ ਮਾਲਕ ਨੇ ਉਸ ‘ਤੇ ਪੈਸੇ ਅਤੇ ਕੁਝ ਗਹਿਣਿਆਂ ਦੀ ਚੋਰੀ ਦਾ ਦੋਸ਼ ਲਗਾਇਆ ਅਤੇ ਇਸ ਸਬੰਧੀ ਪੁਲਿਸ ਕੋਲ ਸ਼ਿਕਾਇਤ ਵੀ ਦਰਜ ਕਰਵਾਈ। ਪਰਿਵਾਰ ਦਾ ਕਹਿਣਾ ਹੈ ਕਿ ਇਸ ਮਾਮਲੇ ਕਾਰਨ ਨੌਜਵਾਨ ਨੂੰ ਥਾਣੇ ਬੁਲਾਇਆ ਗਿਆ ਅਤੇ ਉਸ ‘ਤੇ ਮਾਨਸਿਕ ਦਬਾਅ ਬਣਾਇਆ ਗਿਆ, ਜਿਸ ਨਾਲ ਉਹ ਬਹੁਤ ਡਰ ਗਿਆ ਸੀ। ਸੂਰਜ ਕੁਮਾਰ ਨੇ ਕਿਹਾ ਕਿ ਖੁਦਕੁਸ਼ੀ ਕਰਨ ਤੋਂ ਪਹਿਲਾਂ ਨੌਜਵਾਨ ਕੋਈ ਸੁਸਾਈਡ ਨੋਟ ਜਾਂ ਕਿਸੇ ਦਾ ਨਾਮ ਲਿਖ ਕੇ ਨਹੀਂ ਗਿਆ। ਉਹ ਬਹੁਤ ਡਰਿਆ ਹੋਇਆ ਸੀ ਅਤੇ ਆਪਣੀ ਪਰੇਸ਼ਾਨੀ ਬਾਰੇ ਖੁਲ ਕੇ ਕਿਸੇ ਨਾਲ ਗੱਲ ਵੀ ਨਹੀਂ ਕਰਦਾ ਸੀ। ਪਰਿਵਾਰ ਨੇ ਦੋਸ਼ ਲਗਾਇਆ ਕਿ ਮਾਲਕ ਅਤੇ ਹੋਰ ਲੋਕਾਂ ਦੀ ਕਾਰਵਾਈ ਨੇ ਉਸਨੂੰ ਇਸ ਹੱਦ ਤੱਕ ਮਜਬੂਰ ਕਰ ਦਿੱਤਾ। ਪਰਿਵਾਰ ਅਤੇ ਇਲਾਕਾ ਨਿਵਾਸੀਆਂ ਨੇ ਪੁਲਿਸ ਤੋਂ ਨਿਰਪੱਖ ਜਾਂਚ ਅਤੇ ਇਨਸਾਫ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅਜਿਹੀਆਂ ਘਟਨਾਵਾਂ ਕਾਰਨ ਮਜ਼ਦੂਰ ਵਰਗ ਵਿੱਚ ਡਰ ਦਾ ਮਾਹੌਲ ਬਣਦਾ ਹੈ ਅਤੇ ਕੱਲ੍ਹ ਨੂੰ ਕੋਈ ਹੋਰ ਨੌਜਵਾਨ ਇਸ ਤਰ੍ਹਾਂ ਦਾ ਘਾਤਕ ਕਦਮ ਨਾ ਚੁੱਕੇ। ਇਸ ਮੌਕੇ ਮੌਜੂਦ ਪੁਲਿਸ ਅਧਿਕਾਰੀ ਨੇ ਕਿਹਾ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਜਿਸ ਵਿਅਕਤੀ ਵੱਲੋਂ ਨੌਜਵਾਨ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਗਈ ਸੀ, ਉਸ ਦੀ ਭੂਮਿਕਾ ਦੀ ਵੀ ਜਾਂਚ ਹੋਵੇਗੀ।