ਪੰਜਾਬ ਮੰਡੀ ਗੋਬਿੰਦਗੜ੍ਹ ਪੁਲਿਸ ਵੱਲੋਂ ਖੋਹ ਮੁਲਜ਼ਮ ਦਾ ਐਨਕਾਊਟਰ/ ਜਵਾਬੀ ਕਾਰਵਾਈ ਦੌਰਾਨ ਜ਼ਖਮੀ ਹਾਲਤ ’ਚ ਕਾਬੂ By admin - January 20, 2026 0 6 Facebook Twitter Pinterest WhatsApp ਮੰਡੀ ਗੋਬਿੰਦਗੜ੍ਹ ਪੁਲਿਸ ਵੱਲੋਂ ਲੁੱਟ-ਖੋਹ ਦੇ ਮੁਲਜਮ ਦਾ ਐਨਕਾਊਟਰ ਕੀਤਾ ਐ। ਜਾਣਕਾਰੀ ਅਨੁਸਾਰ ਪੁਲਿਸ ਨੇ ਸ਼ਿਵਾ ਨਾਮਕ ਮੁਲਜਮ ਨੂੰ ਲੁੱਟ-ਖੋਹ ਦੇ ਮਾਮਲੇ ਵਿਚ ਗ੍ਰਿਫਤਾਰ ਕੀਤਾ ਸੀ। ਪੁਲਿਸ ਵੱਲੋਂ ਮੁਲਜਮ ਨੂੰ ਹਥਿਆਰ ਦੀ ਰਿਕਵਰੀ ਲਈ ਲਿਜਾਇਆ ਜਾ ਰਿਹਾ ਸੀ, ਜਿੱਥੇ ਉਸ ਨੇ ਪੁਲਿਸ ਤੇ ਗੋਲੀ ਚਲਾ ਦਿੱਤੀ। ਪੁਲਿਸ ਨੇ ਮੁਲਜਮ ਨੂੰ ਜਵਾਬੀ ਕਾਰਵਾਈ ਕਰਦਿਆਂ ਜ਼ਖਮੀ ਹਾਲਤ ਵਿਚ ਕਾਬੂ ਕਰ ਕੇ ਹਸਪਤਾਲ ਭਰਤੀ ਕਰਵਾਇਆ ਐ। ਇਸ ਦੌਰਾਨ ਇਕ ਹੋਮਗਾਰਡ ਜਵਾਨ ਵੀ ਜ਼ਖਮੀ ਹੋਇਆ ਐ ਜੋ ਹਸਪਤਾਲ ਵਿਚ ਜ਼ੇਰੇ ਇਲਾਜ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਫਤਿਹਗੜ੍ਹ ਸਾਹਿਬ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਸ਼ਿਵਾ ਨਾਮ ਦੇ ਇਸ ਮੁਲਜਮ ਖਿਲਾਫ ਲੁੱਟਾਂ ਖੋਹਾਂ ਦੇ ਕਈ ਮਾਮਲੇ ਦਰਜ ਹਨ ਅਤੇ ਇਹ ਵੱਡਾ ਲੁੱਟਾਂ ਖੋਹਾਂ ਦਾ ਰੈਕਟ ਚਲਾਉਂਦਾ ਸੀ। ਉਨ੍ਹਾਂ ਕਿਹਾ ਇਸ ਰੈਕੇਟ ਵਿਚ ਹੋਰ ਵੀ ਕਈ ਲੋਕ ਸ਼ਾਮਲ ਹੋ ਸਕਦੇ ਹਨ, ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।