ਗੈਂਗਸਟਰਵਾਦ ਖਿਲਾਫ ਪੰਜਾਬ ਪੁਲਿਸ ਦੀ ਵੱਡੀ ਮੁਹਿੰਮ/ ਪੰਜਾਬ ਨੂੰ ਗੈਗਸਟਰ ਮੁਕਤ ਬਣਾਉਣ ਦਾ ਐਲਾਨ/ ਡੀਜੀਪੀ ਗੋਰਵ ਯਾਦਵ ਨੇ ਦਿੱਤੀ ਸਖ਼ਤ ਚਿਤਾਵਨੀ

0
3

ਪੰਜਾਬ ਪੁਲਿਸ ਨੇ ਪੰਜਾਬ ਨੂੰ ਗੈਗਸਟਰਵਾਦ ਮੁਕਤ ਕਰਨ ਦੀ ਮੁਹਿੰਮ ਵਿੱਢ ਦਿੱਤੀ ਹੈ। ਚੰਡੀਗੜ੍ਹ ਵਿਖੇ ਕੀਤੀ ਗਈ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਉਤੇ ਪੰਜਾਬ ਵਿਚੋਂ ਗੈਗਸਟਰਵਾਦ ਖਿਲਾਫ ਵੱਡੀ ਮੁਹਿੰਮ ਵਿੱਢੀ ਜਾ ਰਹੀ ਐ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਅਪਰਾਧ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਉਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਸਾਡਾ ਟੀਚਾ ਪੰਜਾਬ ਨੂੰ ਗੈਂਗਸਟਰ ਮੁਕਤ ਕਰਨਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ ਮੁਹਿੰਮ ਦੀ ਤਰਜ ਉਤੇ ਗੈਂਗਸਟਵਾਦ ਖਿਲਾਫ ਮੁਹਿੰਮ ਵਿੱਢੀ ਗਈ ਐ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੇਸ਼-ਵਿਦੇਸ਼ ਵਿਚ ਬੈਠੇ ਗੈਂਗਸਟਰਾਂ ਨੂੰ ਵੀ ਕਾਨੂੰਨੀ ਸਿਕੰਜੇ ਵਿਚ ਲੈਣ ਜਾ ਰਹੀ ਐ।
ਉਨ੍ਹਾਂ ਗਲਤ ਰਾਹੇ ਪਏ ਨੌਜਵਾਨਾਂ ਨੂੰ ਮਾੜਾ ਰਸਤਾ ਛੱਡ ਕੇ ਮੁੱਖ ਧਾਰਾ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਤੋੜਣ ਦੀ ਆਗਿਆ ਨਹੀਂ ਹੋਵੇਗਾ ਅਤੇ ਜੋ ਵੀ ਗਲਤ ਕਰੇਗਾ, ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਭਰ ਵਿੱਚ 2,000 ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ, ਜੋ ਗੈਂਗਸਟਰਾਂ, ਉਨ੍ਹਾਂ ਦੇ ਸਾਥੀਆਂ ਅਤੇ ਉਨ੍ਹਾਂ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਪਰਿਵਾਰਕ ਮੈਂਬਰਾਂ ਦੀ ਜਾਂਚ ਕਰ ਰਹੇ ਹਨ।
ਇਸ ਤੋਂ ਇਲਾਵਾ, ਡੀਜੀਪੀ ਨੇ ਗੈਂਗਸਟਰਾਂ ਬਾਰੇ ਜਾਣਕਾਰੀ ਦੇਣ ਲਈ ਇੱਕ ਹੈਲਪਲਾਈਨ ਨੰਬਰ 93946-93946 ਜਾਰੀ ਕੀਤਾ ਹੈ। ਡੀਜੀਪੀ ਨੇ ਕਿਹਾ ਕਿ ਨੌਜਵਾਨਾਂ ਲਈ ਮੁੱਖ ਧਾਰਾ ਵਿੱਚ ਵਾਪਸ ਆਉਣ ਦਾ ਇਹ ਆਖਰੀ ਮੌਕਾ ਹੈ। ਪੰਜਾਬ ਪੁਲਿਸ ਕਿਸੇ ਨੂੰ ਵੀ ਨਹੀਂ ਬਖਸ਼ੇਗੀ।  ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਗੈਂਗਸਟਰਾਂ ਲਈ ਕੋਈ ਜਗ੍ਹਾ ਨਹੀਂ ਹੈ। ਗੈਂਗਸਟਰਾਂ ਨੂੰ ਵਿਦੇਸ਼ਾਂ ਵਿੱਚ ਵੀ ਆਪਣੇ ਆਪ ਨੂੰ ਸੁਰੱਖਿਅਤ ਨਹੀਂ ਸਮਝਣਾ ਚਾਹੀਦਾ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇੱਕ ਪੁਲਿਸ ਇਨਾਮ ਨੀਤੀ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ। ਇਹ ਨੀਤੀ ਕੁੱਲ 10 ਕਰੋੜ  ਦਾ ਇਨਾਮ ਦੇਵੇਗੀ। ਇਹ ਨੀਤੀ 1 ਸਤੰਬਰ, 2024 ਤੋਂ ਲਾਗੂ ਕੀਤੀ ਜਾਵੇਗੀ। ਐਸਐਸਪੀ ਨੂੰ 1 ਲੱਖ, ਪੁਲਿਸ ਕਮਿਸ਼ਨਰ ਅਤੇ ਰੇਂਜ ਡੀਆਈਜੀ ਨੂੰ 1.5 ਲੱਖ, ਅਤੇ ਏਡੀਜੀਪੀ ਅਤੇ ਵਿੰਗ ਇੰਚਾਰਜ ਨੂੰ 2 ਲੱਖ ਤੱਕ ਦਾ ਇਨਾਮ ਮਿਲੇਗਾ। ਇਸ ਰਕਮ ਤੋਂ ਵੱਧ ਕਿਸੇ ਵੀ ਰਕਮ ਲਈ ਪੁਲਿਸ ਡਾਇਰੈਕਟਰ ਜਨਰਲ ਤੋਂ ਪ੍ਰਵਾਨਗੀ ਦੀ ਲੋੜ ਹੋਵੇਗੀ। ਇਸ ਤੋਂ ਇਲਾਵਾ, ਇੱਕ ਕਿਲੋਗ੍ਰਾਮ ਨਸ਼ੀਲੇ ਪਦਾਰਥ ਜ਼ਬਤ ਕਰਨ ਲਈ 60,000 ਦਾ ਇਨਾਮ ਦਿੱਤਾ ਜਾਵੇਗਾ। ਜੇਕਰ ਕਿਸੇ ਨੂੰ ਦੋਸ਼ੀ ਠਹਿਰਾਇਆ ਜਾਂਦਾ ਹੈ, ਤਾਂ ਜਾਂਚ ਅਧਿਕਾਰੀ  ਨੂੰ 40,000 ਰੁਪਏ ਦਾ ਇਨਾਮ ਦਿੱਤਾ ਜਾਵੇਗਾ ਅਤੇ ਜਾਇਦਾਦ ਕੁਰਕ ਕਰਨ ਲਈ, ਉਸਨੂੰ 20,000 ਰੁਪਏ ਦਾ ਇਨਾਮ ਦਿੱਤਾ ਜਾਵੇਗਾ।

LEAVE A REPLY

Please enter your comment!
Please enter your name here