ਪੰਜਾਬ ਐਸਜੀਪੀਸੀ ਮੈਂਬਰ ਝੱਬਰ ਦਾ ਗਿ. ਹਰਪ੍ਰੀਤ ਸਿੰਘ ਨੂੰ ਜਵਾਬ/ ਅਕਾਲੀ ਦਲ ਖਿਲਾਫ਼ ਗ਼ਲਤ ਬਿਰਤਾਂਤ ਸਿਰਜਨ ਦੇ ਇਲਜ਼ਾਮ By admin - January 20, 2026 0 3 Facebook Twitter Pinterest WhatsApp ਐਸਜੀਪੀਸੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਮੋੜਵਾ ਜਵਾਬ ਦਿੱਤਾ ਹੈ। ਗਿਆਨੀ ਹਰਪ੍ਰੀਤ ਸਿੰਘ ਦੀ ਇਕ ਚੈਨਲ ਨੂੰ ਦਿੱਤੀ ਇੰਟਰਵਿਊ ਦਾ ਹਵਾਲਾ ਦਿੰਦਿਆਂ ਐਸਜੀਪੀਸੀ ਮੈਂਬਰ ਝੱਬਰ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦਾ ਜਥੇਦਾਰ ਹੋਣਾ ਇਕ ਵੱਡੀ ਪ੍ਰਾਪਤੀ ਹੈ ਪਰ ਗਿਆਨੀ ਹਰਪ੍ਰੀਤ ਸਿੰਘ ਨੇ ਇਕ ਦੁਨਿਆਵੀ ਅਹੁਦਿਆਂ ਨੂੰ ਪਹਿਲ ਦਿੱਤੀ ਹੈ। ਉਨ੍ਹਾਂ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਚੈਨਲਾਂ ਉਤੇ ਜਾ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਨੁਕਸਾਨ ਪਹੁੰਚਾਉਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਐਸਜੀਪੀਸੀ ਮੈਂਬਰ ਝੱਬਰ ਨੇ ਗਿਆਨੀ ਹਰਪ੍ਰੀਤ ਸਿੰਘ ਨਾਲ ਬਿਤਾਏ ਪਲਾਂ ਦੇ ਹਵਾਲਾ ਦਿੰਦਿਆਂ ਉਨ੍ਹਾਂ ਵੱਲੋਂ ਕੀਤੇ ਇਕਸਾਫ ਚੇਤੇ ਕਰਵਾਏ। ਉਨ੍ਹਾਂ ਕਿਹਾ ਕਿ ਗਿ. ਹਰਪ੍ਰੀਤ ਸਿੰਘ ਸਰਕਾਰਾਂ ਦੀ ਸ਼ਹਿ ਉਤੇ ਪੰਥਕ ਰਵਾਇਤਾ ਨੂੰ ਠੇਸ ਪਹੁੰਚਾ ਰਹੇ ਹਨ।