ਫਿਰੋਜ਼ਪੁਰ ਦਾ ਨਸ਼ਿਆਂ ਖਿਲਾਫ਼ ਵੱਡਾ ਐਕਸ਼ਨ/ ਤਿੰਨ ਤਸਕਰ 6 ਕਿੱਲੋ 980 ਗਰਾਮ ਹੈਰੋਇਨ ਸਮੇਤ ਕਾਬੂ

0
5

ਫਿਰੋਜ਼ਪੁਰ ਪੁਲਿਸ ਨੇ ਯੁੱਧ ਨਸ਼ਿਆਂ ਵਿਰੁਧ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ ਤਿੰਨ ਨਸ਼ਾ ਤਸਕਰਾਂ ਨੂੰ ਨਸ਼ੇ ਦੀ ਖੇਪ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਦੀ ਨਿਸ਼ਾਨਦੇਹੀ ਉਤੇ 6 ਕਿੱਲੋ 980 ਗਰਾਮ ਹੈਰੋਇਨ ਬਰਾਮਦ ਕੀਤੀ ਹੈ।  ਇਸ ਹੈਰੋਇਨ ਦੀ ਕੀਮਤ ਕਰੋੜਾਂ ਰੁਪਏ ਦੱਸੀ ਜਾਂਦੀ ਹੈ। ਇਸ ਸਬੰਧੀ ਜਾਣਕਾਰੀ ਐਸਐਸਪੀ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਮੁਲਜਮਾਂ ਤੋਂ ਅਗਲੀ ਪੁਛਗਿੱਛ ਕੀਤੀ ਜਾ ਰਹੀ ਐ, ਜਿਸ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਮੱਖੂ ਪੁਲਿਸ ਨੇ 2 ਕਿਲੋ 530 ਗ੍ਰਾਮ ਹੈਰੋਇਨ ਬਰਾਮਦ ਕੀਤੀ ਅਤੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ। ਇੱਕ ਸੂਚਨਾ ‘ਤੇ ਕਾਰਵਾਈ ਕਰਦਿਆਂ, ਸੀਆਈਏ ਟੀਮ ਨੇ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਸ ਤੋਂ 4 ਕਿਲੋ 479 ਗ੍ਰਾਮ ਹੈਰੋਇਨ ਬਰਾਮਦ ਕੀਤੀ। ਫਿਰੋਜ਼ਪੁਰ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਤੋਂ 6 ਕਿਲੋ 980 ਗ੍ਰਾਮ ਹੈਰੋਇਨ ਬਰਾਮਦ ਕੀਤੀ।
ਉਨ੍ਹਾਂ ਅੱਗੇ ਕਿਹਾ ਕਿ ਦੋ ਨਸ਼ਾ ਤਸਕਰ ਗ੍ਰਿਫ਼ਤਾਰ ਕੀਤੇ ਗਏ ਹਨ, ਅਤੇ ਇੱਕ ਅਜੇ ਵੀ ਫਰਾਰ ਹੈ ਅਤੇ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ‘ਤੇ ਪਹਿਲਾਂ ਹੀ ਐਨਡੀਪੀਐਸ ਅਤੇ ਅਸਲਾ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦਾ ਰਿਮਾਂਡ ਪ੍ਰਾਪਤ ਕੀਤਾ ਜਾਵੇਗਾ ਅਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ ਕਿ ਉਨ੍ਹਾਂ ਨੇ ਪਾਕਿਸਤਾਨ ਤੋਂ ਇਹ ਨਸ਼ੀਲੇ ਪਦਾਰਥ ਕਿਸ ਤੋਂ ਪ੍ਰਾਪਤ ਕੀਤੇ ਸਨ ਅਤੇ ਉਨ੍ਹਾਂ ਨੂੰ ਕਿੱਥੇ ਸਪਲਾਈ ਕਰਨਾ ਸੀ।

LEAVE A REPLY

Please enter your comment!
Please enter your name here