ਪੰਜਾਬ ਨਾਭਾ ’ਚ ਭਰਾ ਹੱਥੋਂ ਭਰਾ ਦਾ ਕਤਲ/ ਵੱਡੇ ਭਰਾ ਨੇ ਛੋਟੇ ਨੂੰ ਉਤਾਰਿਆ ਦਾ ਮੌਤ ਦੇ ਘਾਟ/ ਪੁਲਿਸ ਨੇ ਮਾਪਿਆਂ ਦੇ ਬਿਆਨਾਂ ’ਤੇ ਜਾਂਚ ਆਰੰਭੀ By admin - January 21, 2026 0 2 Facebook Twitter Pinterest WhatsApp ਨਾਭਾ ਬਲਾਕ ਦੇ ਪਿੰਡ ਜੱਸੋਮਾਜਰਾ ਵਿਖੇ ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਬੇਰਹਿਮੀ ਨਾਲ ਕਤਲ ਕਰਨ ਦੀ ਹੈਰਾਨ ਕਰਦੀ ਖਬਰ ਸਾਹਮਣੇ ਆਈ ਐ। ਮ੍ਰਿਤਕ ਦੀ ਪਛਾਣ ਸੰਦੀਪ ਕੁਮਾਰ ਉਰਫ ਦੀਪੂ ਵਜੋਂ ਹੋਈ ਐ। ਮਾਪਿਆਂ ਦੇ ਦੱਸਣ ਮੁਤਾਬਕ ਵੱਡਾ ਭਰਾ ਸ਼ਰਾਬ ਪੀਣ ਦਾ ਆਦੀ ਸੀ, ਜਿਸ ਦੇ ਚਲਦਿਆਂ ਉਸ ਨੇ ਆਪਣੇ ਛੋਟੇ ਭਰਾ ਦਾ ਕਤਲ ਕੀਤਾ ਹੈ। ਘਟਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਕਬਜੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਾਪਿਆਂ ਦੇ ਦੱਸਣ ਮੁਤਾਬਕ ਵੱਡਾ ਭਰਾ ਸ਼ਰਾਬ ਪੀਣ ਦਾ ਆਦੀ ਤੇ ਅਕਸਰ ਹੀ ਉਹ ਲੜਦਾ ਝਗੜਦਾ ਰਹਿੰਦਾ ਸੀ। ਘਟਨਾ ਤੋਂ ਬਾਅਦ ਮਾਤਾ ਪਿਤਾ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ ਕਿਉਂਕਿ ਉਹਨਾਂ ਦਾ ਛੋਟਾ ਪੁੱਤਰ ਸੰਦੀਪ ਕੁਮਾਰ ਹੀ ਉਹਨਾਂ ਦਾ ਸਹਾਰਾ ਸੀ। ਪੁਲਿਸ ਵੱਲੋਂ ਆਰੋਪੀ ਭਰਾ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਪੁਲਿਸ ਕਾਰਨਾਂ ਦਾ ਪਤਾ ਲਗਾ ਰਹੀ ਹੈ ਕਿ ਉਸਨੇ ਆਪਣੇ ਭਰਾ ਦਾ ਕਤਲ ਕਿਉਂ ਕੀਤਾ। ਮ੍ਰਿਤਕ ਦੀ ਮਾਤਾ ਦਰਸ਼ਨਾ ਦੇਵੀ ਅਤੇ ਪਿਤਾ ਬਲਵਿੰਦਰ ਸਿੰਘ ਨੇ ਦੱਸਿਆ ਕਿ ਸਾਡਾ ਛੋਟਾ ਬੇਟਾ ਵੱਡੇ ਭਰਾ ਦੇ ਘਰ ਗਿਆ ਸੀ ਅਤੇ ਅਸੀਂ ਇਸ ਨੂੰ ਉਡੀਕ ਹੀ ਰਹੇ ਸੀ ਤਾਂ ਸਾਡਾ ਵੱਡਾ ਬੇਟਾ ਨੰਗੇ ਪੈਰੀ ਭੱਜਾ ਆਇਆ ਕਿ ਸੰਦੀਪ ਨੂੰ ਕਿਸੇ ਨੇ ਮਾਰ ਦਿੱਤਾ ਹੈ ਅਤੇ ਸਾਨੂੰ ਬਿਲਕੁਲ ਇਸ ਗੱਲ ਤੇ ਯਕੀਨ ਨਹੀਂ ਹੋਇਆ ਕਿ ਉਸ ਦੀ ਤਾਂ ਕਿਸੇ ਨਾਲ ਦੁਸ਼ਮਣੀ ਨਹੀਂ ਸੀ ਉਸ ਨੂੰ ਕਿਸੇ ਨੇ ਮਾਰ ਦਿੱਤਾ ਅਤੇ ਬਾਅਦ ਵਿੱਚ ਸਾਨੂੰ ਪਤਾ ਲੱਗਿਆ ਕਿ ਸਾਡੇ ਵੱਡੇ ਬੇਟੇ ਨੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਇਹ ਸ਼ਰਾਬ ਪੀਣ ਦਾ ਆਦੀ ਹੈ ਅਤੇ ਲੜਦਾ ਝਗੜਦਾ ਰਹਿੰਦਾ ਸੀ। ਇਸ ਮੌਕੇ ਪਿੰਡ ਜੱਸੋਮਾਜਰਾ ਦੇ ਸਰਪੰਚ ਨੇ ਕਿਹਾ ਕਿ ਇਹ ਜੋ ਘਟਨਾ ਵਾਪਰੀ ਹੈ ਬਹੁਤ ਹੀ ਮੰਦਭਾਗੀ ਹੈ। ਇਹ ਕਤਲ ਕਿਉਂ ਹੋਇਆ ਹੈ ਅਤੇ ਕਿਸ ਵੱਲੋਂ ਕੀਤਾ ਗਿਆ ਹੈ ਇਸ ਦੀ ਬਰੀਕੀ ਨਾਲ ਜਾਂਚ ਹੋਣੀ ਚਾਹੀਦੀ ਹੈ। ਥਾਣਾ ਭਾਦਸੋਂ ਦੇ ਐਸਐਚਓ ਗੁਰਨਾਮ ਸਿੰਘ ਨੇ ਦੱਸਿਆ ਕਿ ਇਹ ਘਟਨਾ ਬੀਤੀ ਰਾਤ ਦੀ ਹੈ ਅਤੇ ਅਸੀਂ ਮਾਤਾ ਪਿਤਾ ਦੇ ਬਿਆਨਾਂ ਦੇ ਆਧਾਰ ਤੇ ਕਾਰਵਾਈ ਕਰ ਰਹੇ ਹਾਂ। ਸੰਦੀਪ ਕੁਮਾਰ ਉਰਫ ਦੀਪੂ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ।