ਤਰਨ ਤਾਰਨ ’ਚ ਪੇਂਟ ਸਟੋਰ ’ਤੇ ਫਾਇਰਿੰਗ/ ਫਿਰੌਤੀ ਨਾ ਦੇਣ ’ਤੇ ਹਮਲੇ ਦਾ ਸ਼ੱਕ/ ਪੁਲਿਸ ਨੇ ਜਾਂਚ ਕੀਤੀ ਸ਼ੁਰੂ

0
10

ਤਰਨ ਤਾਰਨ ਦੇ ਜੰਡਿਆਲਾ ਰੋਡ ਉਤੇ ਦੇਰ ਰਾਤ ਹਾਲਾਤ ਉਸ ਵੇਲੇ ਦਹਿਸ਼ਤ ਵਾਲੇ ਬਣ ਗਏ ਜਦੋਂ ਇੱਥੇ ਸਥਿਤ ਪੰਨੂ ਪੇਂਟ ਸਟੋਰ ਨਾਮ ਦੀ ਦੁਕਾਨ ਉਤੇ ਦੋ ਨਕਾਬਪੋਸ਼ ਮੋਟਰਸਾਈਕਲ ਸਵਾਰਾਂ ਨੇ ਫਾਇਰਿੰਗ ਕਰ ਦਿੱਤੀ। ਘਟਨਾ ਵੇਲੇ ਦੁਕਾਨ ਬੰਦ ਸੀ, ਜਿਸ ਕਾਰਨ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ। ਖਬਰਾਂ ਮੁਤਾਬਕ ਸਟੋਰ ਨੂੰ ਫਿਰੌਤੀ ਲਈ ਕਾਲ ਆਈ ਸੀ, ਜਿਸ ਨੂੰ ਪੂਰਾ ਨਾ ਕਰਨ ਤੇ ਇਹ ਹਮਲਾ ਹੋਇਆ ਹੈ। ਘਟਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੌਕੇ ਤੇ ਮੌਜੂਦ ਪੁਲਿਸ ਅਧਿਕਾਰੀਆਂ ਨੇ ਹਮਲਾਵਰਾਂ ਨੂੰ ਛੇਤੀ ਗ੍ਰਿਫਤਾਰ ਕਰ ਲੈਣ ਦਾ ਭਰੋਸਾ ਦਿੱਤਾ ਹੈ।
ਦੱਸ ਦਈਏ ਕਿ ਅੱਜ ਤੋਂ ਕੁਝ ਦਿਨ ਪਹਿਲਾਂ ਇਸੇ ਪੰਨੂ ਪੇੜ ਸਟੋਰ ਦੀ ਦੁਕਾਨ ਨੂੰ ਫਰਾਤੀ ਦੀ ਧਮਕੀ ਆਈ ਸੀ ਅਤੇ ਜਿਸ ਤੋਂ ਬਾਅਦ ਦੁਕਾਨ ਉੱਪਰ ਪਹਿਲਾਂ ਵੀ ਗੋਲੀਆਂ ਚੱਲੀਆਂ ਸੀ ਜਿਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦੇ ਹੋਏ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਸੀ ਪਰ ਹੁਣ ਫੇਰ ਦੇ ਰਾਤ ਕੁਝ ਨਕਾਬਪੋਸ਼ ਵੱਲੋਂ ਗੋਲੀ ਚਲਾਈ ਗਈ ਹੈ ਜਿਸ ਨੂੰ ਲੈ ਕੇ ਤਰਨ ਤਾਰਨ ਪੁਲਿਸ ਸਖਤਾਈ ਵਰਤਦੇ ਹੋਏ ਇਹਨਾਂ ਨੂੰ ਜਲਦੀ ਗ੍ਰਫਤਾਰ ਕਰਨ ਦਾ ਵਾਅਦਾ ਕਰ ਰਹੀ ਹੈ।

LEAVE A REPLY

Please enter your comment!
Please enter your name here