ਅੰਮ੍ਰਿਤਸਰ ਪੁਲਿਸ ਵੱਲੋਂ ਆਜ਼ਾਦੀ ਦਿਵਸ ਮੌਕੇ ਹਾਈ ਅਲਰਟ/ ਰੇਲਵੇ ਸਟੇਸ਼ਨਾਂ ‘ਤੇ GRP ਤੇ RPF ਵੱਲੋਂ ਸਾਂਝੀ ਚੈਕਿੰਗ

0
5

ਅੰਮ੍ਰਿਤਸਰ ਪੁਲਿਸ ਵੱਲੋਂ 77ਵੇਂ ਗਣਤੰਤਰ ਦਿਵਸ ਨੂੰ ਸ਼ਾਂਤੀਪੂਰਨ ਅਤੇ ਸੁਰੱਖਿਅਤ ਢੰਗ ਨਾਲ ਮਨਾਉਣ ਦੇ ਮੱਦੇਨਜ਼ਰ ਰੇਲਵੇ ਸਟੇਸ਼ਨਾਂ ‘ਤੇ ਸੁਰੱਖਿਆ ਪ੍ਰਬੰਧ ਕੜੇ ਕਰ ਦਿੱਤੇ ਗਏ ਹਨ। ਇਸੇ ਤਹਿਤ ਜੀਆਰਪੀ ਅਤੇ ਰੇਲਵੇ ਪੁਲਿਸ ਫੋਰਸ ਵੱਲੋਂ ਸਾਂਝੀ ਤੌਰ ‘ਤੇ ਵੱਡੇ ਪੱਧਰ ‘ਤੇ ਚੈਕਿੰਗ ਮੁਹਿੰਮ ਚਲਾਈ ਗਈ। ਚੈਕਿੰਗ ਦੌਰਾਨ ਐਂਟੀ ਡੌਗ ਟੀਮ ਵੀ ਮੌਕੇ ‘ਤੇ ਮੌਜੂਦ ਰਹੀ, ਜਿਸ ਵੱਲੋਂ ਸਟੇਸ਼ਨ ਦੇ ਵੱਖ-ਵੱਖ ਹਿੱਸਿਆਂ ਦੀ ਗਹਿਰਾਈ ਨਾਲ ਜਾਂਚ ਕੀਤੀ ਗਈ। ਮੀਡੀਆ ਨਾਲ ਗੱਲਬਾਤ ਕਰਦੇ ਹੋਏ GRP ਦੇ ਅਧਿਕਾਰੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਵਿਸ਼ੇਸ਼ ਚੌਕਸੀ ਵਰਤੀ ਜਾ ਰਹੀ ਹੈ ਤਾਂ ਜੋ ਦੇਸ਼ ਵਿਰੋਧੀ ਅਨਸਰ ਕਿਸੇ ਕਿਸਮ ਦੀ ਸ਼ਰਾਰਤ ਨਾ ਕਰ ਸਕਣ।
ਉਨ੍ਹਾਂ ਅੱਗੇ ਕਿਹਾ ਕਿ 26 ਜਨਵਰੀ ਭਾਰਤ ਲਈ ਬਹੁਤ ਹੀ ਅਹਿਮ ਦਿਨ ਹੈ ਅਤੇ ਇਸ ਵਾਰ ਦੇਸ਼ ਭਰ ਵਿੱਚ 77ਵਾਂ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮੌਕੇ ਕਿਸੇ ਵੀ ਤਰ੍ਹਾਂ ਦੀ ਅਣਚਾਹੀ ਘਟਨਾ ਤੋਂ ਬਚਣ ਲਈ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਅਲਰਟ ਹਨ। ਰੇਲਵੇ ਸਟੇਸ਼ਨ, ਪਲੇਟਫਾਰਮ, ਟ੍ਰੇਨਾਂ ਅਤੇ ਯਾਤਰੀਆਂ ਦੇ ਸਮਾਨ ਦੀ ਬਾਰੀਕੀ ਨਾਲ ਤਲਾਸ਼ੀ ਲਈ ਜਾ ਰਹੀ ਹੈ।
GRP ਅਧਿਕਾਰੀ ਨੇ ਕਿਹਾ ਕਿ ਭਾਵੇਂ ਕਿਸੇ ਖਾਸ ਥ੍ਰੈਟ ਬਾਰੇ ਕੋਈ ਠੋਸ ਜਾਣਕਾਰੀ ਨਹੀਂ ਮਿਲੀ, ਪਰ ਇੰਟੈਲੀਜੈਂਸ ਏਜੰਸੀਆਂ ਵੱਲੋਂ ਲਗਾਤਾਰ ਇਨਪੁਟ ਮਿਲਦੇ ਰਹਿੰਦੇ ਹਨ। ਅਕਸਰ ਤਿਉਹਾਰਾਂ ਅਤੇ ਰਾਸ਼ਟਰੀ ਮਹੱਤਵ ਦੇ ਦਿਨਾਂ ‘ਤੇ ਸ਼ਰਾਰਤੀ ਤੱਤ ਸਾਜ਼ਿਸ਼ ਕਰਨ ਦੀ ਕੋਸ਼ਿਸ਼ ਕਰਦੇ ਹਨ, ਜਿਸ ਨੂੰ ਨਾਕਾਮ ਕਰਨ ਲਈ ਪਹਿਲਾਂ ਤੋਂ ਹੀ ਚੌਕਸੀ ਵਧਾ ਦਿੱਤੀ ਜਾਂਦੀ ਹੈ।
ਉਨ੍ਹਾਂ ਯਾਤਰੀਆਂ ਨੂੰ ਅਪੀਲ ਕੀਤੀ ਕਿ ਜੇਕਰ ਸਟੇਸ਼ਨ ਜਾਂ ਟ੍ਰੇਨ ‘ਚ ਕੋਈ ਲਾਵਾਰਸ ਬੈਗ, ਸਮਾਨ ਜਾਂ ਕੋਈ ਸ਼ੱਕੀ ਵਿਅਕਤੀ ਨਜ਼ਰ ਆਵੇ ਤਾਂ ਉਸ ਦੀ ਜਾਣਕਾਰੀ ਤੁਰੰਤ ਨਜ਼ਦੀਕੀ ਪੁਲਿਸ ਕਰਮਚਾਰੀ ਨੂੰ ਦਿੱਤੀ ਜਾਵੇ। ਨਾਲ ਹੀ ਯਾਤਰੀ ਆਪਣੇ ਮੋਬਾਇਲ ਫੋਨ, ਬੈਗ ਅਤੇ ਹੋਰ ਸਮਾਨ ਦੀ ਖ਼ੁਦ ਵੀ ਸਾਵਧਾਨੀ ਨਾਲ ਦੇਖਭਾਲ ਕਰਨ। ਅੰਤ ਵਿੱਚ ਉਨ੍ਹਾਂ ਕਿਹਾ ਕਿ GRP ਅਤੇ RPF ਯਾਤਰੀਆਂ ਦੀ ਸੁਰੱਖਿਆ ਅਤੇ ਰੇਲਵੇ ਸੰਪਤੀ ਦੀ ਰੱਖਿਆ ਲਈ 24 ਘੰਟੇ ਤਾਇਨਾਤ ਹੈ ਅਤੇ ਗਣਤੰਤਰ ਦਿਵਸ ਦੇ ਮੌਕੇ ਸੁਰੱਖਿਆ ਪ੍ਰਬੰਧ ਹੋਰ ਵੀ ਮਜ਼ਬੂਤ ਰੱਖੇ ਗਏ ਹਨ।

LEAVE A REPLY

Please enter your comment!
Please enter your name here