ਪੰਜਾਬ ਜਲੰਧਰ ਪੁਲਿਸ ਦੀ ਬੇਅਦਬੀ ਮਾਮਲੇ ’ਚ ਵੱਡੀ ਕਾਰਵਾਈ/ ਪੁਲਿਸ ਨੇ ਘਟਨਾ ਦੇ ਆਰੋਪੀ ਨੂੰ ਕੀਤਾ ਗ੍ਰਿਫਤਾਰ By admin - January 21, 2026 0 4 Facebook Twitter Pinterest WhatsApp ਜਲੰਧਰ ਦਿਹਾਤੀ ਪੁਲਿਸ ਨੇ ਬੇਅਦਬੀ ਮਾਮਲੇ ਵਿਚ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਘਟਨਾ ਦੇ ਆਰੋਪੀ ਨੂੰ ਟਰੇਸ ਕਰ ਕੇ ਗ੍ਰਿਫਤਾਰ ਕਰ ਲਿਆ ਹੈ। ਘਟਨਾ ਤੋਂ ਬਾਅਦ ਪੁਲਿਸ ਨੇ ਜਾਂਚ ਕਰਦਿਆਂ ਇਲਾਕੇ ਅੰਦਰ ਲੱਗੇ ਅੰਦਰ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਗਈ, ਜਿਸ ਦੌਰਾਨ ਆਰੋਪੀ ਦੀ ਪਛਾਣ ਹੋਈ। ਪੁਲਿਸ ਨੇ ਇਸ ਘਟਨਾ ਵਿੱਚ ਸ਼ਾਮਲ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਘਟਨਾ ਵਿਚ ਸ਼ਾਮਲ ਇਕ 15 ਸਾਲਾ ਨਾਬਾਲਿਗ ਦੱਸਿਆ ਜਾ ਰਿਹਾ ਐ। ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਐਸਐਸਪੀ ਜਲੰਧਰ ਦਿਹਾਤੀ ਨੇ ਅੱਗੇ ਕਿਹਾ ਕਿ ਕਾਨੂੰਨ ਅਨੁਸਾਰ ਲੋੜੀਂਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ, ਅਤੇ ਮਾਮਲੇ ਦੇ ਸਾਰੇ ਪਹਿਲੂਆਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਜਲੰਧਰ ਅਧੀਨ ਆਉਂਦੇ ਗੁਰਾਇਆ ਖੇਤਰ ਦੇ ਪਿੰਡ ਮਾਹਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ ਸੀ। ਪਿੰਡ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੁਆਰ ਵਿਖੇ ਵਾਪਰੀ ਇਸ ਘਟਨਾ ਤੋਂ ਬਾਅਦ ਪੂਰੇ ਪਿੰਡ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਤਣਾਅ ਫੈਲ ਗਿਆ ਸੀ। ਪਿੰਡ ਵਾਸੀਆਂ ਨੇ ਇਸ ਘਟਨਾ ਨੂੰ ਆਪਣੇ ਧਰਮ ‘ਤੇ ਸਿੱਧਾ ਹਮਲਾ ਦੱਸਿਆ ਹੈ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਸੀ। ਘਟਨਾ ਤੋਂ ਬਾਦ ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਸੀ। ਜਾਣਕਾਰੀ ਅਨੁਸਾਰ ਗੁਰਦੁਆਰੇ ‘ਚ ਸੀਸੀਟੀਵੀ ਕੈਮਰੇ ਲੱਗੇ ਹੋਏ ਹਨ, ਪਰ ਘਟਨਾ ਸਮੇਂ ਕੋਈ ਵੀ ਚਾਲੂ ਨਹੀਂ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਪ੍ਰਸ਼ਾਸਨ ਮੌਕੇ ‘ਤੇ ਪਹੁੰਚ ਗਿਆ। ਡੀਐਸਪੀ ਫਿਲੌਰ ਤੇ ਐਸਐਚਓ ਗੁਰਾਇਆ ਨੇ ਸਥਿਤੀ ਦਾ ਜਾਇਜ਼ਾ ਲਿਆ ਤੇ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ। ਪਿੰਡ ਦੀ ਸਰਪੰਚ ਬਲਵਿੰਦਰ ਕੌਰ ਨੇ ਇਸ ਘਟਨਾ ਨੂੰ ਬਹੁਤ ਹੀ ਮੰਦਭਾਗਾ ਦੱਸਦੇ ਹੋਏ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਫੜ ਕੇ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਸੀ। ਘਟਨਾ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸਮੇਤ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਨਰਾਜਗੀ ਜਾਹਰ ਕੀਤੀ ਸੀ। ਮੀਡੀਆ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੋਣਾ ਵੱਡੀ ਚਿੰਤਾ ਦਾ ਵਿਸ਼ਾ ਹੈ। ਮੌਜੂਦਾ ਪੰਜਾਬ ਸਰਕਾਰ ਇਨ੍ਹਾਂ ਨੂੰ ਰੋਕਣ ਵਿਚ ਅਸਫਲ ਸਿੱਧ ਹੋਈ ਹੈ ਅਤੇ ਬਹੁਤੀਆਂ ਘਟਨਾਵਾਂ ਵਿਚ ਸਾਹਮਣੇ ਆਏ ਦੋਸ਼ੀਆਂ ਖਿਲਾਫ਼ ਵੀ ਕੋਈ ਮਿਸਾਲੀ ਕਾਰਵਾਈ ਨਹੀਂ ਕਰ ਸਕੀ, ਜੋ ਸਿੱਖ ਭਾਵਨਾਵਾਂ ਨੂੰ ਗਹਿਰੀ ਸੱਟ ਮਾਰਨ ਦਾ ਪ੍ਰਗਟਾਵਾ ਹੈ। ਉਨ੍ਹਾਂ ਕਿਹਾ ਕਿ ਤਾਜ਼ਾ ਘਟਨਾ ਵਿਚ ਜਲੰਧਰ ਦੇ ਪਿੰਡ ਮਾਹਲਾ ਵਿਚ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜ ਦੇਣਾ ਸਿੱਖ ਭਾਵਨਾਵਾਂ ਨੂੰ ਸਿੱਧੀ ਚੁਣੌਤੀ ਹੈ। ਇਹ ਘਟਨਾ ਵੀ ਵੱਡੀ ਸਾਜ਼ਿਸ਼ ਦਾ ਹਿੱਸਾ ਲਗਦੀ ਹੈ, ਕਿਉਂਕਿ ਇਥੇ ਗੁਰਦੁਆਰਾ ਸਾਹਿਬ ਵਿਚ ਲੱਗੇ ਕੈਮਰੇ ਵੀ ਬੰਦ ਸਨ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਇਹ ਹੈ ਕਿ ਸਰਕਾਰ ਵੱਲੋਂ ਬੇਅਦਬੀਆਂ ਦਾ ਕੋਈ ਗੰਭੀਰ ਨੋਟਿਸ ਨਹੀਂ ਲਿਆ ਜਾ ਰਿਹਾ ਅਤੇ ਅਜਿਹੀਆਂ ਘਟਨਾਵਾਂ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸੇ ਤਰ੍ਹਾਂ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਘਟਨਾ ਦਾ ਸਖ਼ਤ ਨੋਟਿਸ ਲੈਂਦਿਆਂ ਘਟਨਾ ਦੀ ਜਾਂਚ ਦੇ ਆਦੇਸ਼ ਦਿੱਤੇ ਸਨ। ਉਨ੍ਹਾਂ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਸੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਾਡੇ ਜਾਗਤ ਜੋਤ ਗੁਰੂ ਹਨ, ਜਿਨ੍ਹਾਂ ਕਰਕੇ ਸਾਡੀ ਹੋਂਦ ਹੈ, ਇਸ ਲਈ ਗੁਰੂ ਸਾਹਿਬ ਜੀ ਦੇ ਮਾਣ ਸਤਿਕਾਰ ਨਾਲ ਸਾਨੂੰ ਕਿਸੇ ਤਰ੍ਹਾਂ ਦਾ ਵੀ ਸਮਝੌਤਾ ਨਹੀਂ ਕਰਨਾ ਚਾਹੀਦਾ। ਉਨ੍ਹਾਂ ਕਿਹਾ ਗੁਰਦੁਆਰਾ ਸਾਹਿਬ ਅੰਦਰ ਹਰ ਸਮੇਂ ਪਹਿਰੇਦਾਰੀ, ਗੁਰੂ ਘਰ ਦੇ ਪ੍ਰਬੰਧ ਪੁਖਤਾ ਅਤੇ ਸੁਰੱਖਿਅਤ ਬਣਾਉਣ ਵਿੱਚ ਸਾਨੂੰ ਆਪਣੀ ਜਿੰਮੇਵਾਰੀ ਸਮਝਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਈ ਥਾਵਾਂ ਉੱਤੇ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਵਿੱਚ ਅਜੇ ਵੀ ਢਿਲਾਈ ਵਰਤੀ ਜਾ ਰਹੀ ਹੈ, ਜੋ ਦਰਸਾਉਂਦਾ ਹੈ ਕਿ ਪ੍ਰਬੰਧਕਾਂ ਲਈ ਗੁਰੂ ਸਾਹਿਬ ਜੀ ਦੇ ਮਾਣ ਸਤਿਕਾਰ ਨਾਲੋਂ ਵਧੇਰੇ ਜ਼ਰੂਰੀ ਆਪਣੀ ਚੌਧਰ ਹੈ। ਉਨ੍ਹਾਂ ਸਿੱਖ ਸੰਗਤ ਨੂੰ ਤਾਕੀਦ ਕੀਤੀ ਕਿ ਆਪੋ-ਆਪਣੇ ਗੁਰਦੁਆਰਾ ਸਾਹਿਬਾਨ ਵਿਖੇ ਹਰ ਸਮੇਂ ਪਹਿਰੇਦਾਰੀ, ਚੱਲਦੀ ਹਾਲਤ ਵਿੱਚ ਕੈਮਰਿਆਂ ਦਾ ਪ੍ਰਬੰਧ ਯਕੀਨੀ ਬਣਾਉਣ। https://knocknews.tv/wp-content/uploads/2026/01/2-1.mp4