ਪੰਜਾਬ ਫਤਿਆਬਾਦ ਨੇੜੇ ਸੜਕ ਹਾਦਸੇ ’ਚ ਇਕ ਮੌਤ/ ਮੋਟਰ ਸਾਈਕਲ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ By admin - January 21, 2026 0 5 Facebook Twitter Pinterest WhatsApp ਥਾਣਾ ਗੋਇੰਦਵਾਲ ਸਾਹਿਬ ਅਧੀਨ ਕਸਬਾ ਫਤਿਆਬਾਦ ਨੇੜੇ ਵਾਪਰੇ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਇਕ ਹੋਰ ਗੰਭੀਰ ਜ਼ਖਮੀ ਹੋ ਗਿਆ। ਇਹ ਹਾਦਸਾ ਮੋਟਰ ਸਾਈਕਲ ਨੂੰ ਅਣਪਛਾਤੇ ਵਾਹਨ ਵੱਲੋਂ ਟੱਕਰ ਮਾਰਨ ਕਾਰਨ ਵਾਪਰਿਆ ਹੈ। ਮ੍ਰਿਤਕ ਦੀ ਪਛਾਣ ਸਰਬਜੀਤ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਘੜੂਮ ਹਰੀਕੇ ਪੱਤਣ ਵਜੋਂ ਹੋਈ ਹੈ। ਮੌਕੇ ਤੇ ਪਹੁੰਚੀ ਪੁਲਿਸ ਚੌਂਕੀ ਫਤਿਆਬਾਦ ਦੀ ਪੁਲਿਸ ਨੇ ਜਖਮੀ ਨੂੰ ਹਸਪਤਾਲ ਦਾਖਲ ਕਰਵਾਇਆ ਤੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਮੋਟਰਸਾਈਕਲ ਨੰ ਪੀਬੀ 46 ਯੂ 0896 ਸਵਾਰ ਵਿਅਕਤੀ ਫਤਿਆਬਾਦ ਤੋਂ ਚੋਹਲਾ ਸਾਹਿਬ ਵਾਲੀ ਸੜਕ ਤੇ ਜਾ ਰਹੇ ਸਨ ਕਿ ਡੇਰਾ ਰਾਧਾ ਸਵਾਮੀ ਨੇੜੇ ਅਣਪਛਾਤੇ ਵਾਹਨ ਨਾਲ ਟੱਕਰ ਹੋ ਗਈ ਜਿਸ ਨਾਲ ਮੋਟਰਸਾਈਕਲ ਸਵਾਰ ਇੱਕ ਵਿਅਕਤੀ ਦੀ ਮੌਤ ਹੋ ਗਈ ਜਦ ਕਿ ਦੂਜਾ ਗੰਭੀਰ ਜਖਮੀ ਹੋ ਗਿਆ ਜਿਸ ਨੂੰ ਇਲਾਜ ਲਈ ਹਸਪਤਾਲ ਭੇਜ ਦਿੱਤਾ ਗਿਆ। ਪੁਲਿਸ ਚੌਂਕੀ ਫਤਿਆਬਾਦ ਵੱਲੋ ਮੌਕੇ ਤੇ ਪਹੁੰਚ ਕੇ ਕਾਰਵਾਈ ਆਰੰਭ ਦਿੱਤਾ। ਮ੍ਰਿਤਕ ਦੀ ਪਛਾਣ ਸਰਬਜੀਤ ਸਿੰਘ ਪੁੱਤਰ ਕੁਲਵੰਤ ਸਿੰਘ ਨਿਵਾਸੀ ਘੜੂਮ ਹਰੀਕੇ ਪੱਤਣ ਵੱਜੋਂ ਹੋਈ ਜਦ ਕਿ ਜਖਮੀ ਵਿਅਕਤੀ ਦੀ ਪਛਾਣ ਨਹੀਂ ਹੋ ਸਕੀ। ਪੁਲਿਸ ਵੱਲੋਂ ਹਾਦਸੇ ਦੇ ਕਾਰਨ ਦੀ ਜਾਂਚ ਕੀਤੀ ਜਾ ਰਹੀ ਹੈ।