ਫਤਹਿਗੜ੍ਹ ਸਾਹਿਬ ਵਿਖੇ ਨੈਸ਼ਨਲ ਹਾਈਵੇ ’ਤੇ ਧਰਨਾ/ ਹਾਈਵੇ ’ਤੇ ਰਸਤੇ ਦੀ ਮੰਗ ਕਰ ਰਹੇ ਸਥਾਨਕ ਵਾਸੀ/ ਵਿਧਾਇਕ ਲਖਬੀਰ ਸਿੰਘ ਰਾਏ ਨੇ ਕੀਤੀ ਸ਼ਿਰਕਤ

0
7

ਪਿੰਡ ਰਾਮਪੁਰ ਵਿਖੇ ਇਲਾਕਾ ਨਿਵਾਸੀਆਂ ਵੱਲੋਂ ਨਵੇਂ ਨੈਸ਼ਨਲ ਹਾਈਵੇ ਉੱਤੇ ਰਸਤੇ ਦੀ ਮੰਗ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਧਰਨਾ ਦਿੱਤਾ ਜਾ ਰਿਹਾ ਐ। ਧਰਨੇ ਵਿੱਚ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ ਵਿਧਾਇਕ ਲਖਬੀਰ ਸਿੰਘ ਰਾਏ ਲੋਕਾਂ ਦੀ ਮੰਗ ਨਾਲ ਸਹਿਮਤੀ ਜਾਹਰ ਕਰਦਿਆਂ ਕਿਹਾ ਕਿ ਇਲਾਕਾ ਨਿਵਾਸੀਆਂ ਦੀ ਇਸ ਜਾਇਜ਼ ਮੰਗ ਨੂੰ ਨੈਸ਼ਨਲ ਹਾਈਵੇ ਵੱਲੋਂ ਛੇਤੀ ਪੂਰਾ ਕੀਤਾ ਜਾਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਡਿਪਟੀ ਕਮਿਸ਼ਨਰ ਫਤਿਹਗੜ੍ਹ ਸਾਹਿਬ ਵੱਲੋਂ ਸਬੰਧਤ ਵਿਭਾਗ ਨੂੰ ਲਿਖਿਆ ਜਾ ਚੁੱਕਿਆ ਹੈ ਪਰ ਨੈਸ਼ਨਲ ਹਾਈਵੇ ਵੱਲੋਂ ਟਾਲ ਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਨੈਸ਼ਨਲ ਹਾਈਵੇ ਵੱਲੋਂ ਅਜਿਹਾ ਨਹੀਂ ਕੀਤਾ ਜਾਂਦਾ ਤਾਂ ਉਹ ਇਲਾਕਾ ਨਿਵਾਸੀਆਂ ਦੇ ਹੱਕ ਵਿੱਚ ਹਰ ਤਰ੍ਹਾਂ ਦਾ ਸੰਘਰਸ਼ ਕਰਨ ਨੂੰ ਤਿਆਰ ਹਨ।

LEAVE A REPLY

Please enter your comment!
Please enter your name here