ਪੰਜਾਬ ਅਜਨਾਲਾ ’ਚ ਵਿਧਾਇਕ ਧਾਲੀਵਾਲ ਨੇ ਵੰਡੀਆਂ ਮਸ਼ੀਨਾਂ/ ਬਣਾਏ ਜਾਣਗੇ ਸਿਹਤ ਯੋਜਨਾ ਕਾਰਡ/ ਲੋਕਾਂ ਨੂੰ ਮਿਲੇਗੀ ਮੁਫਤ ਸਿਹਤ ਸਹੂਲਤ By admin - January 23, 2026 0 5 Facebook Twitter Pinterest WhatsApp ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਲੋਕਾਂ ਦੇ ਕਾਰਡ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਐ, ਇਸੇ ਦੇ ਤਹਿਤ ਅੱਜ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਅਜਨਾਲਾ ਪੁੱਜੇ ਜਿੱਥੇ ਉਨ੍ਹਾਂ ਨੇ ਪਾਰਟੀ ਦੇ ਯੂਥ ਵਲੰਟੀਅਰਾਂ ਨੂੰ ਮਸ਼ੀਨਾਂ ਵੰਡੀਆਂ। ਇਨ੍ਹਾਂ ਮਸ਼ੀਨਾਂ ਦੀ ਵਰਤੋਂ ਲੋਕਾਂ ਦੇ ਕਾਰਡ ਬਣਾਉਣ ਲਈ ਕੀਤੀ ਜਾਵੇਗੀ। ਇਸ ਮੌਕੇ ਵਿਧਾਇਕ ਧਾਲੀਵਾਲ ਨੇ ਵਲੰਟੀਅਰਾਂ ਨੂੰ ਪਿੰਡ ਪਿੰਡ ਜਾ ਕੇ ਲੋਕਾਂ ਦੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਹ ਸਹੂਲਤ ਬਿਨਾਂ ਕਿਸੇ ਦੇਰੀ ਦੇ ਮਿਲਣੀ ਚਾਹੀਦੀ ਹੈ। ਇਸ ਮੌਕੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਅੰਦਰ ਮੁੱਖ ਮੰਤਰੀ ਸਿਹਤ ਯੋਜਨਾ ਦੇ ਤਹਿਤ ਲੋਕਾਂ ਨੂੰ ਸਿਹਤ ਸਹੂਲਤ ਦਿੱਤੀ ਜਾ ਰਹੀ ਹੈ, ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਨੂੰ ਮਸ਼ੀਨਾਂ ਦਿੱਤੀਆਂ ਹਨ ਤਾਂ ਕਿ ਪਿੰਡ ਪਿੰਡ ਜਾ ਕੇ ਲੋਕਾਂ ਦੇ ਕਾਰਡ ਬਣਾਏ ਜਾ ਸਕਣ। ਉਹਨਾਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਕਿਸੇ ਤਰ੍ਹਾਂ ਦੀ ਕੋਈ ਪੈਸੇ ਦੇਣ ਦੀ ਜਰੂਰਤ ਨਹੀਂ ਹੈ ਅਤੇ ਨਾ ਹੀ ਕਿਸੇ ਸਰਕਾਰੀ ਦਫਤਰ ਵਿਚ ਜਾਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਕੋਈ ਵੀ ਆ ਕੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਵਾ ਸਕਦਾ ਹੈ।