ਅੰਮ੍ਰਿਤਸਰ ਤੇ ਕਸਬਾ ਤਰਸਿੱਕਾ ’ਚ ਫਾਇਰਿੰਗ/ ਬੈਂਕ ਏਟੀਐਮ ਦੇ ਬਾਹਰ ਚੱਲੀਆਂ ਗੋਲੀਆਂ/ ਪੈਸੇ ਕਢਵਾਉਣ ਆਇਆ ਵਿਅਕਤੀ ਜ਼ਖ਼ਮੀ

0
4

ਅੰਮ੍ਰਿਤਸਰ ਦੇ ਕਸਬਾ ਤਰਸਿੱਕਾ ਵਿਖੇ ਹਾਲਾਤ ਉਸ ਵੇਲੇ ਦਹਿਸ਼ਤ ਵਾਲੇ ਬਣ ਗਏ ਜਦੋਂ ਇੱਥੇ ਬੈਂਕ ਦੇ ਏਟੀਐਮ ਸਾਹਮਣੇ ਗੋਲੀਆਂ ਚੱਲ ਗਈਆਂ। ਇਸ ਘਟਨਾ ਵਿਚ ਬੈਂਕ ਵਿਚੋਂ ਪੈਸੇ ਕਢਵਾਉਣ ਆਇਆ ਇਸ ਵਿਅਕਤੀ ਜ਼ਖਮੀ ਹੋ ਗਿਆ। ਜਾਣਕਾਰੀ ਮੁਤਾਬਕ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ ਅਚਾਨਕ ਗੋਲੀਆਂ ਚਲਾਈਆਂ ਗਈਆਂ। ਜ਼ਖ਼ਮੀ ਦੀ ਪਹਿਚਾਣ ਬਲਜੀਤ ਸਿੰਘ ਵਜੋਂ ਹੋਈ ਹੈ, ਜੋ ਕੁਝ ਦਿਨ ਪਹਿਲਾਂ ਹੀ ਦੁਬਈ ਤੋਂ ਵਾਪਸ ਪੰਜਾਬ ਆਇਆ ਸੀ।
ਖਬਰਾਂ ਮੁਤਾਬਕ ਉਹ ਆਪਣੀ ਬੇਟੀ ਦੇ ਨਾਲ ਏਟੀਐਮ ਤੋਂ ਪੈਸੇ ਕਢਵਾਉਣ ਲਈ ਪਹੁੰਚਿਆ ਸੀ ਕਿ ਉਸ ਸਮੇਂ ਉੱਥੇ ਮੌਜੂਦ ਦੋ ਨੌਜਵਾਨਾਂ ਨੇ ਉਸ ’ਤੇ ਗੋਲੀਆਂ ਚਲਾ ਦਿੱਤੀਆਂ। ਇੱਕ ਗੋਲੀ ਬਲਜੀਤ ਸਿੰਘ ਦੇ ਮੋਢੇ ’ਚ ਲੱਗੀ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਉਸ ਨੂੰ ਤੁਰੰਤ ਇਲਾਜ ਲਈ ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਦੋਸ਼ੀਆਂ ਦੀ ਪਹਿਚਾਣ ਕਰਨ ਅਤੇ ਗ੍ਰਿਫ਼ਤਾਰੀ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ। ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦੀ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।

LEAVE A REPLY

Please enter your comment!
Please enter your name here