ਪੰਜਾਬ ਫਰੀਦਕੋਟ ਵਿਖੇ ਕਰਵਾਈ ਫੁੱਲ ਡਰੈਸ ਰਿਹਰਸਲ/ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ By admin - January 24, 2026 0 3 Facebook Twitter Pinterest WhatsApp 26 ਜਨਵਰੀ ਦੇ ਸਮਾਗਮ ਨੂੰ ਮੁੱਖ ਰੱਖਦਿਆਂ ਅੱਜ ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਫੁੱਲ ਡਰੈਸ ਰਿਹਸਲ ਕਰਵਾਈ ਗਈ। ਇਸ ਦੌਰਾਨ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵੱਲੋਂ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਪਰੇਡ ਦੀ ਸਲਾਮੀ ਲਈ। ਇਸ ਦੌਰਾਨ ਸਕੂਲੀ ਬੱਚਿਆਂ ਵੱਲੋਂ ਵੀ ਦੇਸ਼ ਭਗਤੀ ਦੇ ਗੀਤਾਂ ਤੇ ਰੰਗਾਰੰਗ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਸਮਾਗਮ ਦੀ ਸਫਲਤਾ ਲਈ ਅਧਿਕਾਰੀਆਂ ਨੂੰ ਹਦਾਇਤਾਂ ਵੀ ਦਿੱਤੀਆਂ। ਦੱਸ ਦਈਏ ਕਿ ਗਣਤੰਤਰ ਦੇ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ ਸੰਜੀਵ ਅਰੋੜਾ ਸ਼ਮੂਲੀਅਤ ਕਰ ਰਹੇ ਹਨ ਜੋ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਅਤੇ ਪੰਜਾਬ ਵਾਸੀਆਂ ਦੇ ਨਾਮ ਪੰਜਾਬ ਸਰਕਾਰ ਦਾ ਸੁਨੇਹਾ ਦੇਣਗੇ। ਐਸਐਸਪੀ ਫਰੀਦਕੋਟ ਮੈਡਮ ਪ੍ਰਗਿਆ ਜੈਨ ਵੱਲੋਂ ਵੀ ਗਣਤੰਤਰ ਦਿਵਸ ਮੌਕੇ ਹੋਣ ਵਾਲੇ ਸਮਾਗਮ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਪੁਲਿਸ ਵੱਲੋਂ ਕੀਤੇ ਗਏ ਇੰਤਜ਼ਾਮਾਂ ਦੀ ਜਾਣਕਾਰੀ ਦਿੱਤੀ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਵੱਡੀ ਗਿਣਤੀ ਵਿੱਚ ਪੁਲਿਸ ਬਲ ਤੈਨਾਤ ਕਰ ਕੇ ਸਮਾਗਮ ਪ੍ਰਬੰਧਾਂ ਦੀ ਸੁਰੱਖਿਆ ਯਕੀਨੀ ਬਣਾਈ ਗਈ ਹੈ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਉਹਨਾਂ ਨੂੰ ਕਿਸੇ ਕਿਸਮ ਦੀ ਕੋਈ ਸ਼ੱਕੀ ਗਤੀਵਿਧੀ ਜਾਂ ਸ਼ੱਕੀ ਵਿਅਕਤੀ ਨਜ਼ਰ ਆਉਂਦਾ ਹੈ ਤਾਂ ਉਸ ਦੀ ਤੁਰੰਤ ਸੂਚਨਾ ਪੁਲਿਸ ਨੂੰ ਦੇਣ ਤਾਂ ਜੋ ਸਮੇਂ ਰਹਿੰਦੇ ਹਾਂ ਕਾਰਵਾਈ ਕੀਤੀ ਜਾ ਸਕੇ।