ਪੰਜਾਬ ਫ਼ਰੀਦਕੋਟ ਪੁਲਿਸ ਨੇ ਕੱਢਿਆ ਫਲੈਗ ਮਾਰਚ/ ਗਣਤੰਤਰ ਦਿਵਸ ਨੂੰ ਲੈ ਕੇ ਵਧਾਈ ਚੌਕਸੀ By admin - January 25, 2026 0 5 Facebook Twitter Pinterest WhatsApp ਫਰੀਦਕੋਟ ਪੁਲਿਸ ਨੇ ਗਣਤੰਤਰ ਦਿਵਸ ਦੇ ਚਲਦਿਆਂ ਸ਼ਹਿਰ ਅੰਦਰ ਸੁਰੱਖਿਆ ਪ੍ਰਬੰਧ ਮਜਬੂਤ ਕੀਤੇ ਜਾ ਰਹੇ ਨੇ। ਇਸੇ ਤਹਿਤ ਪੁਲਿਸ ਪ੍ਰਸ਼ਾਸਨ ਨੇ ਐਸਐਸਪੀ ਪ੍ਰਗਿਆ ਜੈਨ ਦੀ ਅਗਵਾਈ ਹੇਠ ਸ਼ਹਿਰ ਅੰਦਰ ਫਲੈਗ ਮਾਰਚ ਕੱਢਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਡਾਕਟਰ ਪ੍ਰਗਿਆ ਜੈਨ ਨੇ ਦੱਸਿਆ ਕਿ ਗਣਤੰਤਰ ਦਿਵਸ ਨੂੰ ਲੈ ਕੇ ਸੁਰੱਖਿਆ ਪ੍ਰਬੰਧ ਪੂਰੀ ਤਰ੍ਹਾਂ ਚੌਕਸ ਕੀਤੇ ਗਏ ਹਨ ਅਤੇ ਅੱਜ ਸ਼ਹਿਰ ਅੰਦਰ ਜੋ ਫਲੈਗ ਮਾਰਚ ਕੱਢਿਆ ਜਾ ਰਿਹਾ ਹੈ ਤਾਂ ਜੋ ਲੋਕਾਂ ਅੰਦਰ ਸੁਰੱਖਿਆ ਦੀ ਭਾਵਨਾ ਪੈਦਾ ਕੀਤੀ ਜਾ ਸਕੇ। ਉਹਨਾਂ ਦੱਸਿਆ ਕਿ ਜੇਕਰ ਕੋਈ ਸ਼ਰਾਰਤੀ ਅਨਸਰ ਇਸ ਮੌਕੇ ਸ਼ਰਾਰਤਬਾਜ਼ੀ ਕਰਨ ਦੀ ਸੋਚ ਰਿਹਾ ਤਾਂ ਉਸਦੇ ਇਸ ਮਨਸੂਬੇ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਏਗਾ। ਉਨ੍ਹਾਂ ਦੱਸਿਆ ਕੇ ਇਹ ਫਲੈਗ ਮਾਰਚ ਕੱਲ੍ਹ ਵੀ ਲਗਾਤਾਰ ਜਾਰੀ ਰਹਿਣਗੇ ਅਤੇ ਇਸ ਤੋਂ ਇਲਾਵਾ ਸ਼ਹਿਰ ਅੰਦਰ ਨਾਕੇਬੰਦੀ ਕਰ ਚੈਕਿੰਗ ਵੀ ਕੀਤੀ ਜਾਵੇਗੀ।