ਗੁਰਦਾਸਪੁਰ ਪੁਲਿਸ ਵੱਲੋਂ ਰੇਲਵੇ ਸਟੇਸ਼ਨ ਦੀ ਜਾਂਚ/ ਬਾਰੀਕੀ ਨਾਲ ਕੀਤੀ ਚੈਕਿੰਗ, ਡਸਟਬੀਨ ਤਕ ਖੰਗਾਲੇ/ ਰੇਲਵੇ ਲਾਈਨ ਧਮਾਕੇ ਤੋਂ ਬਾਅਦ ਵਧਾਈ ਚੌਕਸੀ

0
7

ਗੁਰਦਾਸਪੁਰ ਪੁਲਿਸ ਵੱਲੋਂ 26 ਜਨਵਰੀ ਦੇ ਮੱਦੇਨਜ਼ਰ ਸ਼ਹਿਰ ਅੰਦਰ ਚੌਕਸੀ ਵਧਾ ਦਿੱਤੀ ਹੈ। ਖਾਸ ਕਰ ਕੇ ਬੀਤੇ ਦਿਨ ਰੇਲਵੇ ਲਾਈਨ ਉਤੇ ਹੋਏ ਧਮਾਕੇ ਤੋਂ ਬਾਦ ਰੇਲਵੇ ਸਟੇਸ਼ਨਾਂ ਦੀ ਸੁਰੱਖਿਆ ਵਧਾ ਦਿੱਤੀ ਹੈ। ਇਸੇ ਤਹਿਤ ਥਾਣਾ ਧਾਰੀਵਾਲ ਦੀ ਪੁਲਿਸ ਨੇ ਡੀਐਸਪੀ ਕੁਲਵੰਤ ਮਾਨ ਦੀ ਅਗਵਾਈ ਹੇਠ ਰੇਲਵੇ ਸਟੇਸ਼ਨ ਦੀ ਵਿਸ਼ੇਸ਼ ਚੈਕਿੰਗ ਕੀਤੀ।
ਮੌਕੇ ਤੇ ਮੌਜੂਦ ਡੀਐਸਪੀ ਕੁਲਵੰਤ ਮਾਨ ਰੇਲਵੇ ਸਟੇਸ਼ਨ ਧਾਰੀਵਾਲ ਦੇ ਆਲੇ ਦੁਆਲੇ ਘੁੰਮ ਰਹੇ ਕੁਝ ਸ਼ੱਕੀ ਨੌਜਵਾਨਾਂ ਨੂੰ ਘੇਰ ਕੇ ਉਹਨਾਂ ਵੱਲੋਂ ਬਰੀਕੀ ਦੇ ਨਾਲ ਪੁੱਛ ਗਿਛ ਕੀਤੀ ਗਈ ਅਤੇ ਉਹਨਾਂ ਦੀ ਤਲਾਸ਼ੀ ਲਈ ਗਈ। ਪੁਲਿਸ ਵੱਲੋਂ ਰੇਲਵੇ ਸਟੇਸ਼ਨ ਦੇ ਡਸਟਬੀਨ ਤੱਕ ਖੰਗਾਲੇ ਗਏ ਅਤੇ ਯਾਤਰੀਆਂ ਦੇ ਸਮਾਨ ਦੀ ਵੀ ਤਲਾਸ਼ੀ ਲਈ ਗਈ।
ਗੱਲਬਾਤ ਦੌਰਾਨ ਡੀਐਸਪੀ ਕੁਲਵੰਤ ਮਾਨ ਨੇ ਕਿਹਾ ਕਿ ਮਾਨਯੋਗ ਐਸਐਸਪੀ ਸਾਹਿਬ ਗੁਰਦਾਸਪੁਰ ਦੀਆਂ ਹਦਾਇਤਾਂ ਤੇ ਉਹਨਾਂ ਵੱਲੋਂ 26 ਜਨਵਰੀ ਗਣਤੰਤਰ ਦਿਵਸ ਨੂੰ ਧਿਆਨ ਵਿੱਚ ਰੱਖਦੇ ਹੋਏ ਧਾਰੀਵਾਲ ਸ਼ਹਿਰ ਔਰ ਇਲਾਕੇ ਦੇ ਵਿੱਚ ਕੜੇ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਪਹਿਲਾਂ ਪੁਲਿਸ ਨੇ ਬੱਸ ਸਟੈਂਡ ਧਾਰੀਵਾਲ ਵਿਖੇ ਬੱਸਾਂ ਨੂੰ ਰੋਕ ਕੇ ਬੱਸਾਂ ਵਿੱਚ ਬੈਠੀਆਂ ਸਵਾਰੀਆਂ ਦੀ ਤੇ ਉਹਨਾਂ ਦੇ ਬੈਗਾਂ ਦੀ ਤਲਾਸ਼ੀ ਲਈ ਇਸ ਦੇ ਬਾਅਦ ਆਉਣ ਜਾਣ ਵਾਲੀਆਂ ਕਾਰਾਂ ਤੇ ਮੋਟਰਸਾਈਕਲਾਂ ਨੂੰ ਰੋਕ ਕੇ ਵੀ ਚੈਕਿੰਗ ਅਭਿਆਨ ਚਲਾਇਆ।

LEAVE A REPLY

Please enter your comment!
Please enter your name here