ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਹਰਸਿਮਰਤ ਬਾਦਲ/ ਗੁਰੂ ਘਰ ਮੱਥਾ ਟੇਕ ਕੇ ਕੀਤੀ ਸਰਬੱਤ ਦੇ ਭਲੇ ਦੀ ਅਰਦਾਸ

0
7

ਬਠਿੰਡਾ ਤੋਂ ਅਕਾਲੀ ਸਾਂਸਦ ਹਰਸਿਮਰਤ ਕੌਰ ਬਾਦਲ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਗੁਰੂ ਘਰ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸਰਕਾਰ ਵੱਲ ਤਿੱਖੇ ਹਮਲੇ ਕੀਤੇ। ਬੀਬਾ ਬਾਦਲ ਨੇ ਕਿਹਾ ਕਿ 2022 ਦੀਆਂ ਚੋਣਾਂ ਤੋਂ ਪਹਿਲਾਂ ਬੀਬੀਆਂ ਨੂੰ 1000 ਰੁਪਏ ਦੇਣ ਦੇ ਨਾਂ ਉਤੇ ਡਾਟਾ ਇਕੱਠਾ ਕੀਤਾ ਗਿਆ ਸੀ ਪਰ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਕਿਸੇ ਵੀ ਔਰਤ ਨੂੰ ਇੱਕ ਧੇਲਾ ਨਹੀਂ ਮਿਲਿਆ। ਹੁਣ ਸਰਕਾਰ 10 ਲੱਖ ਦੇ ਨਵੇਂ ਵਾਅਦੇ ਕਰਕੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ।
ਕਾਨੂੰਨ ਵਿਵਸਥਾ ”ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਰੋਜ਼ਾਨਾ ਕਤਲ, ਲੁੱਟ-ਖੋਹ ਅਤੇ ਫਿਰੌਤੀਆਂ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਗੈਂਗਸਟਰਾਂ ਨੂੰ ਫੜਨ ਦੀ ਬਜਾਏ ਨਿਰਦੋਸ਼ ਨੌਜਵਾਨਾਂ ਨੂੰ ਗ੍ਰਿਫਤਾਰ ਕਰ ਰਹੀ ਹੈ। ਉਨ੍ਹਾਂ ਕਿਹਾ, “ਅਖਬਾਰਾਂ ਵਿੱਚ ਕਰੋੜਾਂ ਦੇ ਇਸ਼ਤਿਹਾਰ ਦੇ ਕੇ ”ਪ੍ਰਹਾਰ” ਵਰਗੀਆਂ ਮੁਹਿੰਮਾਂ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ ਪਰ ਹਕੀਕਤ ਵਿੱਚ ਕੋਈ ਵੱਡਾ ਗੈਂਗਸਟਰ ਨਹੀਂ ਫੜਿਆ ਗਿਆ।
ਉਨ੍ਹਾਂ ਕਿਹਾ ਕਿ ਨਾਮੀ ਗੈਂਗਸਟਰਾਂ ਵਿਰੁੱਧ ਸਬੂਤ ਨਾ ਹੋਣ ਦਾ ਬਹਾਨਾ ਬਣਾ ਕੇ ਉਨ੍ਹਾਂ ਨੂੰ ਛੱਡਿਆ ਜਾ ਰਿਹਾ ਹੈ। ਜੇਲ੍ਹਾਂ ਵਿੱਚ ਗੈਂਗਸਟਰਾਂ ਦੀਆਂ ਇੰਟਰਵਿਊਆਂ ਹੋ ਰਹੀਆਂ ਹਨ ਅਤੇ ਉਨ੍ਹਾਂ ਨੂੰ VIP ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਮੁੱਖ ਮੰਤਰੀ ਨੂੰ ਸਵਾਲ ਕੀਤਾ ਕਿ ਜੇਕਰ ਗੈਂਗਸਟਰਾਂ ਨੂੰ ਫੜਿਆ ਜਾ ਰਿਹਾ ਹੈ ਤਾਂ ਦਿਨ-ਦਿਹਾੜੇ ਹੋ ਰਹੀਆਂ ਮੌਤਾਂ ਅਤੇ ਲੁੱਟਾਂ-ਖੋਹਾਂ ਕਿਉਂ ਨਹੀਂ ਰੁਕ ਰਹੀਆਂ। ਉਨ੍ਹਾਂ ਕਿਹਾ ਕਿ ਸਰਕਾਰ ਕਰੋੜਾਂ ਰੁਪਏ ਤੇ ਇਸ਼ਤਿਹਾਰਾਂ ਜ਼ਰੀਏ ਆਪਣੀ ਪਿੱਠ ਥਪਥਪਾਉਣ ਵਿਚ ਲੱਗੀ ਹੋਈ ਹੈ ਜਦਕਿ ਪੰਜਾਬ ਵਾਸੀਆਂ ਦਾ ਜ਼ਮੀਨੀ ਪੱਧਰ ਉਤੇ ਬੂਰਾ ਹਾਲ ਹੋਇਆ ਪਿਆ ਹੈ।

LEAVE A REPLY

Please enter your comment!
Please enter your name here