ਜਥੇਦਾਰ ਗੜਗੱਜ ਦਾ ਸਿੱਖ ਆਬਾਦੀ ਨੂੰ ਲੈ ਕੇ ਵੱਡਾ ਬਿਆਨ/ ਘਟਦੀ ਸਿੱਖ ਆਬਾਦੀ ਤੇ ਪ੍ਰਗਟਾਈ ਚਿੰਤਾ/ ਸਿੱਖ ਪਰਿਵਾਰਾਂ ਨੂੰ ਵੱਧ ਬੱਚੇ ਪੈਦਾ ਕਰਨ ਦੀ ਅਪੀਲ

0
8

ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਦੀ ਲਗਾਤਾਰ ਘੱਟ ਰਹੀ ਅਬਾਦੀ ’ਤੇ ਗਹਿਰੀ ਚਿੰਤਾ ਜਤਾਈ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦੀ ਗਿਣਤੀ ਵਿੱਚ ਆ ਰਹੀ ਕਮੀ ਕੌਮ ਲਈ ਗੰਭੀਰ ਚੁਣੌਤੀ ਬਣਦੀ ਜਾ ਰਹੀ ਹੈ, ਜਿਸ ਵੱਲ ਹਰ ਸਿੱਖ ਨੂੰ ਸੰਵੇਦਨਸ਼ੀਲਤਾ ਨਾਲ ਧਿਆਨ ਦੇਣ ਦੀ ਲੋੜ ਹੈ। ਇਸ ਸੰਦਰਭ ਵਿੱਚ ਜਥੇਦਾਰ ਨੇ ਸਿੱਖ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਘੱਟੋ-ਘੱਟ ਤਿੰਨ ਜਾਂ ਉਸ ਤੋਂ ਵੱਧ ਬੱਚੇ ਪੈਦਾ ਕਰਨ ਬਾਰੇ ਸੋਚਣ, ਤਾਂ ਜੋ ਭਵਿੱਖ ਵਿੱਚ ਕੌਮ ਦੀ ਮਜ਼ਬੂਤੀ ਬਰਕਰਾਰ ਰਹੇ।
ਇੱਕ ਸਵਾਲ ਦੇ ਜਵਾਬ ਵਿੱਚ ਜਥੇਦਾਰ ਗੜਗੱਜ ਨੇ ਸਪਸ਼ਟ ਕੀਤਾ ਕਿ ਮੁੱਖ ਮੰਤਰੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਨੂੰ ਦਿੱਤੀਆਂ ਗਈਆਂ ਸ਼ਿਕਾਇਤਾਂ ਇਸ ਸਮੇਂ ਤਖਤ ਸਾਹਿਬ ਦੇ ਵਿਚਾਰ ਅਧੀਨ ਹਨ। ਉਨ੍ਹਾਂ ਮੀਡੀਆ ਅਦਾਰਿਆਂ ਨੂੰ ਤਾਕੀਦ ਕੀਤੀ ਕਿ ਕਿਸੇ ਵੀ ਤਰ੍ਹਾਂ ਦਾ ਮੀਡੀਆ ਟਰਾਇਲ ਕਰਨ ਤੋਂ ਪਰਹੇਜ਼ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਜੇਕਰ ਕੋਈ ਮੀਡੀਆ ਅਦਾਰਾ ਇਹਨਾਂ ਸ਼ਕਾਇਤਾਂ ਸਬੰਧੀ ਕੋਈ ਖ਼ਬਰ ਬਿਨ੍ਹਾਂ ਤੱਥਾਂ ਤੋਂ ਪ੍ਰਕਾਸ਼ਿਤ ਕਰਦਾ ਹੈ ਤਾਂ ਉਸ ਨੂੰ ਅਜਿਹੇ ਕੰਮਾਂ ਤੋ ਗੁਰੇਜ਼ ਕਰਨਾ ਚਾਹੀਦਾ ਹੈ। ਫੌਜੀ ਜਵਾਨ ਜੋਬਨਜੀਤ ਸਿੰਘ ਦੀ ਸ਼ਹੀਦੀ ’ਤੇ ਦੁੱਖ ਜ਼ਾਹਰ ਕਰਦਿਆਂ ਉਨ੍ਹਾਂ ਕਿਹਾ ਕਿ ਸਿੱਖ ਕੌਮ ਨੂੰ ਅਜਿਹੇ ਸੂਰਮਿਆਂ ’ਤੇ ਮਾਣ ਹੈ। ਉਨ੍ਹਾਂ ਕਿਹਾ ਕਿ ਉਹ ਸ਼ਹੀਦ ਦੇ ਪਰਿਵਾਰ ਨਾਲ ਮਿਲ ਕੇ ਦੁੱਖ ਵੰਡਾਉਣਗੇ।

LEAVE A REPLY

Please enter your comment!
Please enter your name here