ਕਪੂਰਥਲਾ ਦੇ ਪਿੰਡ ਖੀਰਾਂਵਾਲਾ ਨੇੜਿਓਂ ਲਾਸ਼ ਬਰਾਮਦ/ ਸੜਕ ’ਤੇ ਖੜ੍ਹੀ ਕਾਰ ਅੰਦਰ ਪਈ ਸੀ ਲਾਸ਼

0
2

ਕਪੂਰਥਲਾ ਦੇ ਪਿੰਡ ਖੀਰਾਂਵਾਲੀ ਵਿਖੇ ਹਾਲਾਤ ਉਸ ਵੇਲੇ ਦਹਿਸ਼ਤ ਵਾਲੇ ਬਣ ਗਏ ਜਦੋਂ ਲੋਕਾਂ ਨੇ ਇੱਥੇ ਸੜਕ ਕੰਢੇ ਖੜੀ ਕਾਰ ਵਿਚ ਇਕ ਨੌਜਵਾਨ ਦੀ ਲਾਸ਼ ਪਈ ਵੇਖੀ। ਲੋਕਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ, ਜਿਸ ਤੋਂ ਬਾਦ ਮੌਕੇ ਤੇ ਪਹੁੰਚੀ ਪੁਲਿਸ ਕਬਜੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਹਿਚਾਣ ਸੋਨਮਪ੍ਰੀਤ ਸਿੰਘ ਪੁੱਤਰ ਸੁਖਦੇਵ ਸਿੰਘ, ਵਾਸੀ ਪਿੰਡ ਤਲਵੰਡੀ ਚੌਧਰੀਆਂ ਵਜੋਂ ਹੋਈ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਸ ਦੀ ਪਤਨੀ ਦੀ ਕਰੀਬ ਇਕ ਸਾਲ ਪਹਿਲਾਂ ਮੌਤ ਹੋ ਚੁੱਕੀ ਸੀ, ਜਿਸ ਕਾਰਨ ਉਹ ਕਾਫ਼ੀ ਸਮੇਂ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਅਮਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਕ ਨੌਜਵਾਨ ਪਿੰਡ ਖੀਰਾਂਵਾਲੀ ਨੇੜੇ ਰੋਡ ’ਤੇ ਗੱਡੀ ਵਿਚ ਬੇਹੋਸ਼ੀ ਦੀ ਹਾਲਤ ਵਿੱਚ ਪਿਆ ਹੈ। ਪੁਲਿਸ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ 108 ਐਂਬੂਲੈਂਸ ਦੀ ਮਦਦ ਨਾਲ ਨੌਜਵਾਨ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਪਹੁੰਚਾਇਆ, ਜਿੱਥੇ ਡਿਊਟੀ ’ਤੇ ਮੌਜੂਦ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਏ.ਐਸ.ਆਈ. ਅਮਰਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ ਅਤੇ ਮਾਮਲੇ ਸਬੰਧੀ ਧਾਰਾ 174 ਅਧੀਨ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।

LEAVE A REPLY

Please enter your comment!
Please enter your name here