ਪੰਜਾਬ ਕਪੂਰਥਲਾ ਪਹੁੰਚੇ ਬਾਪੂ ਤਰਸੇਮ ਸਿੰਘ ਦਾ ਵੱਡਾ ਬਿਆਨ/ ਅਕਾਲੀ ਦਲ ਬਾਦਲ ਸਮਝੌਤਾ ਨਾ ਕਰਨ ਦਾ ਐਲਾਨ/ ਬੰਦੀ ਸਿੰਘਾਂ ਦੀ ਰਿਹਾਈ ਲਈ ਕੱਢੀ ਖਾਲਸਾ ਵਹੀਰ By admin - January 26, 2026 0 8 Facebook Twitter Pinterest WhatsApp ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਮੁੱਖੀ ਤਰਸੇਮ ਸਿੰਘ ਅੱਜ ਕਪੂਰਥਲਾ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਕਪੂਰਥਲਾ ਤੋਂ ਸੁਲਤਾਨਪੁਰ ਲੋਧੀ ਤੱਕ ਕੱਢੀ ਗਈ ਖਾਲਸਾ ਵਹੀਰ ਮਾਰਚ ਵਿਚ ਸ਼ਮੂਲੀਅਤ ਕੀਤੀ ਕੀਤੀ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਸਮਝੌਤੇ ਦਾ ਕੋਈ ਇਰਾਦਾ ਨਹੀਂ ਹੈ ਅਤੇ ਨਾ ਹੀ ਇਸ ਬਾਰੇ ਕੋਈ ਗੱਲਬਾਤ ਹੋਈ ਹੈ। ਇਸ ਦੌਰਾਨ ਸਰਕਾਰਾਂ ’ਤੇ ਤਿੱਖੇ ਨਿਸ਼ਾਨੇ ਸਾਧਦੇ ਹੋਏ ਉਨ੍ਹਾਂ ਕਿਹਾ ਕਿ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਨੂੰ ਜੇਲ੍ਹ ’ਚ ਡੱਕਿਆ ਹੋਇਆ ਹੈ ਜੋ ਲੋਕਤੰਤਰ ਦਾ ਘਾਣ ਹੈ।