ਪੰਜਾਬ ਸੰਗਰੂਰ ਵਿਖੇ ਬੀਕੇਯੂ ਸਿੱਧੂਪੁਰ ਦੀ ਮੀਟਿੰਗ/ ਜਗਜੀਤ ਸਿੰਘ ਡੱਲੇਵਾਲ ਨੇ ਕੀਤਾ ਸੰਬੋਧਨ By admin - January 26, 2026 0 7 Facebook Twitter Pinterest WhatsApp ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂਆਂ ਦੀ ਵਿਸ਼ੇਸ਼ ਮੀਟਿੰਗ ਸੰਗਰੂਰ ਦੇ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਹੋਈ। ਜਥੇਬੰਦੀ ਦੇ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਜਥੇਬੰਦੀ ਵੱਲੋਂ ਆਉਂਦੇ ਦਿਨਾਂ ਦੌਰਾਨ ਕੀਤੇ ਜਾਣ ਵਾਲੇ ਸੰਘਰਸ਼ ਬਾਰੇ ਵਿਚਾਰ ਚਰਚਾ ਹੋਈ। ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ 7 ਫਰਵਰੀ ਤੋਂ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ ਕੰਨਿਆ ਕੁਮਾਰੀ ਤੋਂ ਲੈ ਕੇ ਜੰਮੂ ਕਸ਼ਮੀਰ ਤੱਕ ਕਿਸਾਨ ਜਾਗਰੂਕਤਾ ਯਾਤਰਾ ਸ਼ੁਰੂ ਕੀਤੀ ਜਾਵੇਗੀ। ਇਸ ਯਾਤਰਾ ਦੌਰਾਨ ਲੋਕਾਂ ਨੂੰ ਸਰਕਾਰ ਵੱਲੋਂ ਨਵੇਂ ਲਿਆਂਦੇ ਜਾ ਰਹੇ ਬਿੱਲਾਂ ਬਾਰੇ ਜਾਗੂਰਕ ਕੀਤਾ ਜਾਵੇਗਾ। ਇਹ ਕਾਫਲਾ ਦੇਸ ਦੇ ਵੱਖ ਵੱਖ ਰਾਜਾਂ ਵਿਚੋਂ ਹੁੰਦਾ ਹੋਇਆ ਗੁਜਰੇਗਾ, ਜਿੱਥੇ ਉੱਥੋਂ ਦੇ ਮੁੱਖ ਮੰਤਰੀਆਂ ਨੂੰ ਮੰਗ ਪੱਤਰ ਵੀ ਸੌਂਪੇ ਜਾਣਗੇ। ਇਸ ਤੋਂ ਬਾਅਦ 19 ਮਾਰਚ ਨੂੰ ਦਿੱਲੀ ਵਿਖੇ ਮਹਾਂ ਪੰਚਾਇਤ ਬੁਲਾਈ ਗਈ ਹੈ।